For the best experience, open
https://m.punjabitribuneonline.com
on your mobile browser.
Advertisement

ਜਿੱਤ ਕੇ ਇਲਾਕੇ ਦੀ ਨੁਹਾਰ ਬਦਲ ਦੇਵਾਂਗਾ: ਚੀਮਾ

11:41 AM Apr 30, 2024 IST
ਜਿੱਤ ਕੇ ਇਲਾਕੇ ਦੀ ਨੁਹਾਰ ਬਦਲ ਦੇਵਾਂਗਾ  ਚੀਮਾ
ਦਲਜੀਤ ਸਿੰਘ ਚੀਮਾ ਗੁਰਦੁਆਰਾ ਅੰਗੀਠਾ ਸਾਹਿਬ ਨਤਸਮਤਕ ਹੁੰਦੇ ਹੋਏ। -ਫੋਟੋ: ਸੱਖੋਵਾਲੀਆ
Advertisement

ਨਿੱਜੀ ਪੱਤਰ ਪ੍ਰੇਰਕ
ਬਟਾਲਾ, 29 ਅਪਰੈਲ
ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਡਾ. ਦਲਜੀਤ ਸਿੰਘ ਚੀਮਾ ਗੁਰਦੁਆਰਾ ਅੰਗੀਠਾ ਸਾਹਿਬ ਬਾਬਾ ਹਜ਼ਾਰਾ ਸਿੰਘ ਨਿੱਕੇ ਘੁੰਮਣ ਗਏ। ਇਥੇ ਉਨ੍ਹਾਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਗੁਰਦੁਆਰਾ ਅੰਗੀਠਾ ਸਾਹਿਬ ਨਿੱਕੇ ਘੁੰਮਣ ਦੇ ਮੁੱਖ ਪ੍ਰਬੰਧਕ ਬਾਬਾ ਬੁੱਧ ਸਿੰਘ ਅਤੇ ਐਡਵੋਕੇਟ ਲੋਕਦੀਪ ਸਿੰਘ ਨੇ ਡਾ. ਚੀਮਾ ਦਾ ਸਨਮਾਨ ਕੀਤਾ। ਉਨ੍ਹਾਂ ਨੇ ਆਖਿਆ ਕਿ ਲੋਕ ਸਭਾ ਹਲਕਾ ਗੁਰਦਾਸਪੁਰ ਇਤਿਹਾਸਕ ਧਰਤੀ ਹੈ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣ ਜਿੱਤਣ ਮਗਰੋਂ ਉਹ ਹਲਕੇ ਦੇ ਸਰਬਪੱਖੀ ਵਿਕਾਸ ਵੱਲ ਪਹਿਲ ਦੇ ਆਧਾਰ ’ਤੇ ਧਿਆਨ ਦੇਣਗੇ। ਉਹ ਧਾਰਮਿਕ ਅਤੇ ਇਤਿਹਾਸਕ ਅਸਥਾਨਾਂ ਦੀ ਨੁਹਾਰ ਬਦਲਣ ਵੱਲ ਵੀ ਵਿਸ਼ੇਸ਼ ਤਵੱਜੋਂ ਦੇਣਗੇ।
ਇਸ ਉਪਰੰਤ ਡਾ. ਚੀਮਾ ਗੁਰਦੁਆਰਾ ਤਪ ਅਸਥਾਨ ਬਾਬਾ ਸੰਪੂਰਨ ਸਿੰਘ ਪਿੰਡ ਮਲਿਕਪੁਰ ਨਤਸਮਤਕ ਹੋਏ। ਇਸ ਮੌਕੇ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਹਲਕਾ ਇੰਚਾਰਜ ਗੁਰਬਚਨ ਸਿੰਘ ਬੱਬੇਹਾਲੀ, ਫ਼ਤਹਿਗੜ੍ਹ ਚੂੜੀਆਂ ਦੇ ਹਲਕਾ ਇੰਚਾਰਜ ਰਵੀਕਰਨ ਸਿੰਘ ਕਾਹਲੋਂ, ਬਟਾਲਾ ਦੇ ਹਲਕਾ ਇੰਚਾਰਜ ਨਰੇਸ਼ ਮਹਾਜਨ, ਸ਼੍ਰੋਮਣੀ ਅਕਾਲੀ ਦਲ ਐਸਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਘੁੰਮਣ, ਬਾਬਾ ਬਲਵਿੰਦਰ ਸਿੰਘ ਅਕਾਲ ਬੁੰਗਾ ਵਾਲੇ, ਬਾਬਾ ਸਮਸ਼ੇਰ ਸਿੰਘ ਬਾਲਿਆਂ ਵਾਲ ਵਾਲੇ, ਬਾਬਾ ਸਾਗਰ ਸਿੰਘ ਹਰਸੀਆਂ ਵਾਲੇ, ਸੁੱਚਾ ਸਿੰਘ ਧਾਰੀਵਾਲ ਸਣੇ ਹੋਰ ਹਾਜ਼ਰ ਸਨ।

Advertisement

Advertisement
Author Image

Advertisement
Advertisement
×