ਆਈਡੀਪੀ ਵੱਲੋਂ ਕਿਸਾਨ ਮੋਰਚੇ ਦੀ ਹਮਾਇਤ
07:17 AM Dec 26, 2024 IST
Advertisement
ਪੱਤਰ ਪ੍ਰੇਰਕ
ਪਾਤੜਾਂ, 25 ਦਸੰਬਰ
ਇੰਟਰਨੈਸ਼ਨਲਿਸਟ ਡੈਮੋਕ੍ਰੈਟਿਕ ਪਲੇਟਫਾਰਮ ਦੀ ਸੂਬਾ ਕਮੇਟੀ ਨੇ ਕਿਸਾਨੀ ਅੰਦੋਲਨ ਸਬੰਧੀ ਕੇਂਦਰ ਸਰਕਾਰ ਦੇ ਗੈਰ ਸੰਵਿਧਾਨਕ ਅਤੇ ਅਣਮਨੁੱਖੀ ਵਿਹਾਰ ਦੀ ਸਖ਼ਤ ਨਿਖੇਧੀ ਕੀਤੀ ਹੈ। ਇਸ ਮੌਕੇ ਆਈਡੀਪੀ ਦੇ ਕੌਮੀ ਪ੍ਰਧਾਨ ਕਰਨੈਲ ਸਿੰਘ ਜਖੇਪਲ, ਸੂਬਾ ਪ੍ਰਧਾਨ ਦਰਸ਼ਨ ਸਿੰਘ ਧਨੇਠਾ, ਸੂਬਾ ਸਕੱਤਰ ਤਰਲੋਚਨ ਸਿੰਘ ਸੂਲਰ ਘਰਾਟ, ਫਲਜੀਤ ਸਿੰਘ, ਮਨਪ੍ਰੀਤ ਕੌਰ ਰਾਜਪੁਰਾ ਅਤੇ ਜ਼ਿਲ੍ਹਾ ਪ੍ਰਧਾਨ ਖਿਆਲੀ ਰਾਮ ਪਾਤੜਾਂ ਨੇ ਖਨੌਰੀ ਬਾਰਡਰ ’ਤੇ ਚੱਲ ਰਹੇ ਕਿਸਾਨ ਮੋਰਚੇ ਦੀ ਹਮਾਇਤ ’ਚ ਪਹੁੰਚੇ 12 ਮੈਂਬਰੀ ਜਥੇ ਸਮੇਤ ਕਿਹਾ ਕਿ ਕੇਂਦਰ ਤੇ ਹਰਿਆਣਾ ਸਰਕਾਰ ਦੇ ਰਵੱਈਏ ਦੀ ਨਿਖੇਧੀ ਕਰਦਿਆਂ ਮੰਗ ਕੀਤੀ ਕਿ ਕੇਂਦਰ ਸਰਕਾਰ ਬਾਰਡਰਾਂ ’ਤੇ ਚੱਲ ਰਹੇ ਕਿਸਾਨਾਂ ਦੇ ਸੰਘਰਸ਼ ਤੇ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਨੂੰ ਅੱਖੋਂ ਪਰੋਖੇ ਕਰਨ ਦੀ ਥਾਂ ਕਿਸਾਨ ਅੰਦੋਲਨ ਸਮੇਂ ਕੀਤੇ ਵਾਅਦਿਆਂ ਨੂੰ ਤੁਰੰਤ ਲਾਗੂ ਕਰਕੇ ਆਪਣੀ ਜ਼ਿੰਮੇਵਾਰੀ ਨਿਭਾਵੇ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਖਤਮ ਕਰਵਾਏ।
Advertisement
Advertisement
Advertisement