ਸ਼ਾਂਤਨੂ ਸਿਨਹਾ ਖ਼ਿਲਾਫ਼ ਮਾਣਹਾਨੀ ਕੇਸ ਦਰਜ ਕਰਾਵਾਂਗਾ: ਮਾਲਵੀਆ
07:40 AM Jun 13, 2024 IST
ਕੋਲਕਾਤਾ: ਭਾਜਪਾ ਆਈਟੀ ਸੈੱਲ ਦੇ ਮੁਖੀ ਅਮਿਤ ਮਾਲਵੀਆ ਨੇ ਅੱਜ ਕਿਹਾ ਕਿ ਸੋਸ਼ਲ ਮੀਡੀਆ ’ਤੇ ਆਪਣੇ ਖ਼ਿਲਾਫ਼ ਕਥਿਤ ‘ਅਪਮਾਨਜਨਕ’ ਟਿੱਪਣੀ ਦੇ ਮਾਮਲੇ ਸਬੰਧੀ ਉਹ ਆਰਐੱਸਐੱਸ ਆਗੂ ਸ਼ਾਂਤਨੂ ਸਿਨਹਾ ਵਿਰੁੱਧ ਮਾਣਹਾਨੀ ਦਾ ਕੇਸ ਦਰਜ ਕਰਵਾਉਣਗੇ। ਉਧਰ, ਸਿਨਹਾ ਨੇ ਕਿਹਾ ਕਿ ਉਹ ਕਾਨੂੰਨੀ ਲੜਾਈ ਲਈ ਤਿਆਰ ਹੈ। ਮਾਲਵੀਆ ਨੇ ‘ਐਕਸ’ ’ਤੇ ਕਿਹਾ ਕਿ ਉਨ੍ਹਾਂ ਨੇ ਸ਼ਾਂਤਨੂ ਸਿਨਹਾ ਨੂੰ ਕਾਨੂੰਨੀ ਨੋਟਿਸ ਭੇਜਿਆ ਸੀ ਜਿਸ ਵਿੱਚ ਬਿਨਾਂ ਸ਼ਰਤ ਮੁਆਫ਼ੀ ਦੀ ਮੰਗ ਕੀਤੀ ਸੀ, ਪਰ ਸਿਨਹਾ ਦਾ 11 ਜੂਨ ਨੂੰ ਦਿੱਤਾ ਜਵਾਬ ਸਪਸ਼ਟ ਨਹੀਂ ਹੈ। ਇਸ ਲਈ ਉਨ੍ਹਾਂ ਨੇ ਮਾਣਹਾਨੀ ਦਾ ਮੁਕੱਦਮਾ ਦਾਇਰ ਕਰਨ ਦਾ ਫ਼ੈਸਲਾ ਕੀਤਾ ਹੈ। ਉਧਰ, ਸਿਨਹਾ ਨੇ ਕਿਹਾ ਕਿ ਮਾਲਵੀਆ ਨੂੰ ਮਾਣਹਾਨੀ ਦਾ ਮਾਮਲਾ ਦਰਜ ਕਰਵਾਉਣ ਦਾ ਅਧਿਕਾਰ ਹੈ। ਉਹ ਇਸ ਦਾ ਜਵਾਬ ਅਦਾਲਤ ਵਿੱਚ ਦੇਣਗੇ। -ਪੀਟੀਆਈ
Advertisement
Advertisement