ਆਈਏਐੱਸ ਅਧਿਕਾਰੀ ਪੂਜਾ ਖੇਡਕਰ ਦੀ ਮਾਂ ਧਮਕਾਉਣ ਦੇ ਮਾਮਲੇ ਵਿੱਚ ਨਜ਼ਰਬੰਦ
10:54 AM Jul 18, 2024 IST
ਪੁਣੇ, 18 ਜੁਲਾਈ
ਵਿਵਾਦਾਂ ਵਿਚ ਘਿਰੀ ਆਈਏਐੱਸ ਅਧਿਕਾਰੀ ਪੂਜਾ ਖੇਡਕਰ ਦੀ ਮਾਂ ਨੂੰ ਪੁਣੇ ਦੀ ਪੁਲੀਸ ਨੇ ਅੱਜ ਕਾਬੂ ਕਰ ਲਿਆ ਹੈ। ਉਸ ’ਤੇ ਜ਼ਮੀਨ ਨਾਲ ਸਬੰਧਤ ਮਾਮਲੇ ਵਿਚ ਪਿੰਡ ਵਾਸੀਆਂ ਨੂੰ ਪਿਸਤੌਲ ਦੇ ਜ਼ੋਰ ’ਤੇ ਧਮਕਾਉਣ ਦੇ ਦੋਸ਼ ਹੇਠ ਪੁਲੀਸ ਨੇ ਕੇਸ ਦਰਜ ਕੀਤਾ ਹੋਇਆ ਸੀ ਤੇ ਪੂਜਾ ਦੀ ਮਾਪੇ ਇਸ ਸਬੰਧੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਫਰਾਰ ਚੱਲੇ ਆ ਰਹੇ ਸਨ। ਇਸ ਵੀਡੀਓ ਵਿਚ ਪੂਜਾ ਦੀ ਮਾਂ ਪਿੰਡ ਵਾਸੀਆਂ ਨੂੰ ਧਮਕੀਆਂ ਦਿੰਦੀ ਹੋਈ ਨਜ਼ਰ ਆ ਰਹੀ ਸੀ। ਪੁਲੀਸ ਨੇ ਉਸ ਨੂੰ ਮਹਾਰਾਸ਼ਟਰ ਤੋਂ ਕਾਬੂ ਕਰ ਲਿਆ ਹੈ। ਇਸ ਤੋਂ ਪਹਿਲਾਂ ਪੁਲੀਸ ਨੇ ਪੂਜਾ ਦੇ ਮਾਪਿਆਂ ਤੇ ਪੰਜ ਹੋਰਾਂ ਨੂੰ ਇਸ ਮਾਮਲੇ ਵਿਚ ਨਾਮਜ਼ਦ ਕੀਤਾ ਸੀ।
Advertisement
Advertisement
Related News
Advertisement