For the best experience, open
https://m.punjabitribuneonline.com
on your mobile browser.
Advertisement

ਲੋਕ ਮਸਲਿਆਂ ਦੇ ਹੱਲ ਲਈ ਯਤਨਸ਼ੀਲ ਰਹਾਂਗਾ: ਡਾ. ਅਮਰ ਸਿੰਘ

07:04 AM Jun 24, 2024 IST
ਲੋਕ ਮਸਲਿਆਂ ਦੇ ਹੱਲ ਲਈ ਯਤਨਸ਼ੀਲ ਰਹਾਂਗਾ  ਡਾ  ਅਮਰ ਸਿੰਘ
ਧੰਨਵਾਦੀ ਦੌਰੇ ਦੌਰਾਨ ਐੱਮਪੀ ਡਾ. ਅਮਰ ਸਿੰਘ ਅਤੇ ਹੋਰ ਆਗੂ।-ਫੋਟੋ: ਟੱਕਰ
Advertisement

ਪੱਤਰ ਪ੍ਰੇਰਕ
ਮਾਛੀਵਾੜਾ, 23 ਜੂਨ
ਹਲਕਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਦੂਜੀ ਵਾਰ ਲੋਕ ਸਭਾ ਮੈਂਬਰ ਬਣੇ ਡਾ. ਅਮਰ ਸਿੰਘ ਵੱਲੋਂ ਹਲਕਾ ਸਮਰਾਲਾ ਦੇ ਬਲਾਕ ਮਾਛੀਵਾੜਾ ਸਾਹਿਬ ਦਾ ਧੰਨਵਾਦੀ ਦੌਰਾ ਕੀਤਾ ਗਿਆ। ਹਲਕਾ ਇੰਚਾਰਜ ਰੁਪਿੰਦਰ ਸਿੰਘ ਰਾਜਾ ਗਿੱਲ ਦੀ ਅਗਵਾਈ ਹੇਠ ਰੱਖੇ ਭਰਵੇਂ ਇਕੱਠ ਦੌਰਾਨ ਸਮੂਹ ਕਾਂਗਰਸੀ ਅਹੁਦੇਦਾਰਾਂ ਅਤੇ ਵਰਕਰਾਂ ਵੱਲੋਂ ਐੱਮ.ਪੀ. ਡਾ. ਅਮਰ ਸਿੰਘ ਦਾ ਮਾਛੀਵਾੜਾ ਪਹੁੰਚਣ ’ਤੇ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਸਾਬਕਾ ਮੰਤਰੀ ਗੁਰਕੀਰਤ ਸਿੰਘ ਅਤੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਲਖਵੀਰ ਸਿੰਘ ਪਾਇਲ ਮੌਜੂਦ ਸਨ। ਇਸ ਮੌਕੇ ਡਾ. ਅਮਰ ਸਿੰਘ ਨੇ ਕਿਹਾ ਕਿ ਲੋਕਾਂ ਨੇ ਉਨ੍ਹਾਂ ਨੂੰ ਦੂਜੀ ਵਾਰ ਐੱਮ.ਪੀ. ਬਣਾ ਕੇ ਜੋ ਮਾਣ ਬਖਸ਼ਿਆ ਹੈ, ਉਸ ਲਈ ਉਹ ਸਾਰਿਆਂ ਦੇ ਤਹਿਦਿਲੋਂ ਧੰਨਵਾਦੀ ਹਨ। ਉਨ੍ਹਾਂ ਕਿਹਾ ਕਿ ਹਲਕਾ ਸਮਰਾਲਾ ਦੇ ਸਮੂਹ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਉਨ੍ਹਾਂ ਦੀ ਜਿੱਤ ਲਈ ਦਿਨ-ਰਾਤ ਇੱਕ ਕਰ ਦਿੱਤਾ ਹੈ ਅਤੇ ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਉਹ ਲੋਕਾਂ ਦੇ ਮਸਲੇ ਹੱਲ ਕਰਵਾਉਣ ਲਈ ਯਤਨਸ਼ੀਲ ਰਹਿਣਗੇ। ਇਸ ਮੌਕੇ ਜ਼ਿਲ੍ਹਾ ਕਾਂਗਰਸ ਦੇ ਸੀਨੀਅਰ ਮੀਤ ਪ੍ਰਧਾਨ ਕਸਤੂਰੀ ਲਾਲ ਮਿੰਟੂ, ਸਾਬਕਾ ਚੇਅਰਮੈਨ ਸ਼ਕਤੀ ਆਨੰਦ, ਬਲਾਕ ਕਾਂਗਰਸ ਪ੍ਰਧਾਨ ਪਰਮਿੰਦਰ ਤਿਵਾੜੀ, ਵਿਜੇ ਰਾਣਾ, ਯੂਥ ਕਾਂਗਰਸ ਪ੍ਰਧਾਨ ਪਰਮਿੰਦਰ ਸਿੰਘ ਗੋਲਡੀ, ਅੰਮ੍ਰਿਤਪਾਲ ਸਿੰਘ ਤੇ ਗਗਨਦੀਪ ਸਿੰਘ ਬਰਮਾ ਮੌਜੂਦ ਸਨ।

Advertisement

Advertisement
Advertisement
Author Image

Advertisement