ਸੰਗਰੂਰ ’ਚ ਆਈਲੈਟਸ ਤੇ ਇਮੀਗ੍ਰੇਸ਼ਨ ਸੈਂਟਰ ਬੰਦ ਰਹੇ
10:38 AM May 19, 2024 IST
Advertisement
ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 18 ਮਈ
ਸੰਗਰੂਰ ਅਬਰੌਡ ਕੰਸਲਟੈਂਟ ਐਸੋਸੀਏਸ਼ਨ ਦੀ ਅਗਵਾਈ ਹੇਠ ਸ਼ਹਿਰ ’ਚ ਅੱਜ ਆਈਲੈਟਸ ਅਤੇ ਇਮੀਗ੍ਰੇਸ਼ਨ ਦਾ ਕੰਮ ਕਰਨ ਵਾਲਿਆਂ ਵੱਲੋਂ ਇੱਕ ਰੋਜ਼ਾ ਹੜਤਾਲ ਕਰਦਿਆਂ ਆਪਣੇ ਕੇਂਦਰ ਬੰਦ ਕਰ ਕੇ ਕੰਮਕਾਜ ਮੁਕੰਮਲ ਤੌਰ ’ਤੇ ਠੱਪ ਰੱਖਿਆ ਗਿਆ। ਪਿਛਲੀ ਦਿਨੀਂ ਬਰਨਾਲਾ ’ਚ ਇੱਕ ਇਮੀਗ੍ਰੇਸ਼ਨ ਕੇਂਦਰ ਦੇ ਪ੍ਰਬੰਧਕਾਂ ਉੱਪਰ ਕੁੱਝ ਵਿਅਕਤੀਆਂ ਵਲੋਂ ਕਥਿਤ ਤੌਰ ’ਤੇ ਹਮਲਾ ਕਰਨ ਦੀ ਵਾਪਰੀ ਘਟਨਾ ਖ਼ਿਲਾਫ਼ ਰੋਸ ਵਜੋਂ ਕੰਮਕਾਜ ਠੱਪ ਕੀਤਾ ਗਿਆ। ਐਸੋਸੀਏਸ਼ਨ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਅਜਿਹੀਆਂ ਕਾਰਵਾਈਆਂ ਨੂੰ ਗੰਭੀਰਤਾ ਨਾਲ ਲਿਆ ਜਾਵੇ ਅਤੇ ਜ਼ਿੰਮੇਵਾਰਾਂ ਖ਼ਿਲਾਫ਼ ਤੁਰੰਤ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇ। ਸੰਗਰੂਰ ਅਬਰੌਡ ਕੰਸਲਟੈਂਟ ਐਸੋਸੀਏਸ਼ਨ ਨੇ ਸਰਕਾਰ ਤੋਂ ਜ਼ਿੰਮੇਵਾਰਾਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ।
Advertisement
Advertisement