ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਿਸਾਨੀ ਤੇ ਪੰਥਕ ਮਸਲੇ ਸੰਸਦ ਵਿੱਚ ਉਠਾਵਾਂਗਾ: ਖਾਲਸਾ

06:43 AM Jun 19, 2024 IST
ਨਵੇਂ ਚੁਣੇ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ। -ਫੋਟੋ: ਮੱਟਰਾਂ

ਪੱਤਰ ਪ੍ਰੇਰਕ
ਭਵਾਨੀਗੜ੍ਹ, 18 ਜੂਨ
ਲੋਕ ਸਭਾ ਹਲਕਾ ਫਰੀਦਕੋਟ ਤੋਂ ਅਜ਼ਾਦ ਉਮੀਦਵਾਰ ਵਜੋਂ ਚੁਣੇ ਗਏ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਨੇ ਬੰਦੀ ਸਿੰਘਾਂ ਦੀ ਰਿਹਾਈ ਸਮੇਤ ਪੰਥਕ, ਕਿਸਾਨੀ ਅਤੇ ਪੰਜਾਬ ਦੇ ਮੁੱਦਿਆਂ ਨੂੰ ਸੰਸਦ ਵਿੱਚ ਉਠਾਉਣ ਦਾ ਐਲਾਨ ਕੀਤਾ। ਅੱਜ ਇੱਥੇ ਅਨਾਜ ਮੰਡੀ ਵਿੱਚ ਫਰੀਦਕੋਟ ਤੋਂ ਨਵੇਂ ਚੁਣੇ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਉਹ ਭਾਈ ਅੰਮ੍ਰਿਤਪਾਲ ਸਿੰਘ ਨਾਲ ਮਿਲਕੇ ਬੰਦੀ ਸਿੰਘਾਂ ਦੀ ਰਿਹਾਈ, ਪੰਜਾਬ ਵਿੱਚ ਵਧ ਰਹੇ ਨਸ਼ਿਆਂ ਨੂੰ ਠੱਲ੍ਹ ਪਾਉਣ, ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਦਿਵਾਉਣ, ਕਿਸਾਨੀ ਫਸਲਾਂ ’ਤੇ ਐੱਮਐੱਸਪੀ ਦੇਣ ਜਿਹੇ ਮਸਲਿਆਂ ਨੂੰ ਸੰਸਦ ਵਿੱਚ ਉਠਾਉਣਗੇ। ਉਨ੍ਹਾਂ ਕਿਹਾ ਕਿ ਨਸ਼ਿਆਂ ਖ਼ਿਲਾਫ਼ ਮੁਹਿੰਮ ਚਲਾਉਣ ਲਈ ਪਿੰਡਾਂ ਵਿੱਚ 11-11 ਮੈਂਬਰੀ ਕਮੇਟੀਆਂ ਬਣਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਉਹ ਹਰਿਆਣਾ ਬਾਰਡਰ ’ਤੇ ਧਰਨੇ ਬੈਠੇ ਕਿਸਾਨਾਂ ਨੂੰ ਮਿਲ ਕੇ ਉਨ੍ਹਾਂ ਦੇ ਮਸਲੇ ਵੀ ਉਭਾਰਨ ਦਾ ਯਤਨ ਕਰਨਗੇ। ਇਸ ਮੌਕੇ ਉਨ੍ਹਾਂ ਦੀ ਪਤਨੀ ਬੀਬੀ ਸੰਦੀਪ ਕੌਰ ਖਾਲਸਾ ਅਤੇ ਸੀਨੀਅਰ ਆਗੂ ਗੁਰਸੇਵਕ ਸਿੰਘ ਜਵਾਹਰਕੇ ਵੀ ਮੌਜੂਦ ਸਨ। ਇਸ ਮੌਕੇ ਸਾਬਕਾ ਚੇਅਰਮੈਨ ਕੁਲਵੰਤ ਸਿੰਘ ਜੌਲੀਆਂ, ਗੁਰਦੀਪ ਸਿੰਘ ਕਾਲਾਝਾੜ, ਸਤਨਾਮ ਸਿੰਘ ਅਤੇ ਮੇਜਰ ਸਿੰਘ ਢਿੱਲੋਂ ਨੇ ਸਰਬਜੀਤ ਸਿੰਘ ਖਾਲਸਾ ਦਾ ਸਨਮਾਨ ਕੀਤਾ।

Advertisement

Advertisement