For the best experience, open
https://m.punjabitribuneonline.com
on your mobile browser.
Advertisement

ਮਹਾਨ ਕੋਸ਼ ਨੂੰ ਸੋਧ ਕੇ ਪ੍ਰਕਾਸ਼ਿਤ ਕਰਨ ਸਬੰਧੀ ਵਿਚਾਰਾਂ

07:52 AM Jun 14, 2024 IST
ਮਹਾਨ ਕੋਸ਼ ਨੂੰ ਸੋਧ ਕੇ ਪ੍ਰਕਾਸ਼ਿਤ ਕਰਨ ਸਬੰਧੀ ਵਿਚਾਰਾਂ
ਕੁਲਤਾਰ ਸਿੰਘ ਸੰਧਵਾਂ ਸਿੱਖ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਗੱਲਬਾਤ ਕਰਦੇ ਹੋਏ।
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 13 ਜੂਨ
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਮਹਾਨ ਕੋਸ਼ ਨੂੰ ਸੋਧ ਕੇ ਮੁੜ ਪ੍ਰਕਾਸ਼ਿਤ ਕਰਨ ਸਬੰਧੀ ਅੱਜ ਪੰਜਾਬ ਭਵਨ ਵਿੱਚ ਵੱਖ-ਵੱਖ ਸਿੱਖ ਸੰਸਥਾਵਾਂ
ਦੇ ਨੁਮਾਇੰਦਿਆਂ ਨਾਲ ਵਿਚਾਰ-ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਗੁਰਸ਼ਬਦ ਰਤਨਾਕਾਰ ਮਹਾਨ ਕੋਸ਼ ਦੀਆਂ ਗ਼ਲਤੀਆਂ ਨੂੰ ਸੋਧ ਕੇ ਮੁੜ ਪ੍ਰਕਾਸ਼ਿਤ ਕਰਨਾ ਸਮੇਂ ਦੀ ਮੁੱਖ ਲੋੜ ਹੈ। ਸ੍ਰੀ ਸੰਧਵਾਂ ਨੇ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਵੱਲੋਂ ਪ੍ਰਕਾਸ਼ਿਤ ਕੀਤੇ ਗਏ ਮਹਾਨ ਕੋਸ਼ ਦੇ ਪੰਜਾਬੀ, ਹਿੰਦੀ ਅਤੇ ਅੰਗਰੇਜ਼ੀ ਦੇ ਸੰਸਕਰਨਾਂ ਨੂੰ ਰੱਦ ਕਰਾਉਣ ਲਈ ਯੋਗ ਕਦਮ ਚੁੱਕੇ ਜਾਣਗੇ। ਉਨ੍ਹਾਂ ਆਖਿਆ ਕਿ ਇਸ ਸਬੰਧੀ ਗਠਿਤ ਕਮੇਟੀ ਦੇ ਮੈਂਬਰਾਂ ਦੀਆਂ ਸਿਫਾਰਿਸ਼ਾਂ ਅਨੁਸਾਰ ਹੀ ਇਹ ਕਾਰਜ ਕੀਤਾ ਜਾਵੇਗਾ। ਸ੍ਰੀ ਸੰਧਵਾਂ ਮੁਤਾਬਕ, ‘‘ਗੁਰਬਾਣੀ ਦੀ ਸ਼ੁੱਧਤਾ ਕਾਇਮ ਰੱਖਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਦੇ ਭਰਮ-ਭੁਲੇਖੇ ਦੂਰ ਕਰਨ ਲਈ ਇਹ ਸੋਧ ਕਾਰਜ ਬੇਹੱਦ ਜ਼ਰੂਰੀ ਹੈ। ਛੇਤੀ ਹੀ ਸਿੱਖਿਆ ਮੰਤਰੀ, ਪੰਜਾਬ, ਸਕੱਤਰ ਉਚੇਰੀ ਸਿੱਖਿਆ ਅਤੇ ਡੀਪੀਆਈ ਨਾਲ ਵਿਚਾਰ ਵਟਾਂਦਰਾ ਕਰਕੇ ਇਸ ਸੋਧ ਬਾਰੇ ਫੈਸਲਾ ਲਿਆ ਜਾਵੇਗਾ।’’ ਇਸ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਕੇਵਲ ਸਿੰਘ, ਸਿੱਖ ਮਿਸ਼ਨਰੀ ਕਾਲਜ ਤੋਂ ਪਦਮਜੀਤ ਸਿੰਘ, ਸ੍ਰੀ ਖਾਲਸਾ ਪੰਚਾਇਤ ਤੋਂ ਜਜਵਿੰਦਰ ਸਿੰਘ, ਕੁਲਜੀਤ ਸਿੰਘ ਸਿੰਘ ਬ੍ਰਦਰਜ਼ ਅੰਮ੍ਰਿਤਸਰ, ਸੇਵਾਮੁਕਤ ਪ੍ਰੋਫੈਸਰ ਪਿਆਰਾ ਲਾਲ ਗਰਗ, ਕੇਂਦਰੀ ਸਿੱਖ ਸਭਾ ਦੇ ਜਨਰਲ ਸਕੱਤਰ ਡਾ. ਖੁਸ਼ਹਾਲ ਸਿੰਘ, ਅਮਰਜੀਤ ਸਿੰਘ ਧਵਨ ਤੇ ਰਛਪਾਲ ਸਿੰਘ ਆਦਿ ਹਾਜ਼ਰ ਸਨ।

Advertisement

Advertisement
Author Image

joginder kumar

View all posts

Advertisement
Advertisement
×