For the best experience, open
https://m.punjabitribuneonline.com
on your mobile browser.
Advertisement

ਕਾਂਗਰਸ ਛੱਡਣ ਵਾਲਿਆਂ ਦੀ ਘਰ ਵਾਪਸੀ ਦਾ ਵਿਰੋਧ ਕਰਾਂਗਾ: ਰੰਧਾਵਾ

08:09 AM Jun 19, 2024 IST
ਕਾਂਗਰਸ ਛੱਡਣ ਵਾਲਿਆਂ ਦੀ ਘਰ ਵਾਪਸੀ ਦਾ ਵਿਰੋਧ ਕਰਾਂਗਾ  ਰੰਧਾਵਾ
ਕਾਂਗਰਸ ਛੱਡਣ ਵਾਲਿਆਂ ਦੀ ਘਰ ਵਾਪਸੀ ਦਾ ਵਿਰੋਧ ਕਰਾਂਗਾ: ਰੰਧਾਵਾ
Advertisement

ਦਲਬੀਰ ਸੱਖੋਵਾਲੀਆ
ਡੇਰਾ ਬਾਬਾ ਨਾਨਕ, 18 ਜੂਨ
ਨਵੇਂ ਚੁਣੇ ਗਏ ਲੋਕ ਸਭਾ ਮੈਂਬਰ ਅਤੇ ਕਾਂਗਰਸ ਦੇ ਰਾਜਸਥਾਨ ਦੇ ਇੰਚਾਰਜ ਸੁਖਜਿੰਦਰ ਸਿੰਘ ਰੰਧਾਵਾ ਨੇ ਆਖਿਆ ਕਿ ਜੋ ਕਾਂਗਰਸੀ ਲੀਡਰ ਅਤੇ ਵਰਕਰ ਔਖੇ ਦਿਨਾਂ ਦੌਰਾਨ ਪਾਰਟੀ ਦੀ ਪਿੱਠ ’ਚ ਛੁਰਾ ਮਾਰ ਕੇ ਨਿੱਜੀ ਹਿੱਤਾਂ ਲਈ ਹੋਰਨਾਂ ਰਾਜਸੀ ਧਿਰਾਂ ਦੇ ਕੰਧੇੜਿਆਂ ’ਤੇ ਚੜ੍ਹ ਗਏ ਸਨ, ਉਨ੍ਹਾਂ ਦੀ ਘਰ ਵਾਪਸੀ ਦਾ ਸਖ਼ਤ ਵਿਰੋਧ ਕੀਤਾ ਜਾਵੇਗਾ। ਉਨ੍ਹਾਂ ‘ਪੰਜਾਬੀ ਟ੍ਰਿਬਿਊਨ’ ਨੂੰ ਦੱਸਿਆ ਕਿ ਕਾਂਗਰਸ ਪਾਰਟੀ ਨੇ ਬੀਬੀ ਪਰਨੀਤ ਕੌਰ ਅਤੇ ਰਵਨੀਤ ਸਿੰਘ ਬਿੱਟੂ ਸਣੇ ਕੁਝ ਹੋਰਾਂ ਨੂੰ ਸਭ ਕੁਝ ਦਿੱਤਾ ਪਰ ਉਲਟਾ ਇਹ ਕਾਂਗਰਸ ਛੱਡ ਗਏ ਤੇ ਚੋਣਾਂ ਦੌਰਾਨ ਵੋਟਰਾਂ ਨੇ ਇਨ੍ਹਾਂ ਨੂੰ ਬੁਰੀ ਤਰ੍ਹਾਂ ਨਕਾਰ ਦਿੱਤਾ।
ਉਨ੍ਹਾਂ ਦੱਸਿਆ ਕਿ ਜਿਹੜੇ ਲੀਡਰਾਂ ਅਤੇ ਵਰਕਰਾਂ ਨੇ ਚੋਣਾਂ ਦੌਰਾਨ ਉਮੀਦਵਾਰਾਂ ਨੂੰ ਜਿਤਾਉਣ ਲਈ ਸਖ਼ਤ ਮਿਹਨਤ ਕੀਤੀ, ਉਨ੍ਹਾਂ ਦਾ ਪਾਰਟੀ ’ਚ ਬਣਦਾ ਸਨਮਾਨ ਹੋਵੇਗਾ। ਉਨ੍ਹਾਂ ਭਵਿੱਖਬਾਣੀ ਕਰਦਿਆਂ ਦੱਸਿਆ ਕਿ ਨੇੜਲੇ ਸਮੇਂ ’ਚ ਪੰਜਾਬ ਵਿੱਚ ਕਾਂਗਰਸ ਪਾਰਟੀ ਚੜ੍ਹਦੀ ਕਲਾ ਵੱਲ ਜਾ ਰਹੀ ਹੈ।
