For the best experience, open
https://m.punjabitribuneonline.com
on your mobile browser.
Advertisement

ਹਲਕੇ ਦਾ ਹਰ ਮੁੱਦਾ ਸੰਸਦ ’ਚ ਉਠਾਵਾਂਗਾ: ਮੀਤ ਹੇਅਰ

10:50 AM May 27, 2024 IST
ਹਲਕੇ ਦਾ ਹਰ ਮੁੱਦਾ ਸੰਸਦ ’ਚ ਉਠਾਵਾਂਗਾ  ਮੀਤ ਹੇਅਰ
Advertisement

ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 26 ਮਈ
ਸੰਗਰੂਰ ਲੋਕ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਤੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਸੰਗਰੂਰ ਹਲਕੇ ਦਾ ਹਰ ਮੁੱਦਾ ਸੰਸਦ ਵਿੱਚ ਉਠਾਵਾਂਗਾ ਤੇ ਨਵੇਂ ਪ੍ਰਾਜੈਕਟ ਲੈ ਕੇ ਆਵਾਂਗੇ। ਸੰਗਰੂਰ ਦੇ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਮੀਤ ਹੇਅਰ ਸਥਾਨਕ ਸ਼ਹਿਰ ’ਚ ਵੱਖ-ਵੱਖ ਚੋਣ ਮੀਟਿੰਗਾਂ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਨਾਲ ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਵੀ ਮੌਜੂਦ ਸਨ। ਮੀਤ ਹੇਅਰ ਸ਼ਹਿਰ ’ਚ ਰਾਮਨਗਰ, ਅੰਬੇਡਕਰ ਨਗਰ, ਹਰੀਪੁਰਾ ਕਲੋਨੀ ਅਤੇ ਮਾਨ ਕਲੋਨੀ ਵਿੱਚ ਚੋਣ ਮੀਟਿੰਗਾਂ ਨੂੰ ਸੰਬੋਧਨ ਕਰ ਰਹੇ ਸਨ। ਦੇਰ ਸ਼ਾਮ ਮੀਤ ਹੇਅਰ ਨੇ ਵੱਖ-ਵੱਖ ਖੇਤਰ ਨਾਲ ਸਬੰਧਤ ਲੋਕਾਂ ਨਾਲ ਭਰਵੀਂ ਮੀਟਿੰਗ ਵੀ ਕੀਤੀ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਬਦਲਾਅ ਦੀ ਲਹਿਰ ਚੱਲ ਰਹੀ ਹੈ ਅਤੇ ਨਵੀਂ ਸਰਕਾਰ ’ਚ ਆਪ ਅਹਿਮ ਭੂਮਿਕਾ ਨਿਭਾਏਗੀ। ਮੀਤ ਹੇਅਰ ਨੇ ਕਿਹਾ ਕਿ ਮੌਜੂਦਾ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਆਪਣੇ ਕਾਰਜਕਾਲ ਦੌਰਾਨ ਲੋਕ ਸਭਾ ਵਿਚ ਪੰਜਾਬ ਅਤੇ ਸੰਗਰੂਰ ਦਾ ਇਕ ਵੀ ਮੁੱਦਾ ਨਹੀਂ ਚੁੱਕਿਆ । ਉਨ੍ਹਾਂ ਕਿਹਾ ਕਿ ਜਿਹੜੇ ਲੋਕ ਸ਼ਹੀਦ ਭਗਤ ਸਿੰਘ ਨੂੰ ਸ਼ਹੀਦ ਹੀ ਨਹੀਂ ਮੰਨਦੇ, ਉਨ੍ਹਾਂ ਲੋਕਾਂ ਦੇ ਹੱਕ ਵਿਚ ਸੰਗਰੂਰ ਹਲਕੇ ਦੇ ਲੋਕ ਫਤਵਾ ਨਹੀਂ ਦੇਣਗੇ।
ਧੂਰੀ (ਨਿੱਜੀ ਪੱਤਰ ਪ੍ਰੇਰਕ): ਸ਼ਹਿਰ ਦੇ ਸਦਰ ਬਾਜ਼ਾਰ ਵਿਖੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਡਾ. ਗੁਰਪ੍ਰੀਤ ਕੌਰ ਮਾਨ ਨੇ ‘ਆਪ’ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਦੇ ਹੱਕ ਵਿੱਚ ਵੋਟਾਂ ਪਾਉਣ ਦੀ ਅਪੀਲ ਕੀਤੀ।

