ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮੈਂ ਕਦੇ ਨਹੀਂ ਕਿਹਾ ਕਿ ਬਿਹਾਰੀਆਂ ਦਾ ਬਾਈਕਾਟ ਕਰੋ: ਖਹਿਰਾ

07:42 AM May 23, 2024 IST

ਗੁਰਦੀਪ ਸਿੰਘ ਲਾਲੀ
ਸੰਗਰੂਰ, 22 ਮਈ
ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦਿੱਤੇ ਗਏ ਬਿਆਨ ਕਿ ਕੁਝ ਕਾਂਗਰਸੀ ਆਗੂ ਬਿਹਾਰੀਆਂ ਨੂੰ ਪੰਜਾਬ ਵਿੱਚੋਂ ਕੱਢਣਾ ਚਾਹੁੰਦੇ ਹਨ ਅਤੇ ਉਨ੍ਹਾਂ ਦੇ ਬਾਈਕਾਟ ਦੀ ਗੱਲ ਕਰ ਰਹੇ ਹਨ, ’ਤੇ ਸਖਤ ਪ੍ਰਤੀਕਿਰਿਆ ਦਿੰਦਿਆਂ ਲੋਕ ਸਭਾ ਹਲਕਾ ਸੰਗਰੂਰ ਤੋਂ ਕਾਂਗਰਸੀ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਨੇ ਕਿਹਾ, ‘‘ਮੈਂ ਬਿਹਾਰੀ ਜਾਂ ਉੱਤਰ ਪ੍ਰਦੇਸ਼ ਵਾਲਿਆਂ ਦਾ ਕਦੇ ਨਾਂ ਨਹੀਂ ਲਿਆ, ਬਲਕਿ ਇਹ ਕਿਹਾ ਹੈ ਕਿ ਗੈਰ-ਪੰਜਾਬੀਆਂ ਨੂੰ ਪੰਜਾਬ ਵਿੱਚ ਸ਼ਰਤਾਂ ਤਹਿਤ ਹੀ ਵੋਟ ਪਾਉਣ ਜਾਂ ਮਕਾਨ ਖਰੀਦਣ ਦਾ ਅਧਿਕਾਰ ਹੋਣਾ ਚਾਹੀਦਾ ਹੈ।’ ਉਨ੍ਹਾਂ ਕਿਹਾ, ‘‘ਮੈਂ ਇਹ ਕਦੇ ਨਹੀਂ ਕਿਹਾ ਕਿ ਬਿਹਾਰੀਆਂ ਦਾ ਬਾਈਕਾਟ ਕਰੋ ਸਗੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਾਣ-ਬੁੱਝ ਕੇ ਬਿਹਾਰੀ ਲੋਕਾਂ ਨੂੰ ਭੜਕਾ ਰਹੇ ਹਨ।’’ ਇੱਥੇ ਇੱਕ ਬਿਆਨ ਵਿੱਚ ਖਹਿਰਾ ਨੇ ਕਿਹਾ ਕਿ ਗੁਜਰਾਤ ਵਿੱਚ ਨਰਿੰਦਰ ਮੋਦੀ ਨੇ ਕੱਛ ਇਲਾਕੇ ਵਿੱਚ ਬੇਆਬਾਦ ਜ਼ਮੀਨ ਨੂੰ ਸਾਲਾਂਬੱਧੀ ਮਿਹਨਤ ਨਾਲ ਵਾਹੀਯੋਗ ਬਣਾਉਣ ਵਾਲੇ ਵੱਡੀ ਗਿਣਤੀ ਸਿੱਖਾਂ ਨੂੰ ਬਾਹਰ ਕੱਢ ਦਿੱਤਾ ਸੀ। ਹਾਈ ਕੋਰਟ ਨੇ ਕੱਛ ਦੇ ਸਿੱਖਾਂ ਦੇ ਹੱਕ ਵਿੱਚ ਫ਼ੈਸਲਾ ਕਰ ਕੇ ਉਨ੍ਹਾਂ ਨੂੰ ਉੱਥੇ ਰਹਿਣ ਦਾ ਹੁਕਮ ਸੁਣਾਇਆ ਪਰ ਭਾਜਪਾ ਸਰਕਾਰ ਨੇ ਇਸ ਫ਼ੈਸਲੇ ਨੂੰ ਵੀ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਹੋਈ ਹੈ। ਖਹਿਰਾ ਨੇ ਕਿਹਾ ਕਿ ਗੁਜਰਾਤ ਵਿੱਚ ਵੀ ਗੈਰ-ਗੁਜਰਾਤੀਆਂ ਨੂੰ ਵੋਟ ਪਾਉਣ ਅਤੇ ਮਕਾਨ ਖਰੀਦਣ ਦਾ ਅਧਿਕਾਰ ਨਹੀਂ ਹੈ। ਇਹੀ ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਹੋ ਰਿਹਾ ਹੈ। ਇਸੇ ਆਧਾਰ ’ਤੇ ਉਨ੍ਹਾਂ ਕਿਹਾ ਸੀ ਕਿ ਗੈਰ-ਪੰਜਾਬੀਆਂ ਨੂੰ ਵੋਟ ਪਾਉਣ ਤੇ ਪੱਕੇ ਤੌਰ ’ਤੇ ਸੂਬੇ ਵਿੱਚ ਰਹਿਣ ਲਈ ਸ਼ਰਤਾਂ ਨਿਰਧਾਰਤ ਕੀਤੀਆਂ ਜਾਣ।

Advertisement

Advertisement
Advertisement