ਸ੍ਰੀ ਰੰਧਾਵਾ ਨੇ ਆਖਿਆ ਕਿ ਹਰ ਰਾਜਸੀ ਪਾਰਟੀ ’ਚ ਉਤਾਅ ਚੜ੍ਹਾਅ ਆਉਂਦਾ ਹੈ। ਇਹੋ ਸਮਾਂ ਲੀਡਰਾਂ ਦੀ ਪਰਖ ਦਾ ਹੁੰਦਾ ਹੈ ਪਰ ਕਾਂਗਰਸ ਪਾਰਟੀ ਦੇ ਮਾੜੇ ਸਮੇਂ ਦੌਰਾਨ ਦਹਾਕਿਆਂ ਅਤੇ ਪੀੜ੍ਹੀਆਂ ਤੋਂ ਜੁੜੇ ਕੁਝ ਸਵਾਰਥੀ ਲੀਡਰਾਂ ਨੇ ਪਾਰਟੀ ਨੂੰ ਮਜ਼ਬੂਤ ਕਰਨ ਦੀ ਥਾਂ, ਕਾਂਗਰਸ ਛੱਡ ਦਿੱਤੀ, ਜਿਸ ਨਾਲ ਹੇਠਲੇ ਪੱਧਰ ’ਤੇ ਵਰਕਰਾਂ ਅਤੇ ਆਗੂਆਂ ਦੇ ਮਨੋਬਲ ਨੂੰ ਭਾਰੀ ਠੇਸ ਪਹੁੰਚੀ। ਅਜਿਹੇ ਸਵਾਰਥੀ ਲੀਡਰਾਂ ਨੂੰ ਘਰ ਵਾਪਸੀ ਦੌਰਾਨ ਮੂੰਹ ਨਹੀਂ ਲਗਾਇਆ ਜਾਵੇਗਾ।
ਸਾਬਕਾ ਉਪ ਮੁੱਖ ਮੰਤਰੀ ਸ੍ਰੀ ਰੰਧਾਵਾ ਨੇ ਕਿਹਾ ਕਿ ਪਾਰਟੀ ਦੀ ਪਿੱਠ ਵਿੱਚ ਛੁਰਾ ਮਾਰਨ ਵਾਲਿਆਂ ਦੇ ਘਰ ਜਾਣ ਦੀ ਬਜਾਏ ਸਾਨੂੰ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨਾਂ, ਬਲਾਕ ਪ੍ਰਧਾਨਾਂ ਅਤੇ ਕਾਂਗਰਸ ਪਾਰਟੀ ਦੇ ਵਰਕਰਾਂ ਦੇ ਘਰ ਜਾ ਕਿ ਉਨ੍ਹਾਂ ਵੱਲੋਂ ਲੋਕ ਸਭਾ ਚੋਣਾਂ ਦੌਰਾਨ ਕੀਤੀ ਗਈ ਸਖ਼ਤ ਮਿਹਨਤ ਕਰਨ ਕਰ ਕੇ ਉਨ੍ਹਾਂ ਦੀ ਹੌਸਲਾ ਅਫਜ਼ਾਈ ਕਰਨੀ ਚਾਹੀਦੀ ਹੈ। ਇਸ ਮੌਕੇ ਰੰਧਾਵਾ ਦੇ ਕਰੀਬੀ ਸਾਥੀ ਕਿਸ਼ਨ ਚੰਦਰ ਮਹਾਜਨ ਨੇ ਆਖਿਆ ਕਿ ਸ੍ਰੀ ਰੰਧਾਵਾ ਵੱਲੋਂ ਲੋਕ ਸਭਾ ਹਲਕਾ ਗੁਰਦਾਸਪੁਰ ਸਮੇਤ ਪੰਜਾਬ ’ਚ ਕਾਂਗਰਸ ਨੂੰ ਮਜ਼ਬੂਤ ਕਰਨ ਲਈ ਹੋਰ ਵੀ ਸਰਗਰਮੀਆਂ ਵਿੱਢੀਆਂ ਹਨ।

Advertisement

Advertisement
Author Image

sukhwinder singh

View all posts

Advertisement
Advertisement
×