ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮੈਨੂੰ ਘਰ ਅੰਦਰ ਨਜ਼ਰਬੰਦ ਕੀਤਾ ਗਿਆ: ਮਹਬਿੂਬਾ ਮੁਫ਼ਤੀ

10:41 AM Aug 06, 2023 IST

ਸ੍ਰੀਨਗਰ, 5 ਅਗਸਤ
ਪੀਪਲਜ਼ ਡੈਮੋਕਰੈਟਿਕ ਪਾਰਟੀ (ਪੀਡੀਪੀ) ਦੀ ਪ੍ਰਧਾਨ ਮਹਬਿੂਬਾ ਮੁਫ਼ਤੀ ਨੇ ਅੱਜ ਦਾਅਵਾ ਕੀਤਾ ਕਿ ਜੰਮੂ ਕਸ਼ਮੀਰ ਨੂੰ ਵਿਸ਼ੇਸ਼ ਰਾਜ ਦਾ ਦਰਜਾ ਦੇਣ ਵਾਲੀ ਧਾਰਾ 370 ਰੱਦ ਕੀਤੇ ਜਾਣ ਦੇ ਚਾਰ ਸਾਲ ਪੂਰੇ ਹੋਣ ’ਤੇ ਉਨ੍ਹਾਂ ਨੂੰ ਅਤੇ ਉਨ੍ਹਾਂ ਦੀ ਪਾਰਟੀ ਦੇ ਕੁਝ ਸੀਨੀਅਰ ਆਗੂਆਂ ਨੂੰ ਨਜ਼ਰਬੰਦ ਕਰ ਦਿੱਤਾ ਗਿਆ ਹੈ ਜਦਕਿ ਕਈ ਹੋਰਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਮਹਬਿੂਬਾ ਮੁਫ਼ਤੀ ਨੇ ਟਵੀਟ ਕੀਤਾ, ‘ਅੱਜ ਮੈਨੂੰ ਤੇ ਮੇਰੀ ਪਾਰਟੀ ਦੇ ਹੋਰ ਸੀਨੀਅਰ ਆਗੂਆਂ ਨੂੰ ਨਜ਼ਰਬੰਦ ਕਰ ਦਿੱਤਾ ਗਿਆ ਹੈ। ਅੱਧੀ ਰਾਤ ਨੂੰ ਪੁਲੀਸ ਨੇ ਪਾਰਟੀ ਦੇ ਕਈ ਲੋਕਾਂ ਨੂੰ ਗ਼ੈਰਕਾਨੂੰਨੀ ਢੰਗ ਨਾਲ ਹਿਰਾਸਤ ਵਿੱਚ ਲੈਣ ਮਗਰੋਂ ਅੱਜ ਇਹ ਕਾਰਵਾਈ ਕੀਤੀ ਹੈ। ਸੁਪਰੀਮ ਕੋਰਟ ’ਚ (ਜੰਮੂ ਕਸ਼ਮੀਰ ਵਿੱਚ) ਹਾਲਾਤ ਠੀਕ ਹੋਣ ਬਾਰੇ ਭਾਰਤ ਸਰਕਾਰ ਦੇ ਝੂਠੇ ਦਾਅਵਿਆਂ ਦਾ ਪਰਦਾਫਾਸ਼ ਹੋ ਗਿਆ ਹੈ।’ ਪੀਡੀਪੀ ਮੁਖੀ ਨੇ ਕਿਹਾ, ‘ਇੱਕ ਪਾਸੇ ਪੂਰੇ ਸ੍ਰੀਨਗਰ ’ਚ ਕਸ਼ਮੀਰ ਦੇ ਲੋਕਾਂ ਨੂੰ ਧਾਰਾ 370 ਰੱਦ ਹੋਣ ਦੇ ਜਸ਼ਨ ਮਨਾਉਣ ਦਾ ਸੱਦਾ ਦੇਣ ਵਾਲੇ ਵੱਡੇ ਵੱਡੇ ਬੈਨਰ ਲਾਏ ਗਏ ਹਨ ਜਦਕਿ ਲੋਕਾਂ ਦੀ ਅਸਲ ਭਾਵਨਾ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕੀਤੀ ਜਾ ਰਹੀ ਹੈ।’ ਸਾਬਕਾ ਮੁੱਖ ਮੰਤਰੀ ਨੇ ਇੱਕ ਹੋਰ ਟਵੀਟ ’ਚ ਕਿਹਾ, ‘ਉਮੀਦ ਹੈ ਕਿ ਸੁਪਰੀਮ ਕੋਰਟ ਅਜਿਹੇ ਸਮੇਂ ’ਚ ਇਨ੍ਹਾਂ ਘਟਨਾਵਾਂ ਦਾ ਨੋਟਿਸ ਲਵੇਗਾ ਜਦੋਂ ਧਾਰਾ 370 ’ਤੇ ਸੁਣਵਾਈ ਹੋ ਰਹੀ ਹੈ।’ ਪੀਡੀਪੀ ਦੇ ਤਰਜਮਾਨ ਨੇ ਕਿਹਾ ਕਿ ਕਸ਼ਮੀਰ ’ਚੋਂ ਧਾਰਾ 370 ਰੱਦ ਹੋਣ ਦੇ ਚਾਰ ਸਾਲ ਪੂਰੇ ਹੋਣ ’ਤੇ ਪਾਰਟੀ ਨੂੰ ਸ਼ਾਂਤੀਪੂਰਨ ਢੰਗ ਨਾਲ ਪ੍ਰੋਗਰਾਮ ਕਰਨ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰਨ ਮਗਰੋਂ ਅੱਧੀ ਰਾਤ ਨੂੰ ਪਾਰਟੀ ਆਗੂਆਂ ਖ਼ਿਲਾਫ਼ ਵੱਡੇ ਪੱਧਰ ’ਤੇ ਕਾਰਵਾਈ ਕੀਤੀ ਗਈ। ਇਸੇ ਦੌਰਾਨ ਪੀਡੀਪੀ ਵਰਕਰਾਂ ਨੇ ਸ਼ਹਿਰ ਦੇ ਰਾਜਬਾਗ ਇਲਾਕੇ ’ਚ ਰੋਸ ਮੁਜ਼ਾਹਰਾ ਕੀਤਾ। ਦੂਜੇ ਪਾਸੇ ਨੈਸ਼ਨਲ ਕਾਨਫਰੰਸ ਨੇ ਸੋਸ਼ਲ ਮੀਡੀਆ ਪੋਸਟ ਰਾਹੀਂ ਦੱਸਿਆ ਕਿ ਉਸ ਦੇ ਪਾਰਟੀ ਹੈੱਡਕੁਆਰਟਰ ਨਵਾ-ਏ-ਸੁਬਹਾ ਨੂੰ ਵੀ ਸੀਲ ਕਰ ਦਿੱਤਾ ਗਿਆ ਤੇ ਕਿਸੇ ਨੂੰ ਵੀ ਅੰਦਰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ। ਪੀਪਲਜ਼ ਪਾਰਟੀ ਦੇ ਮੁਖੀ ਸੱਜਾਦ ਲੋਨ ਨੇ ਟਵੀਟ ਕੀਤਾ, ‘ਪੰਜ ਅਗਸਤ ਦੁਖ ਭਰਿਆ ਦਿਨ ਹੈ। ਇਹ ਜੰਮੂ ਕਸ਼ਮੀਰ ਦੇ ਲੋਕਾਂ ਦੀਆਂ ਤਾਕਤਾਂ ਖੋਹਣ ਦੇ ਦੁੱਖ ਦੀ ਯਾਦ ਦਾ ਦਿਨ ਹੈ।’ -ਪੀਟੀਆਈ

Advertisement

Advertisement
Advertisement