ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਆਈਲੈਟਸ ਤੇ ਵੀਜ਼ਾ ਕੰਸਲਟੈਂਸੀ ਦਾ ਲਾਇਸੈਂਸ ਰੱਦ

08:53 AM Oct 26, 2024 IST

ਫਤਹਿਗੜ੍ਹ ਸਾਹਿਬ:

Advertisement

ਡਿਪਟੀ ਕਮਿਸ਼ਨਰ-ਕਮ-ਲਾਇਸੈਂਸਿੰਗ ਅਥਾਰਿਟੀ ਡਾ. ਸੋਨਾ ਥਿੰਦ ਨੇ ਪੰਜਾਬ ਮਨੁੱਖੀ ਤਸਕਰੀ ਰੋਕਥਾਮ ਐਕਟ 2012 (ਪੰਜਾਬ ਐਕਟ 2 ਆਫ 2013) ਦੇ ਸੈਕਸ਼ਨ 6 (1) (ਜੀ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਮੈਸਰਜ਼ ਮਿਡਾਸ ਟੱਚ ਕੰਸਲਟੈਂਟਸ ਆਈਲੈਟਸ ਤੇ ਵੀਜਾ ਕੰਸਲਟੈਂਸੀ ਦਾ ਲਾਇਸੈਂਸ ਰੱਦ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਸੂਚਨਾ ਅਨੁਸਾਰ ਅੱਛਰ ਕੁਮਾਰ ਚਿਕਰਸਾਲ ਪੁੱਤਰ ਅੰਮ੍ਰਿਤ ਲਾਲ ਵਾਸੀ ਈਸਟ ਨਿਊ ਜਨਤਾ ਨਗਰ, ਨੇੜੇ ਗਿੱਲ ਮਾਰਕੀਟ ਲੁਧਿਆਣਾ ਅਤੇ ਹਰਮੀਤ ਕੌਰ ਪਤਨੀ ਹਰਪਾਲ ਸਿੰਘ ਵਾਸੀ ਪ੍ਰੇਮ ਨਗਰ, ਅੰਬਾਲਾ ਸ਼ਹਿਰ ਦੇ ਨਾਮ ’ਤੇ ਮਿਡਾਸ ਟੱਚ ਕੰਸਲਟੈਂਟਸ ਨਾਮ ਤੋਂ ਆਈਲੈਟਸ ਅਤੇ ਵੀਜ਼ਾ ਕੰਸਲਟੈਂਸੀ ਦਾ ਲਾਇਸੈਂਸ 29.03.2023 ਨੂੰ ਜਾਰੀ ਕੀਤਾ ਗਿਆ ਸੀ ਜੋ ਕਿ 28.03.2028 ਤੱਕ ਵੈਲਿਡ ਸੀ। ਮਿਲੀ ਜਾਣਕਾਰੀ ਅਨੁਸਾਰ ਹਰਮੀਤ ਕੌਰ ਕੈਨੇਡਾ ਚਲੀ ਗਈ ਅਤੇ ਅੱਛਰ ਕੁਮਾਰ ਨੇ ਬੇਨਤੀ ਕੀਤੀ ਸੀ ਕਿ ਉਨ੍ਹਾਂ ਦਾ ਲਾਇਸੈਂਸ ਰੱਦ ਕਰ ਦਿੱਤਾ ਜਾਵੇ। -ਨਿੱਜੀ ਪੱਤਰ ਪ੍ਰੇਰਕ

Advertisement
Advertisement