For the best experience, open
https://m.punjabitribuneonline.com
on your mobile browser.
Advertisement

ਲੋਕ ਮਸਲੇ ਲੈ ਕੇ ਜਨਤਾ ਦੀ ਕਚਹਿਰੀ ’ਚ ਹਾਜ਼ਰ ਹੋਵਾਂਗਾ: ਢਿੱਲੋਂ

10:07 AM Apr 29, 2024 IST
ਲੋਕ ਮਸਲੇ ਲੈ ਕੇ ਜਨਤਾ ਦੀ ਕਚਹਿਰੀ ’ਚ ਹਾਜ਼ਰ ਹੋਵਾਂਗਾ  ਢਿੱਲੋਂ
ਅਕਾਲੀ ਉਮੀਦਵਾਰ ਰਣਜੀਤ ਸਿੰਘ ਢਿੱਲੋਂ ਸਮਰਥਕਾਂ ਨਾਲ। -ਫੋਟੋ: ਗੁਰਿੰਦਰ ਸਿੰਘ
Advertisement

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 28 ਅਪਰੈਲ
ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਰਣਜੀਤ ਸਿੰਘ ਢਿੱਲੋਂ ਦੇ ਹੱਕ ਵਿੱਚ ਟਿੱਬਾ ਰੋਡ ਸਥਿਤ ਗਰੇਵਾਲ ਗਾਡਰਨ ਵਿੱਚ ਭਰਵੀਂ ਮੀਟਿੰਗ ਹੋਈ ਜਿਸ ਵਿੱਚ ਢਿੱਲੋ ਸਮਰਥਕਾਂ ਨੇ ਲੋਕ ਸਭਾ ਚੋਣਾਂ ਦੌਰਾਨ ਰਣਜੀਤ ਸਿੰਘ ਢਿੱਲੋ ਨੂੰ ਵੋਟਾਂ ਪਾ ਕੇ ਕਾਮਯਾਬ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਰਣਜੀਤ ਸਿੰਘ ਢਿੱਲੋ ਨੇ ਕਿਹਾ ਕਿ ਉਹ ਲੋਕ ਮਸਲਿਆਂ ਨੂੰ ਲੈ ਕੇ ਜਨਤਾ ਦੀ ਕਚਹਿਰੀ ਵਿੱਚ ਜਾਣਗੇ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਪਿਛਲੇ ਸਮੇਂ ਦੌਰਾਨ ਪੰਜਾਬ ਦੀ ਤਰੱਕੀ ਖੁਸ਼ਹਾਲੀ ਅਤੇ ਵਿਕਾਸ ਲਈ ਕੀਤੇ ਕੰਮਾਂ ਦੇ ਆਧਾਰ ’ਤੇ ਵੋਟਾਂ ਮੰਗਣਗੇ।
ਉਨ੍ਹਾਂ ਆਖਿਆ ਕਿ ਪਿਛਲੇ 10 ਸਾਲਾਂ ਦੌਰਾਨ ਲੁਧਿਆਣਾ ਦੀ ਹਾਲਤ ਬਦ ਤੋਂ ਬਦਤਰ ਹੋ ਗਈ ਹੈ ਪਰ ਇਥੋਂ ਦੇ ਸੰਸਦ ਮੈਂਬਰ ਵੱਲੋਂ ਲੋਕਾਂ ਦੀਆਂ ਮੁਸ਼ਕਲਾਂ ਵੱਲ ਕੋਈ ਧਿਆਨ ਦੇਣ ਦੀ ਥਾਂ ਦਿੱਲੀ ਵਿੱਚ ਹੀ ਡੇਰੇ ਲਾਈ ਰੱਖੇ। ਉਨ੍ਹਾਂ ਕਿਹਾ ਕਿ ਰਵਨੀਤ ਸਿੰਘ ਬਿੱਟੂ ਨੇ ਆਪਣੀ ਹਾਰ ਨੂੰ ਵੇਖਦਿਆਂ ਭਾਜਪਾ ਦਾ ਪੱਲਾ ਪੱਲਾ ਫੜਿਆ ਗਿਆ ਹੈ ਪਰ ਲੋਕ ਉਸ ਨੂੰ ਮੂੰਹ ਨਹੀਂ ਲਾ ਰਹੇ। ਇਸ ਮੌਕੇ ਮਨਪ੍ਰੀਤ ਸਿੰਘ ਮੰਨਾ, ਜਸਦੀਪ ਸਿੰਘ ਕਾਉਂਕੇ, ਕਮਲਜੀਤ ਸਿੰਘ ਨਿੱਕੂ ਗਰੇਵਾਲ, ਗੁਰਮੇਲ ਸਿੰਘ ਜੱਜੀ ਸੁਰਿੰਦਰ ਸਿੰਘ ਗਰੇਵਾਲ, ਰਛਪਾਲ ਸਿੰਘ ਫੌਜੀ, ਡਾ: ਅਸ਼ਵਨੀ ਪਾਸੀ, ਬਲਵਿੰਦਰ ਸਿੰਘ ਐੱਮਡੀ ਆਦਿ ਹਾਜ਼ਰ ਸਨ।

Advertisement

Advertisement
Author Image

sukhwinder singh

View all posts

Advertisement
Advertisement
×