ਪੁਲੀਸ ਤੇ ਹੋਰ ਵਿਭਾਗਾਂ ਦੀਆਂ ‘ਕਾਲੀਆਂ ਭੇਡਾਂ’ ਦੀ ਪਛਾਣ ਕਰੋ: ਸਪੀਕਰ
08:48 AM Sep 04, 2024 IST
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 3 ਸਤੰਬਰ
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਸੂਬੇ ਦੇ ਗ੍ਰਹਿ ਸਕੱਤਰ ਨੂੰ ਪੱਤਰ ਲਿਖ ਕੇ ਪੰਜਾਬ ਪੁਲੀਸ ਤੇ ਹੋਰਨਾਂ ਿਵਭਾਗਾਂ ਵਿਚਲੀਆਂ ‘ਕਾਲੀਆਂ ਭੇਡਾਂ’ ਬਾਰੇ ਰਿਪੋਰਟ ਮੰਗ ਲਈ ਹੈ। ਕੱਲ੍ਹ ਸਦਨ ’ਚ ਸਪੀਕਰ ਨੇ ਏਐਸਆਈ ਬੋਹੜ ਸਿੰਘ ਮਾਮਲੇ ਬਾਰੇ ਡੀਜੀਪੀ ਤੋਂ ਰਿਪੋਰਟ ਮੰਗੀ ਸੀ। ਅੱਜ ਸਦਨ ਵਿਚ ਇਹ ਮੁੱਦਾ ਹੀ ਗ਼ਾਇਬ ਰਿਹਾ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਅੱਜ ਇਸ ਬਾਰੇ ਗੱਲ ਤੱਕ ਨਹੀਂ ਛੇੜੀ। ਸਪੀਕਰ ਨੇ ਦੱਸਿਆ ਕਿ ਉਨ੍ਹਾਂ ਨੇ ਗ੍ਰਹਿ ਸਕੱਤਰ ਗੁਰਕੀਰਤ ਕਿਰਪਾਲ ਸਿੰਘ ਨੂੰ ਪੱਤਰ ਲਿਖ ਕੇ ਸਾਰੀਆਂ ਕਾਲੀਆਂ ਭੇਡਾਂ ਦੀ ਪਛਾਣ ਕਰਨ ਲਈ ਕਿਹਾ ਹੈ ਤੇ ਪੁੱਛਿਆ ਹੈ ਕਿ ਅਜਿਹੇ ਅਧਿਕਾਰੀਆਂ ਵਿਰੁੱਧ ਕੀ ਕਾਰਵਾਈ ਕੀਤੀ ਗਈ ਹੈ।
Advertisement
Advertisement