ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੈਂ ਆਪਣੇ ਹਲਕੇ ਦੇ ਲੋਕਾਂ ਦੀਆਂ ਮੁਸ਼ਕਲਾਂ ਸੁਣਦਾ ਹਾਂ: ਵਿੱਜ

08:42 AM Oct 30, 2024 IST

ਅੰਬਾਲਾ (ਰਤਨ ਸਿੰਘ ਢਿੱਲੋਂ):

Advertisement

ਹਰਿਆਣਾ ਦੇ ਟਰਾਂਸਪੋਰਟ ਮੰਤਰੀ ਅਨਿਲ ਵਿੱਜ ਨੇ ਦੂਜੇ ਜ਼ਿਲ੍ਹਿਆਂ ਤੋਂ ਆਉਣ ਵਾਲੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਤੋਂ ਇਨਕਾਰ ਕਰ ਦਿੱਤਾ ਹੈ। ਸ੍ਰੀ ਵਿੱਜ ਦੀ ਇਕ ਵੀਡੀਓ ਵਾਇਰਲ ਹੋ ਰਿਹਾ ਹੈ ਜਿਸ ਵਿਚ ਉਹ ਅੰਬਾਲਾ ਕੈਂਟ ਦੇ ਸਦਰ ਬਾਜ਼ਾਰ ’ਚ ਕੁਝ ਲੋਕਾਂ ਨਾਲ ਬੈਠੇ ਹੋਏ ਨਜ਼ਰ ਆ ਰਹੇ ਹਨ। ਇਸ ਦੌਰਾਨ ਉੱਥੇ ਸ਼ਾਹਬਾਦ ਤੋਂ ਇਕ ਵਿਅਕਤੀ ਆ ਕੇ ਮੰਤਰੀ ਦੇ ਸਾਹਮਣੇ ਆਪਣੀ ਸਮੱਸਿਆ ਰੱਖਦਾ ਹੈ। ਵਿੱਜ ਉਸ ਨੂੰ ਕਹਿੰਦੇ ਹਨ, ‘‘ਮੈਂ ਬਾਹਰ (ਦੇ ਲੋਕਾਂ) ਦੀਆਂ ਸਮੱਸਿਆਵਾਂ ਸੁਣਨੀਆਂ ਬੰਦ ਕਰ ਦਿੱਤੀਆਂ ਹਨ, ਤੁਸੀਂ ਮੁੱਖ ਮੰਤਰੀ ਕੋਲ ਜਾਓ। ਉਹ ਸਾਰਿਆਂ ਦੀਆਂ ਸਮੱਸਿਆਵਾਂ ਸੁਣ ਰਹੇ ਹਨ। ਉਨ੍ਹਾਂ ਨੂੰ ਜਾ ਕੇ (ਸਮੱਸਿਆਵਾਂ) ਸੁਣਾਓ। ਮੈਂ ਹੁਣ ਕੇਵਲ ਆਪਣੇ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣਦਾ ਹਾਂ।’’ ਜ਼ਿਕਰਯੋਗ ਹੈ ਕਿ ਮਨੋਹਰ ਲਾਲ ਖੱਟਰ ਸਰਕਾਰ ਵਿਚ ਗ੍ਰਹਿ ਮੰਤਰੀ ਹੁੰਦਿਆਂ ਅਨਿਲ ਵਿੱਜ ਹਰ ਸ਼ਨਿਚਰਵਾਰ ਨੂੰ ਜਨਤਾ ਦਰਬਾਰ ਲਾ ਕੇ ਸਾਰੇ ਹਰਿਆਣਾ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣਦੇ ਅਤੇ ਹੱਲ ਕਰਦੇ ਸਨ।

Advertisement
Advertisement