ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਲੋਕਾਂ ਦਾ ਜ਼ਿੰਦਗੀ ਭਰ ਰਿਣੀ ਰਹਾਂਗਾ: ਸਰਬਜੀਤ ਸਿੰਘ

07:21 AM Jun 13, 2024 IST
ਕੋਠਾ ਗੁਰੂ ਵਿੱਚ ਧੰਨਵਾਦੀ ਦੌਰੇ ਦੌਰਾਨ ਸਰਬਜੀਤ ਸਿੰਘ ਖਾਲਸਾ ਤੇ ਹੋਰ।

ਪੱਤਰ ਪ੍ਰੇਰਕ
ਭਗਤਾ ਭਾਈ, 12 ਜੂਨ
ਲੋਕ ਸਭਾ ਹਲਕਾ ਫਰੀਦਕੋਟ ਤੋਂ ਆਜ਼ਾਦ ਚੋਣ ਜਿੱਤੇ ਪੰਥਕ ਉਮੀਦਵਾਰ ਭਾਈ ਸਰਬਜੀਤ ਸਿੰਘ ਖਾਲਸਾ ਵੱਲੋਂ ਅੱਜ ਹਲਕਾ ਰਾਮਪੁਰਾ ਫੂਲ ਦੇ ਛੋਟਾ ਗੁਰੂਸਰ ਮਹਿਰਾਜ, ਸਿਧਾਣਾ, ਧਿੰਗੜ, ਭਾਈ ਰੂਪਾ, ਦਿਆਲਪੁਰਾ ਮਿਰਜ਼ਾ, ਕੋਠਾ ਗੁਰੂ ਆਦਿ ਪਿੰਡਾਂ ਦਾ ਧੰਨਵਾਦੀ ਦੌਰਾ ਕੀਤਾ ਗਿਆ। ਭਾਈ ਸਰਬਜੀਤ ਸਿੰਘ ਖਾਲਸਾ ਨੇ ਕਿਹਾ ਕਿ ਇਸ ਵਾਰ ਲੋਕ ਸਭਾ ਹਲਕਾ ਫਰੀਦਕੋਟ ਦੇ ਨਤੀਜੇ ’ਤੇ ਦੁਨੀਆਂ ਭਰ ਦੇ ਲੋਕਾਂ ਦੀਆਂ ਨਜ਼ਰਾਂ ਲੱਗੀਆਂ ਹੋਈਆਂ ਸਨ। ਉਨ੍ਹਾਂ ਕਿਹਾ ਕਿ ਇਸ ਹਲਕੇ ਦੇ ਵੋਟਰਾਂ ਨੇ ਜਿਸ ਤਰ੍ਹਾਂ ਵੱਡੀਆਂ ਪਾਰਟੀਆਂ ਦੇ ਉਮੀਦਵਾਰਾਂ ਨੂੰ ਨਕਾਰ ਕੇ ਉਸ ਨੂੰ ਜਿੱਤ ਦਿਵਾਈ ਹੈ, ਉਸ ਲਈ ਉਨ੍ਹਾਂ ਦਾ ਰੋਮ-ਰੋਮ ਹਲਕੇ ਦੇ ਲੋਕਾਂ ਦਾ ਜ਼ਿੰਦਗੀ ਭਰ ਰਿਣੀ ਰਹੇਗਾ। ਭਾਈ ਖਾਲਸਾ ਨੇ ਕਿਹਾ ਕਿ ਸਮੇਂ ਦੀ ਘਾਟ ਕਾਰਨ ਉਹ ਹਲਕਾ ਫਰੀਦਕੋਟ ਦੇ ਬਹੁਤੇ ਪਿੰਡਾਂ ਵਿਚ ਜਾ ਕੇ ਚੋਣ ਪ੍ਰਚਾਰ ਵੀ ਨਹੀਂ ਸਕੇ ਪਰ ਫਿਰ ਵੀ ਇਨ੍ਹਾਂ ਪਿੰਡਾਂ ਦੇ ਵੋਟਰਾਂ ਨੇ ਉਨ੍ਹਾਂ ਨੂੰ ਬਹੁਤ ਵੱਡੀ ਲੀਡ ਦਿਵਾਈ। ਉਨ੍ਹਾਂ ਭਰੋਸਾ ਦਿਵਾਇਆ ਕਿ ਉਹ ਫਰੀਦਕੋਟ ਹਲਕੇ ‘ਚ ਵਿਚਰਦਿਆਂ ਇਥੋਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਯਤਨਸ਼ੀਲ ਰਹਾਂਗਾ। ਇਸ ਸਮੇਂ ਸੰਗਤ ਵੱਲੋਂ ਭਾਈ ਖਾਲਸਾ ਦਾ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਭਾਈ ਗੁਰਸੇਵਕ ਸਿੰਘ ਜਵਾਹਰਕੇ, ਬਲਵਿੰਦਰ ਸਿੰਘ ਰੋਡੇ ਅਤੇ ਹੋਰ ਆਗੂ ਹਾਜ਼ਰ ਸਨ।

Advertisement

Advertisement