ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਫਗਵਾੜਾ ਨੂੰ ਜ਼ਿਲ੍ਹਾ ਬਣਾਉਣ ਲਈ ਹਰ ਕੋਸ਼ਿਸ਼ ਕਰਾਂਗਾ: ਡਾ. ਚੱਬੇਵਾਲ

06:57 AM Jun 22, 2024 IST

ਜਸਬੀਰ ਸਿੰਘ ਚਾਨਾ
ਫਗਵਾੜਾ, 21 ਜੂਨ
ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਕਿਹਾ ਹੈ ਕਿ ਉਹ ਚੋਣਾਂ ਦੌਰਾਨ ਕੀਤੇ ਸਾਰੇ ਵਾਅਦੇ ਪੂਰੇ ਕਰਨਗੇ ਤੇ ਫਗਵਾੜਾ ਨੂੰ ਜ਼ਿਲ੍ਹਾ ਬਣਾਉਣ ਲਈ ਉਹ ਦਿਨ ਰਾਤ ਇੱਕ ਕਰਨਗੇ। ਇਥੇ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਆਪਣੀ ਜਿੱਤ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਦੌਰਾਨ ਫਗਵਾੜਾ ਨੂੰ ਜ਼ਿਲ੍ਹਾ ਬਣਾਏ ਜਾਣ ਦਾ ਮਾਮਲਾ ਗੰਭੀਰਤਾ ਨਾਲ ਚੁੱਕਿਆ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦਾ ਦੋ ਨਵੇਂ ਜ਼ਿਲ੍ਹੇ ਬਣਾਉਣ ਦਾ ਪ੍ਰਸਤਾਵ ਹੈ ਤੇ ਉਹ ਚਾਹੁੰਦੇ ਹਨ ਕਿ ਉਨ੍ਹਾਂ ’ਚੋਂ ਇੱਕ ਫਗਵਾੜਾ ਹੋਵੇ। ਉਨ੍ਹਾਂ ਕਿਹਾ ਕਿ ਸਹੁੰ ਚੁੱਕ ਸਮਾਗਮ ਉਪਰੰਤ ਉਹ ਆਪਣੇ ਹਲਕੇ ’ਚ ਪੈਂਦੇ ਕੰਡੀ ਏਰੀਆ ਲਈ ਹਿਮਾਚਲ ਪ੍ਰਦੇਸ਼ ਦੇ ਪੈੱਟਰਨ ’ਤੇ ਉਦਯੋਗਿਕ ਪੈਕੇਜ ਲਿਆਉਣ ਦੀ ਹਰ ਕੋਸ਼ਿਸ਼ ਕਰਨਗੇ। ਹੁਸ਼ਿਆਰਪੁਰ ’ਚ ਇੱਕ ਸੁਪਰ ਸਪੈਸ਼ਲਿਟੀ ਹਸਪਤਾਲ, ਕੈਂਸਰ ਦੇ ਇਲਾਜ ਦੀਆਂ ਸੁਵਿਧਾਵਾ ਤੇ ਮਾਡਰਨ ਮੈਡੀਕਲ ਕਾਲਜ ਦੀ ਲੋੜ ਹੈ ਜਿਸ ਲਈ ਉਹ ਹਰ ਉਪਰਾਲਾ ਕਰਨਗੇ।

Advertisement

Advertisement
Advertisement