ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ: ਢੀਂਡਸਾ

07:22 AM Jul 28, 2020 IST

ਪੱਤਰ ਪ੍ਰੇਰਕ
ਸੰਗਰੂਰ, 27 ਜੁਲਾਈ

Advertisement

ਨਵੇਂ ਬਣੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਦੱਸਿਆ ਕਿ ਪੰਜਾਬ ’ਚ 2022 ਦੀਆਂ ਵਿਧਾਨ ਸਭਾ ਚੋਣਾਂ ’ਚ ਨਾ ਉਹ ਕਿਸੇ ਹਲਕੇ ਤੋਂ ਖੜ੍ਹੇ ਹੋਣਗੇ ਅਤੇ ਨਾ ਹੀ ਮੁੱਖ ਮੰਤਰੀ ਦੇ ਦਾਅਵੇਦਾਰ ਹੋਣਗੇ। ਸ੍ਰੀ ਢੀਂਡਸਾ ਨੇ ਕਿਹਾ ਕਿ ਉਨ੍ਹਾਂ ਦਾ ਮਕਸਦ ਸ਼੍ਰੋਮਣੀ ਅਕਾਲੀ ਦਲ ਦੀ ਡਿੱਗੀ ਸਾਖ ਨੂੰ ਮੁੜ ਲੀਹਾਂ ’ਤੇ ਲਿਆਉਣਾ, ਪਾਰਟੀ ਲਈ ਇਮਾਨਦਾਰੀ ਨਾਲ ਕੰਮ ਕਰਨ ਤੋਂ ਇਲਾਵਾ ਪਾਰਟੀ ਆਗੂਆਂ ਤੇ ਵਰਕਰਾਂ ਨੂੰ ਨਾਲ ਜੋੜਨਾ, ਕਿਸਾਨਾਂ, ਵਪਾਰੀਆਂ ਅਤੇ ਹੋਰਨਾਂ ਵਰਗਾਂ ਦੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰਨਾ ਹੈ। ਉਹ ਪਾਰਟੀ ਦੇ ਇਕ ਸੱਚੇ ਸੇਵਾਦਾਰ ਵਾਂਗ ਸੂਬੇ ਦੇ ਲੋਕਾਂ ਦੀ ਸੇਵਾ ਕਰਨਾ ਚਾਹੁੰਦੇ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸਿਆਸਤ ਤੋਂ ਮੁਕਤ ਕਰਕੇ ਪੜ੍ਹੇ-ਲਿਖੇ ਅਤੇ ਬੇਦਾਗ ਲੋਕਾਂ ਨੂੰ ਅੱਗੇ ਲਿਆਉਣਾ ਉਨ੍ਹਾਂ ਦਾ ਫਰਜ਼ ਹੈ।

Advertisement
Advertisement
Tags :
ਚੋਣਾਂਢੀਂਡਸਾਨਹੀਂਲੜਾਂਗਾ:ਵਿਧਾਨ