ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਅੰਮ੍ਰਿਤਸਰ ਦੇ ਵੋਟਰਾਂ ਦਾ ਭਰੋਸਾ ਨਹੀਂ ਟੁੱਟਣ ਦੇਵਾਂਗਾ: ਸੰਧੂ

08:46 AM Jun 08, 2024 IST
ਸਮਾਗਮ ਨੂੰ ਸੰਬੋਧਨ ਕਰਦੇ ਹੋਏ ਤਰਨਜੀਤ ਸਿੰਘ ਸੰਧੂ।

ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 7 ਜੂਨ
ਭਾਜਪਾ ਉਮੀਦਵਾਰ ਤੇ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਨੇ ਕਿਹਾ ਕਿ ਅੰਮ੍ਰਿਤਸਰ ਦੇ ਦੋ ਲੱਖ ਤੋਂ ਵੱਧ ਵੋਟਰਾਂ, ਸਮਰਥਕਾ ਤੇ ਭਾਜਪਾ ਵਰਕਰਾਂ ਨੇ ਉਨ੍ਹਾਂ ਵਿੱਚ ਆਪਣਾ ਵਿਸ਼ਵਾਸ ਜਤਾਇਆ ਹੈ ਤੇ ਉਹ ਉਨ੍ਹਾਂ ਦੇ ਭਰੋਸੇ ਨੂੰ ਟੁੱਟਣ ਨਹੀਂ ਦੇਣਗੇ। ਉਹ ਅੱਜ ਇਥੇ ਭਾਜਪਾ ਵਰਕਰਾਂ, ਸਮਰਥਕਾਂ ਅਤੇ ਵੋਟਰਾਂ ਪ੍ਰਤੀ ਧੰਨਵਾਦ ਪ੍ਰਗਟਾਉਣ ਵਾਸਤੇ ਰੱਖੇ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ।
ਸਮਾਗਮ ਦੌਰਾਨ ਸ੍ਰੀ ਸੰਧੂ ਨੇ ਕਿਹਾ ਇਸ ਵਾਰ ਅਸੀਂ ਜਿੱਤ ਦੇ ਬਹੁਤ ਨੇੜੇ ਸੀ। ਉਹ ਭਾਜਪਾ ਦੀ ਕੇਂਦਰੀ ਹਾਈਕਮਾਂਡ ਨੂੰ ਜ਼ਰੂਰ ਦੱਸਣਗੇ ਕਿ ਭਾਜਪਾ ਵਰਕਰਾਂ ਨੇ ਬਹੁਤ ਮਿਹਨਤ ਕੀਤੀ ਅਤੇ ਅੰਮ੍ਰਿਤਸਰ ਵਿੱਚ ਭਾਜਪਾ ਦੀ ਵੋਟ 23 ਫ਼ੀਸਦੀ ਤੱਕ ਪਹੁੰਚਾ ਦਿੱਤੀ ਹੈ। ਅਤਿ ਦੀ ਗਰਮੀ ਵਿੱਚ ਜਿਸ ਜਜ਼ਬੇ ਅਤੇ ਜਨੂਨ ਨਾਲ ਭਾਜਪਾ ਪਰਿਵਾਰ ਦੇ ਹਰ ਮੈਂਬਰ ਨੇ ਮਿਹਨਤ ਕੀਤੀ ਹੈ, ਉਹ ਕਾਬਲੇ ਤਾਰੀਫ਼ ਹੈ ਅਤੇ ਇਸ ਲਈ ਹਰ ਸ਼ਖ਼ਸ ਦਾ ਉਹ ਦਿਲੋਂ ਧੰਨਵਾਦ ਕਰਦੇ ਹਨ। ਉਨ੍ਹਾਂ ਕਿਹਾ ਕਿ ਜਿਨ੍ਹਾਂ ਮੁੱਦਿਆਂ ਦੇ ਹੱਲ ਦਾ ਜ਼ਿਕਰ ਚੋਣ ਪ੍ਰਚਾਰ ਵੇਲੇ ਕੀਤਾ ਹੈ, ਉਨ੍ਹਾਂ ਦਾ ਹੱਲ ਕਰਨ ਲਈ ਸਭ ਦੇ ਸਾਂਝੇ ਯਤਨ ਜਾਰੀ ਰਹਿਣਗੇ।
ਉਨ੍ਹਾਂ ਕਿਹਾ ਕਿ ਭਾਜਪਾ ਇਨ੍ਹਾਂ ਨਤੀਜਿਆਂ ਦੇ ਅਨੁਸਾਰ ਭਵਿੱਖ ਦੀ ਤਿਆਰੀ ਕਰੇਗੀ ਅਤੇ 2027 ਵਿੱਚ ਇੱਕ ਵੱਡੀ ਤਬਦੀਲੀ ਲਿਆਵਾਂਗੇ।
ਉਨ੍ਹਾਂ ਆਪਣੇ ਵਿਰੋਧੀਆਂ ਨੂੰ ਵੀ ਸੰਬੋਧਨ ਹੁੰਦਿਆਂ ਕਿਹਾ ਕਿ ਜਿਹੜੇ ਲੋਕ ਇਸ ਭੁਲੇਖੇ ਵਿੱਚ ਹਨ ਕਿ ਸੰਧੂ ਚੋਣਾਂ ਤੋਂ ਬਾਅਦ ਭੱਜ ਜਾਵੇਗਾ, ਉਹ ਦੱਸਣਾ ਚਾਹੁੰਦੇ ਹਨ ਕਿ ਉਹ ਇੱਥੋਂ ਨਹੀਂ ਜਾਣਗੇ। ਉਹ ਭਾਜਪਾ ਵਰਕਰਾਂ ਅਤੇ ਸਮਰਥਕਾਂ ਦੇ ਨਾਲ ਚਟਾਨ ਵਾਂਗ ਖੜ੍ਹੇ ਹਨ, ਜਿਨ੍ਹਾਂ ਨੇ 2 ਲੱਖ ਤੋਂ ਵੱਧ ਵੋਟਾਂ ਦਿੱਤੀਆਂ ਹਨ।

Advertisement

Advertisement