ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਿਸ਼ਵ ਕੱਪ ਫਾਈਨਲ ਲਈ ਮੈਨੂੰ ਸੱਦਾ ਹੀ ਨਹੀਂ ਦਿੱਤਾ ਗਿਆ: ਕਪਿਲ ਦੇਵ

07:48 AM Nov 20, 2023 IST
featuredImage featuredImage

ਅਹਿਮਦਾਬਾਦ, 19 ਨਵੰਬਰ
ਭਾਰਤ ਦੇ ਸਾਬਕਾ ਕ੍ਰਿਕਟ ਕਪਤਾਨ ਕਪਿਲ ਦੇਵ ਨੇ ਅੱਜ ਦਾਅਵਾ ਕੀਤਾ ਕਿ ਮੇਜ਼ਬਾਨ ਟੀਮ ਅਤੇ ਆਸਟਰੇਲੀਆ ਵਿਚਾਲੇ ਹੋਏ ਵਿਸ਼ਵ ਕੱਪ ਫਾਈਨਲ ਲਈ ਉਸ ਨੂੰ ਸੱਦਾ ਹੀ ਨਹੀਂ ਦਿੱਤਾ ਗਿਆ ਸੀ। 1983 ਵਿੱਚ ਭਾਰਤ ਨੂੰ ਇੱਕ ਰੋਜ਼ਾ ਵਿਸ਼ਵ ਕੱਪ ਦਾ ਪਹਿਲਾ ਖਿਤਾਬ ਦਿਵਾਉਣ ਵਾਲੇ ਕਪਿਲ ਦੇਵ ਨੇ ਕਿਹਾ ਕਿ ਉਹ ਆਪਣੇ ਸਾਥੀਆਂ ਨਾਲ ਮੈਚ ਦੇਖਣਾ ਚਾਹੁੰਦਾ ਸੀ। ਕਪਿਲ ਨੇ ਕਿਹਾ, ‘‘ਉਨ੍ਹਾਂ ਨੇ ਮੈਨੂੰ ਬੁਲਾਇਆ ਨਹੀਂ, ਇਸ ਲਈ ਮੈਂ ਗਿਆ ਨਹੀਂ। ਇੰਨੀ ਕੁ ਗੱਲ ਹੈ। ਮੈਂ ਚਾਹੁੰਦਾ ਸੀ ਕਿ 1983 ਦੀ ਪੂਰੀ ਟੀਮ ਮੇਰੇ ਨਾਲ ਹੋਵੇ ਪਰ ਮੈਨੂੰ ਲੱਗਦਾ ਹੈ ਕਿ ਇਹ ਇੰਨਾ ਵੱਡਾ ਟੂਰਨਾਮੈਂਟ ਹੈ ਅਤੇ ਲੋਕ ਜ਼ਿੰਮੇਵਾਰੀਆਂ ਸੰਭਾਲਣ ਵਿੱਚ ਇੰਨੇ ਰੁੱਝੇ ਹੋਏ ਹਨ ਕਿ ਉਹ ਸੱਦਣਾ ਭੁੱਲ ਗਏ।’’ ਨਰਿੰਦਰ ਮੋਦੀ ਸਟੇਡੀਅਮ ਵਿੱਚ ਭਾਰਤ ਦੇ ਸਾਬਕਾ ਕਪਤਾਨਾਂ ’ਚੋਂ ਸੌਰਵ ਗਾਂਗੁਲੀ ਵੀ ਮੌਜੂਦ ਸਨ, ਜਿਨ੍ਹਾਂ ਨੂੰ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀਸੀਸੀਆਈ) ਦੇ ਸਾਬਕਾ ਪ੍ਰਧਾਨ ਵਜੋਂ ਸੱਦਾ ਦਿੱਤਾ ਗਿਆ ਸੀ। ਬੀਸੀਸੀਆਈ ਦਾ ਨਿਯਮ ਹੈ ਕਿ ਉਹ ਸਾਬਕਾ ਪ੍ਰਧਾਨਾਂ ਅਤੇ ਅਧਿਕਾਰੀਆਂ ਨੂੰ ਸੱਦਾ ਦਿੰਦਾ ਹੈ। ਇਹ ਮੈਚ ਦੇਖਣ ਲਈ ਸ਼ਾਹਰੁਖ ਖਾਨ, ਦੀਪਿਕਾ ਪਾਦੂਕੋਨ ਅਤੇ ਰਣਵੀਰ ਸਿੰਘ ਵਰਗੀਆਂ ਬੌਲੀਵੁੱਡ ਦੀਆਂ ਵੱਡੀਆਂ ਹਸਤੀਆਂ ਮੌਜੂਦ ਸਨ। ਇਸ ਦੌਰਾਨ ਮਹਾਨ ਬੈਡਮਿੰਟਨ ਖਿਡਾਰੀ ਪ੍ਰਕਾਸ਼ ਪਾਦੂਕੋਣ ਵੀ ਮੌਜੂਦ ਸਨ। -ਪੀਟੀਆਈ

Advertisement

Advertisement