ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਬਾਦਲ ਦਲ ਜਾਂ ਬਾਗ਼ੀ ਦਲ ਦੀ ਬੇੜੀ ਵਿੱਚ ਪੈਰ ਨਹੀਂ ਧਰਾਂਗਾ: ਸਰਬਜੀਤ ਸਿੰਘ

08:46 AM Jun 30, 2024 IST
ਪਟਿਆਲਾ ਵਿੱਚ ਸਰਬਜੀਤ ਸਿੰਘ ਖ਼ਾਲਸਾ ਦਾ ਸਨਮਾਨ ਕਰਦੇ ਹੋਏ ਪਤਵੰਤੇ।

ਪੱਤਰ ਪ੍ਰੇਰਕ
ਪਟਿਆਲਾ, 29 ਜੂਨ
ਫ਼ਰੀਦਕੋਟ ਤੋਂ ਆਜ਼ਾਦ ਤੌਰ ’ਤੇ ਵੱਡੀ ਜਿੱਤ ਹਾਸਲ ਕਰਨ ਵਾਲੇ ਲੋਕ ਸਭਾ ਮੈਂਬਰ ਸਰਬਜੀਤ ਸਿੰਘ ਖ਼ਾਲਸਾ ਨੇ ਸ਼੍ਰੋਮਣੀ ਅਕਾਲੀ ਦਲ ਦੀ ਮੌਜੂਦਾ ਸਥਿਤੀ ਬਾਰੇ ਕਿਹਾ ਕਿ ਪੰਥਕ ਰਵਾਇਤਾਂ ਤੇ ਸਿਧਾਂਤਾਂ ਤੋਂ ਦੂਰ ਹੋਈ ਅਕਾਲੀ ਦਲ ਦੀ ਲੀਡਰਸ਼ਿਪ ਅੱਜ ਆਪਣੇ ਵੱਲੋਂ ਕੀਤੇ ਪੰਥ ਵਿਰੋਧੀ ਕਾਰਜਾਂ ਦੀ ਸਜ਼ਾ ਭੁਗਤ ਰਹੀ ਹੈ। ਉਹ ਬਾਗ਼ੀਆਂ ਜਾਂ ਫਿਰ ਬਾਦਲ ਧੜੇ ਦੀ ਬੇੜੀ ਵਿਚ ਪੈਰ ਨਹੀਂ ਰੱਖਣਗੇ।
ਭਾਈ ਖ਼ਾਲਸਾ ਪਟਿਆਲਾ ਵਿੱਚ ਇਕ ਨਿੱਜੀ ਪ੍ਰੋਗਰਾਮ ਵਿਚ ਆਏ ਸਨ। ਇਸ ਮੌਕੇ ਉਨ੍ਹਾਂ ਗੱਲ ਕਰਦਿਆਂ ਕਿਹਾ ਕਿ ਉਹ ਆਪਣੀ ਅਗਲੀ ਰਣਨੀਤੀ ਅੰਮ੍ਰਿਤਪਾਲ ਸਿੰਘ ਦੇ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਹੀ ਬਣਾਉਣਗੇ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਤੋਂ ਬਗੈਰ ਉਨ੍ਹਾਂ ਦਾ ਹਾਲੇ ਤੱਕ ਕਿਸੇ ਹੋਰ ਨਾਲ ਕੋਈ ਸਬੰਧ ਨਹੀਂ ਹੈ। ਲੋਕ ਸਭਾ ਮੈਂਬਰ ਨੇ ਕਿਹਾ ਕਿ ਪੰਜਾਬ ਵਿਚੋਂ ਸਭ ਤੋਂ ਵੱਧ ਵੋਟਾਂ ਨਾਲ ਜਿੱਤ ਕੇ ਐੱਮਪੀ ਬਣੇ ਅੰਮ੍ਰਿਤਪਾਲ ਸਿੰਘ ’ਤੇ ਐੱਨਐੱਸਏ ਵਧਾ ਦੇਣਾ ਤੇ ਉਸ ਨੂੰ ਸਹੁੰ ਚੁੱਕਣ ਲਈ ਵੀ ਜੇਲ੍ਹ ’ਚੋਂ ਬਾਹਰ ਨਾ ਆਉਣ ਦੇਣ ’ਤੇ ਉਨ੍ਹਾਂ ਕੇਂਦਰ ਤੇ ਪੰਜਾਬ ਸਰਕਾਰ ਦੀ ਆਲੋਚਨਾ ਕੀਤੀ। ਉਨ੍ਹਾਂ ਅਕਾਲ ਤਖ਼ਤ ਬਾਰੇ ਕਿਹਾ ਕਿ ਉਨ੍ਹਾਂ ਸਾਹਮਣੇ ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਤੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੋ ਜਥੇਦਾਰ ਹਨ। ਉਹ ਉਨ੍ਹਾਂ ਦੋਵਾਂ ਦਾ ਸਤਿਕਾਰ ਕਰਦੇ ਹਨ।

Advertisement

Advertisement
Advertisement