For the best experience, open
https://m.punjabitribuneonline.com
on your mobile browser.
Advertisement

ਫਤਿਹਗੜ੍ਹ ਸਾਹਿਬ ਹਲਕੇ ਲਈ ਪ੍ਰਾਜੈਕਟ ਲਿਆਉਣ ਲਈ ਯਤਨ ਕਰਾਂਗਾ: ਅਮਰ ਸਿੰਘ

07:21 AM Jun 17, 2024 IST
ਫਤਿਹਗੜ੍ਹ ਸਾਹਿਬ ਹਲਕੇ ਲਈ ਪ੍ਰਾਜੈਕਟ ਲਿਆਉਣ ਲਈ ਯਤਨ ਕਰਾਂਗਾ  ਅਮਰ ਸਿੰਘ
ਪਾਇਲ ਵਿੱਚ ਕਾਂਗਰਸੀ ਵਰਕਰਾਂ ਨਾਲ ਸੰਸਦ ਮੈਂਬਰ ਡਾ. ਅਮਰ ਸਿੰਘ।
Advertisement

ਪੱਤਰ ਪ੍ਰੇਰਕ
ਪਾਇਲ, 16 ਜੂਨ
ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਚੁਣੇ ਗਏ ਕਾਂਗਰਸ ਪਾਰਟੀ ਦੇ ਮੈਂਬਰ ਪਾਰਲੀਮੈਂਟ ਡਾ. ਅਮਰ ਸਿੰਘ ਬੋਪਾਰਾਏ ਨੇ ਸੰਗਮ ਪੈਲਸ ਵਿਚ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਉਹ ਲੋਕ ਸਭਾ ਵਿੱਚ ਆਪਣੇ ਹਲਕੇ ਦੇ ਲੋਕਾਂ ਦੀ ਆਵਾਜ਼ ਬਣ ਕੇ ਕੰਮ ਕਰਨਗੇ। ਜ਼ਿਲ੍ਹਾ ਕਾਂਗਰਸ ਪ੍ਰਧਾਨ ਲਖਵੀਰ ਸਿੰਘ ਲੱਖਾ ਦੀ ਅਗਵਾਈ ਵਿੱਚ ਹੋਏ ਧੰਨਵਾਦੀ ਸਮਾਗਮ ਵਿੱਚ ਉਨ੍ਹਾਂ ਕਿਹਾ ਕਿ ਉਹ ਫ਼ਤਹਿਗੜ੍ਹ ਸਾਹਿਬ ਤੋਂ ਦੂਸਰੀ ਵਾਰ ਮੌਕਾ ਦੇਣ ਲਈ ਹਲਕੇ ਦੇ ਲੋਕਾਂ ਦਾ ਸਾਰੀ ਜ਼ਿੰਦਗੀ ਸ਼ੁਕਰਗੁਜ਼ਾਰ ਰਹਿਣਗੇ।
ਉਨ੍ਹਾਂ ਕਿਹਾ ਕਿ ਉਹ ਕੇਂਦਰ ਸਰਕਾਰ ਕੋਲ ਫ਼ਤਹਿਗੜ੍ਹ ਸਾਹਿਬ ਲਈ ਡਿਗਰੀ ਕਾਲਜ, ਟਰੌਮਾ ਕੇਂਦਰ, ਇੰਡਸਟਰੀ, ਲਾਅ ਕਾਲਜ, ਉੱਚ ਪਾਏਦਾਰ ਸੜਕਾਂ, ਪਾਰਕ ਅਤੇ ਸਿੱਖਿਆ ਸੰਸਥਾਵਾਂ ਦੀ ਬਿਹਤਰੀ ਲਈ ਲੋੜੀਂਦੇ ਪ੍ਰੋਜੈਕਟ ਲਿਆਉਣ ਲਈ ਹੰਭਲਾ ਮਾਰਨਗੇ। ਉਨ੍ਹਾਂ ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ, ਕਾਂਗਰਸੀ ਲੀਡਰਾਂ, ਵਰਕਰਾਂ, ਕੌਂਸਲਰਾਂ ਤੇ ਮਹਿਲਾ ਕਾਂਗਰਸ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਹਲਕੇ ਵਿੱਚ ਹਮੇਸ਼ਾ ਹਾਜ਼ਰ ਰਹਿਣਗੇ। ਜ਼ਿਲ੍ਹਾ ਪ੍ਰਧਾਨ ਲੱਖਾ ਨੇ ਕਿਹਾ ਕਿ ਹਲਕਾ ਪਾਇਲ ਵਿੱਚੋਂ ਕਾਂਗਰਸ ਪਾਰਟੀ ਦੀ ਜਿੱਤ ਆਪ ਸਰਕਾਰ ਤੇ ਸਥਾਨਕ ਵਿਧਾਇਕ ਦੀ ਧੱਕੇਸ਼ਾਹੀ ਤੇ ਭ੍ਰਿਸ਼ਟਾਚਾਰ ਖਿਲਾਫ਼ ਫਤਵਾ ਹੈ। ਆਪ ਸਰਕਾਰ ਦੀਆਂ ਮਨਮਾਨੀਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਏਗਾ। ਇਸ ਮੌਕੇ ਚੇਅਰਮੈਨ ਯਾਦਵਿੰਦਰ ਸਿੰਘ ਜੰਡਾਲੀ, ਚੇਅਰਮੈਨ ਬੰਤ ਸਿੰਘ ਦਬੁਰਜੀ, ਪ੍ਰਧਾਨ ਮਲਕੀਤ ਸਿੰਘ ਗੋਗਾ, ਜ਼ਿਲ੍ਹਾ ਪ੍ਰਧਾਨ ਸਤਿੰਦਰਦੀਪ ਕੌਰ ਦੀਪੀ ਮਾਂਗਟ, ਪ੍ਰਧਾਨ ਗੁਰਵਿੰਦਰ ਸਿੰਘ ਟੀਨੂੰ, ਸੋਨੀ ਬੈਨੀਪਾਲ, ਕਰਮ ਸਿੰਘ ਪੱਲਾ ਪ੍ਰਧਾਨ, ਸਾਬਕਾ ਪ੍ਰਧਾਨ ਜੱਸਾ ਰੋੜੀਆਂ, ਪ੍ਰਧਾਨ ਵਨੀਤ ਆਸ਼ਟ, ਸਾਬਕਾ ਚੇਅਰਮੈਨ ਕਮਲਜੀਤ ਸਿੰਘ ਸਿਆੜ, ਰਮਲਜੀਤ ਸਿੰਘ ਗਰਚਾ, ਗੁਰਦੀਪ ਸਿੰਘ ਜੁਲਮਗੜ੍ਹ, ਰਾਜਿੰਦਰ ਸਿੰਘ ਕਾਕਾ ਰੋੜੀਆਂ, ਸਵਰਨਜੀਤ ਸਿੰਘ ਬਿੱਟੂ ਘੁਡਾਣੀ, ਰੁਪਿੰਦਰ ਸਿੰਘ ਗੋਲਡੀ ਭਰਥਲਾ ਰੰਧਾਵਾ ਹਾਜ਼ਰ ਸਨ।

Advertisement

Advertisement
Author Image

Advertisement
Advertisement
×