ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਆਈਏਐੱਸ ਅਧਿਕਾਰੀ ਮਹਿੰਦਰਪਾਲ ਜ਼ਿਲ੍ਹਾ ਸੰਗਰੂਰ ਲਈ ਅਬਜ਼ਰਵਰ ਨਿਯੁਕਤ

09:00 AM Oct 06, 2024 IST

ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 5 ਅਕਤੂਬਰ
ਰਾਜ ਚੋਣ ਕਮਿਸ਼ਨ ਪੰਜਾਬ ਚੰਡੀਗੜ੍ਹ ਵੱਲੋਂ ਪੰਜਾਬ ਵਿੱਚ 15 ਅਕਤੂਬਰ ਨੂੰ ਗ੍ਰਾਮ ਪੰਚਾਇਤ ਚੋਣਾਂ ਕਰਾਉਣ ਦਾ ਪ੍ਰੋਗਰਾਮ ਜਾਰੀ ਕੀਤਾ ਹੋਇਆ ਹੈ ਜਿਸ ਤਹਿਤ ਰਾਜ ਚੋਣ ਕਮਿਸ਼ਨ ਵੱਲੋਂ ਜ਼ਿਲ੍ਹਾ ਸੰਗਰੂਰ ਵਿੱਚ ਸਮੁੱਚੀ ਚੋਣ ਪ੍ਰਕਿਰਿਆ ਨੂੰ ਨਿਰਪੱਖ, ਪਾਰਦਰਸ਼ੀ ਅਤੇ ਸੁਰੱਖਿਅਤ ਮਾਹੌਲ ਵਿੱਚ ਨੇਪਰੇ ਚੜ੍ਹਾਉਣ ਲਈ ਆਈ.ਏ.ਐਸ ਅਧਿਕਾਰੀਮਹਿੰਦਰਪਾਲ ਨੂੰ ਚੋਣ ਅਬਜਰਵਰ ਨਿਯੁਕਤ ਕੀਤਾ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਵਧੀਕ ਜ਼ਿਲ੍ਹਾ ਚੋਣਕਾਰ ਅਫਸਰ ਸੁਖਚੈਨ ਸਿੰਘ ਪਾਪੜਾ ਨੇ ਦੱਸਿਆ ਕਿ ਕਿਸੇ ਵੀ ਉਮੀਦਵਾਰ ਜਾਂ ਆਮ ਪਬਲਿਕ ਵੱਲੋ ਇਹਨਾਂ ਚੋਣਾਂ ਸਬੰਧੀ ਮਹੱਤਵਪੂਰਨ ਸੂਚਨਾ, ਸ਼ਿਕਾਇਤ ਜਾਂ ਪ੍ਰਤੀਕਿਰਿਆ ਸਾਂਝੀ ਕਰਨ ਲਈ ਸ੍ਰੀ ਮਹਿੰਦਰਪਾਲ ਦੇ ਮੋਬਾਇਲ ਨੰਬਰ 97800-39403 ਉੱਤੇ ਸੰਪਰਕ ਕੀਤਾ ਜਾ ਸਕਦਾ ਹੈ।

Advertisement

Advertisement