Advertisement

ਲੋਕ ਵਿਕਾਸ ਕਾਰਜਾਂ ਲਈ ‘ਆਪ’ ਨੂੰ ਵੋਟ ਦੇਣ: ਡਾ. ਗੁਰਪ੍ਰੀਤ ਕੌਰ

ਧੂਰੀ (ਪੱਤਰ ਪ੍ਰੇਰਕ): ਲੋਕ ਸਭਾ ਹਲਕਾ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਦੇ ਹੱਕ ਵਿੱਚ ਪਿੰਡ ਰਣੀਕੇ ਵਿੱਚ ਇਲਾਕੇ ਦੇ 15 ਪਿੰਡਾਂ ’ਤੇ ਆਧਾਰਤ ਕੀਤੀ ਵਿਸ਼ਾਲ ਚੋਣ ਰੈਲੀ ਦੇ ਲਾ-ਮਿਸਾਲ ਇਕੱਠ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਧਰਮਪਤਨੀ ਡਾ. ਗੁਰਪ੍ਰੀਤ ਕੌਰ ਅਤੇ ਭੈਣ ਮਨਪ੍ਰੀਤ ਕੌਰ ਨੇ ਇਮਾਨਦਾਰ ਸਰਕਾਰ ਅਤੇ ਇਲਾਕੇ ਵਿੱਚ ਕਰਵਾਏ ਜ਼ਿਕਰਯੋਗ ਵੱਡੇ ਵਿਕਾਸ ਕਾਰਜਾਂ ਦੇ ਨਾਮ ‘ਤੇ ਪਾਰਟੀ ਉਮੀਦਵਾਰ ਨੂੰ ਵੋਟਾਂ ਪਾਉਣ ਦਾ ਸੱਦਾ ਦਿੱਤਾ। ਰੈਲੀ ਦੌਰਾਨ ਉਮੀਦ ਤੋਂ ਵੱਧ ਇਕੱਠ ਹੋਣ ਕਾਰਨ ਕੁਰਸੀਆਂ ਮੌਕੇ ’ਤੇ ਮੰਗਵਾਉਣੀਆਂ ਪਈਆਂ ਉਂਝ ਅਤਿ ਦੀ ਗਰਮੀ ਵਿੱਚ ਕੁੱਝ ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਸਮੱਸਿਆ ਨਾਲ ਜੂਝਣਾ ਪਿਆ। ਇਸ ਮੌਕੇ ਓਐਸਡੀ ਪ੍ਰੋਫੈਸਰ ਓਂਕਾਰ ਸਿੰਘ, ਦਫ਼ਤਰ ਇੰਚਾਰਜ ਅਮ੍ਰਿਤਪਾਲ ਸਿੰਘ ਬਰਾੜ, ਚੇਅਰਮੈਨ ਦਲਵੀਰ ਸਿੰਘ ਢਿੱਲੋਂ, ਚੇਅਰਮੈਨ ਸਤਿੰਦਰ ਚੱਠਾ, ਚੇਅਰਮੈਨ ਗਊ ਸੇਵਾ ਕਮਿਸ਼ਨ ਅਸ਼ੋਕ ਕੁਮਾਰ ਲੱਖਾ, ਡਾ. ਅਨਵਰ ਭਸੌੜ ਮੈਂਬਰ ਵਕਫ਼ ਬੋਰਡ ਆਦਿ ਹਾਜ਼ਰ ਸਨ। ਅੱਜ ਦੇ ਪ੍ਰੋਗਰਾਮ ਦੀ ਸਫਲਤਾ ਲਈ ਕੁਲਦੀਪ ਸਿੰਘ ਫੌਜੀ ਕੱਕੜਵਾਲ, ਬਲਾਕ ਪੰਚਾਇਤ ਯੂਨੀਅਨ ਦੇ ਪ੍ਰਧਾਨ ਗੁਰਦੀਪ ਸਿੰਘ ਸੁਲਤਾਨਪੁਰ, ਸਾਬਕਾ ਸਰਪੰਚ ਲਖਵੀਰ ਸਿੰਘ, ਸਾਬਕਾ ਸਰਪੰਚ ਕੁਲਦੀਪ ਸਿੰਘ ਹਾਜ਼ਰ ਸਨ।

Advertisement
Author Image

sukhwinder singh

View all posts

Advertisement
Advertisement
×