For the best experience, open
https://m.punjabitribuneonline.com
on your mobile browser.
Advertisement

ਮੈਂ ਕਿਤੇ ਵੀ ਕੁਮਾਰਸਵਾਮੀ ਨੂੰ ਗ੍ਰਿਫ਼ਤਾਰ ਕਰਨ ਲਈ ਨਹੀਂ ਕਿਹਾ: ਸਿੱਧਾਰਮਈਆ

08:34 PM Aug 21, 2024 IST
ਮੈਂ ਕਿਤੇ ਵੀ ਕੁਮਾਰਸਵਾਮੀ ਨੂੰ ਗ੍ਰਿਫ਼ਤਾਰ ਕਰਨ ਲਈ ਨਹੀਂ ਕਿਹਾ  ਸਿੱਧਾਰਮਈਆ
Advertisement

ਬੰਗਲੁੂਰੂ, 21 ਅਗਸਤ

ਕਰਨਾਟਕ ਦੇ ਮੁੱਖ ਮੰਤਰੀ ਸਿੱਧਾਰਮਈਆ ਅਤੇ ਕੇਂਦਰੀ ਮੰਤਰੀ ਐੱਚਡੀ ਕੁਮਾਰਸਵਾਮੀ ਵਿਚਾਲੇ ਕਥਿਤ ਗੈਰ ਕਾਨੂੰਨੀ ਮਾਈਨਿੰਗ ਦੇ ਲੀਜ਼ ਮਾਮਲੇ ਨੂੰ ਲੈ ਕੇ ਸ਼ਬਦੀ ਜੰਗ ਤੇਜ਼ ਹੋ ਗਈ ਹੈ। ਲੋਕਾਯੁਕਤ ਦੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਵੱਲੋਂ ਮੁਕੱਦਮਾ ਚਲਾਉਣ ਲਈ ਰਾਜਪਾਲ ਤੋਂ ਮਨਜ਼ੂਰੀ ਮੰਗੀ ਗਈ ਹੈ ਜਿਸ ਨੂੰ ਲੈ ਕੇ ਇਹ ਮਾਮਲਾ ਭਖਿਆ ਹੋਇਆ ਹੈ। ਸਿੱਧਾਰਮਈਆ ਨੇ ਕੋਪਲ ਜ਼ਿਲ੍ਹੇ ਦੇ ਗਨੀਗੇਰਾ ’ਚ ਪੱਤਰਕਾਰਾਂ ਨੂੰ ਕਿਹਾ ਕਿ ਉਨ੍ਹਾਂ ਨੇ ਕਿਤੇ ਵੀ ਇਹ ਨਹੀਂ ਕਿਹਾ ਕਿ ਕੁਮਾਰਸਵਾਮੀ ਨੂੰ ਇਸ ਮਾਮਲੇ ’ਚ ਗ੍ਰਿਫਤਾਰ ਕੀਤਾ ਜਾਵੇਗਾ। ਉਨ੍ਹਾਂ ਨਾਲ ਹੀ ਇਹ ਵੀ ਕਿਹਾ ਕਿ ਜੇ ਉਸ ਨੂੰ ਗ੍ਰਿਫਤਾਰ ਕਰਨ ਲਈ ਕੇਸ ਦੇ ਸਬੰਧ ’ਚ ਕੋਈ ਸਥਿਤੀ ਬਣਦੀ ਹੈ ਤਾਂ ਬਿਨਾਂ ਕਿਸੇ ਝਿਜਕ ਦੇ ਉਸ ਨੂੰ ਗ੍ਰਿਫਤਾਰ ਕੀਤਾ ਜਾਵੇਗਾ।-ਪੀਟੀਆਈ

Advertisement

Advertisement
Author Image

A.S. Walia

View all posts

Advertisement
×