ਜੇ ਕੇਜਰੀਵਾਲ ਖ਼ਿਲਾਫ਼ ਕੇਸ ਦਰਜ ਹੋਇਆ ਤਾਂ ਸੱਚ ਸਾਹਮਣੇ ਆਵੇਗਾ: ਵਿੱਜ
06:30 AM Jan 16, 2025 IST
ਨਿੱਜੀ ਪੱਤਰ ਪ੍ਰੇਰਕ
ਅੰਬਾਲਾ, 15 ਜਨਵਰੀ
ਹਰਿਆਣਾ ਦੇ ਊਰਜਾ, ਆਵਾਜਾਈ ਅਤੇ ਕਿਰਤ ਮੰਤਰੀ ਅਨਿਲ ਵਿੱਜ ਨੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ’ਤੇ ਤਿੱਖੇ ਨਿਸ਼ਾਨੇ ਸੇਧੇ ਹਨ। ਮਨੀ ਲਾਂਡਰਿੰਗ ਮਾਮਲੇ ਵਿੱਚ ਸ਼ਮੂਲੀਅਤ ਸਬੰਧੀ ਉਨ੍ਹਾਂ ਕਿਹਾ ਕਿ ‘‘ਇਸ ਮਾਮਲੇ ’ਚ ਜੇ ਕੋਈ ਕੇਸ ਦਰਜ ਕੀਤਾ ਜਾਂਦਾ ਹੈ ਤਾਂ ਕੇਜਰੀਵਾਲ ਦੀ ਸੱਚਾਈ ਲੋਕਾਂ ਦੇ ਸਾਹਮਣੇ ਆ ਜਾਵੇਗੀ।’’ ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਦੀ ਆਮ ਆਦਮੀ ਪਾਰਟੀ ਹੁਣ ਆਖ਼ਰੀ ਸਾਹ ਲੈ ਰਹੀ ਹੈ। ਉਨ੍ਹਾਂ ਦੇ ਲਟਕਦੇ ਚਿਹਰੇ ਇਸ ਗੱਲ ਨੂੰ ਸਪੱਸ਼ਟ ਤੌਰ ’ਤੇ ਦਰਸਾਉਂਦੇ ਹਨ। ਸ੍ਰੀ ਵਿੱਜ ਅੱਜ ਇੱਥੇ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ। ਖਨੌਰੀ ਸਰਹੱਦ ’ਤੇ ਕਿਸਾਨਾਂ ਦੀ ਭੁੱਖ ਹੜਤਾਲ ਬਾਰੇ ਉਨ੍ਹਾਂ ਕਿਹਾ, ‘‘ਸਰਕਾਰ ਇਸ ’ਤੇ ਪੂਰੀ ਨਜ਼ਰ ਰੱਖ ਰਹੀ ਹੈ ਅਤੇ ਸਾਡੇ ਮੁੱਖ ਮੰਤਰੀ ਇਸ ਮਾਮਲੇ ਵੱਲ ਧਿਆਨ ਦੇ ਰਹੇ ਹਨ ਅਤੇ ਜੋ ਵੀ ਜ਼ਰੂਰੀ ਹੋਵੇਗਾ ਉਹ ਕੀਤਾ ਜਾਵੇਗਾ।’’
Advertisement
Advertisement