ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਫਾਇਰਿੰਗ ਕਰਨ ਵਾਲਿਆਂ ਦੀ ਸ਼ਨਾਖਤ

11:07 AM Sep 15, 2024 IST

ਤਰਨ ਤਾਰਨ: ਤਰਨ ਤਾਰਨ ਸ਼ਹਿਰ ਦੇ ਮੁਹੱਲਾ ਜੰਡਪੀਰ ਦੇ ਇਕ ਵਾਸੀ ਸੁਖਦੇਵ ਸਿੰਘ ਦੇ ਘਰ 12 ਸਤੰਬਰ ਦੀ ਸ਼ਾਮ ਨੂੰ ਦਾਖਲ ਹੋ ਕੇ ਗੋਲੀਆਂ ਚਲਾਉਣ ਵਾਲਿਆਂ ਦੀ ਪੁਲੀਸ ਨੇ ਸ਼ਨਾਖਤ ਕਰ ਲਈ ਹੈ| ਪੁਲੀਸ ਅਧਿਕਾਰੀ ਏਐੱਸਆਈ ਜਸਪਾਲ ਸਿੰਘ ਨੇ ਅੱਜ ਇੱਥੇ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਮੁਰਾਦਪੁਰ ਆਬਾਦੀ ਦੇ ਵਾਸੀ ਜੱਜਾ, ਯੂਪੀ, ਲੱਲਾ ਅਤੇ ਸੰਨੀ ਦੇ ਤੌਰ ’ਤੇ ਕੀਤੀ ਗਈ ਹੈ| ਪੁਲੀਸ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮਾਂ ਨੇ ਸੁਖਦੇਵ ਸਿੰਘ ਦੇ ਘਰ ਦਾਖਲ ਹੋ ਕੇ ਗਾਲ੍ਹਾਂ ਕੱਢੀਆਂ ਅਤੇ ਫਿਰ ਗੋਲੀਆਂ ਚਲਾ ਦਿੱਤੀਆਂ| ਘਰ ਵਾਲਿਆਂ ਨੇ ਕਮਰਿਆਂ ਅੰਦਰ ਵੜ ਕੇ ਜਾਨ ਬਚਾਈ| ਦੋਹਾਂ ਧਿਰਾਂ ਦਰਮਿਆਨ ਪੁਰਾਣੀ ਰੰਜਿਸ਼ ਚਲਦੀ ਆ ਰਹੀ ਹੈ| ਪੁਲੀਸ ਅਧਿਕਾਰੀ ਨੇ ਦੱਸਿਆ ਕਿ ਇਸ ਸਬੰਧੀ ਬੀਐੱਨਐੱਸ ਅਧੀਨ ਕੇਸ ਦਰਜ ਕੀਤਾ ਗਿਆ ਹੈ| -ਪੱਤਰ ਪ੍ਰੇਰਕ

Advertisement

Advertisement