ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

‘ਆਪ’ ਜਿੱਤੀ ਤਾਂ ਜਲੰਧਰ ‘ਵੈਸਟ­’ ਨੂੰ ‘ਬੈਸਟ’ ਬਣਾਵਾਂਗੇ: ਭਗਵੰਤ ਮਾਨ

07:41 AM Jul 03, 2024 IST
ਜਲੰਧਰ ਵਿੱਚ ਰੋਡ ਸ਼ੋਅ ਦੌਰਾਨ ਮੁੱਖ ਮੰੰਤਰੀ ਭਗਵੰਤ ਮਾਨ ਅਤੇ ‘ਆਪ’ ਉਮੀਦਵਾਰ ਮਹਿੰਦਰ ਭਗਤ। -ਫੋਟੋ: ਮਲਕੀਅਤ ਸਿੰਘ

ਪਾਲ ਸਿੰਘ ਨੌਲੀ
ਜਲੰਧਰ, 2 ਜੁਲਾਈ
ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਜਲੰਧਰ ਪੱਛਮੀ ਵਿਧਾਨ ਸਭਾ ਦੇ ਵੱਖ-ਵੱਖ ਖੇਤਰਾਂ ਵਿੱਚ ਰੋਡ ਸ਼ੋਅ ਕੀਤਾ। ‘ਆਪ’ ਉਮੀਦਵਾਰ ਮਹਿੰਦਰ ਭਗਤ ਅਤੇ ਪਾਰਟੀ ਵਰਕਰਾਂ ਨੇ ਰੋਡ ਸ਼ੋਅ ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ ਸ੍ਰੀ ਕਿਹਾ ਕਿ ਜੇ ਤੁਸੀਂ ‘ਆਪ’ ਉਮੀਦਵਾਰ ਨੂੰ ਜਿਤਾਇਆ ਤਾਂ ਅਸੀਂ ਮਿਲ ਕੇ ਜਲੰਧਰ ‘ਵੈਸਟ’ ਨੂੰ ਜਲੰਧਰ ‘ਬੈਸਟ’ (ਸਭ ਤੋਂ ਵਧੀਆ) ਬਣਾਵਾਂਗੇ।
ਰੋਡ ਸ਼ੋਅ ਵਾਰਡ ਨੰਬਰ 46 ਦੇ ਬਾਬਾ ਬਾਲਕ ਨਾਥ ਮੰਦਰ ਤੋਂ ਸ਼ੁਰੂ ਹੋਇਆ। ਮਗਰੋਂ ਗੁਰੂ ਸੰਤ ਨਗਰ ਤੋਂ ਹੋ ਕੇ ਰੋਡ ਸ਼ੋਅ ਵਾਰਡ ਨੰਬਰ 43 ਅਤੇ ਵਾਰਡ ਨੰਬਰ 78 ਦੇ ਬਾਬੂ ਲਾਲ ਸਿੰਘ ਕਨਾਲ ਸਣੇ ਹੋਰ ਕਈ ਇਲਾਕਿਆਂ ਵਿੱਚ ਗਿਆ। ਰੋਡ ਸ਼ੋਅ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਜਪਾ ਉਮੀਦਵਾਰ ਸ਼ੀਤਲ ਅੰਗੁਰਾਲ ’ਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਇਹ ਚੋਣ ਨਹੀਂ ਹੋਣੀ ਸੀ। ਇਹ ਚੋਣ ਤੁਹਾਡੇ ’ਤੇ ਥੋਪੀ ਗਈ ਹੈ ਕਿਉਂਕਿ ਪਿਛਲਾ ਵਿਧਾਇਕ ਦਲ-ਬਦਲੂ ਅਤੇ ਲਾਲਚੀ ਨਿਕਲਿਆ। ਇਹ ਚੋਣ ਉਸ ਦੇ ਨਿੱਜੀ ਸਵਾਰਥ ਅਤੇ ਲਾਲਚ ਕਾਰਨ ਹੋ ਰਹੀ ਹੈ।
ਉਨ੍ਹਾਂ ਕਿਹਾ ਕਿ ਅੰਗੁਰਾਲ ਨੇ ਵਿਧਾਨ ਸਭਾ ਛੱਡ ਕੇ ਪਾਰਟੀ ਅਤੇ ਲੋਕਾਂ ਨਾਲ ਧੋਖਾ ਕੀਤਾ ਹੈ। ਉਸ ਦੀ ਇਸ ਧੋਖਾਧੜੀ ਕਾਰਨ ਜ਼ਿਮਨੀ ਚੋਣਾਂ ਵਿੱਚ ਸਰਕਾਰੀ ਖ਼ਜ਼ਾਨੇ ਵਿੱਚੋਂ ਕਰੋੜਾਂ ਰੁਪਏ ਖ਼ਰਚ ਕੀਤੇ ਜਾ ਰਹੇ ਹਨ, ਜੋ ਲੋਕਾਂ ਦੇ ਟੈਕਸ ਦਾ ਪੈਸਾ ਹੈ। ਉਨ੍ਹਾਂ ਕਿਹਾ ਕਿ ਇਨਾਂ ਚੋਣਾਂ ਕਾਰਨ ਨਾ ਤਾਂ ਸਾਡੀ ਸਰਕਾਰ ਡਿੱਗੇਗੀ ਅਤੇ ਨਾ ਹੀ ਕਿਸੇ ਹੋਰ ਦੀ ਸਰਕਾਰ ਬਣੇਗੀ, ਪਰ ਜੇ ਆਮ ਆਦਮੀ ਪਾਰਟੀ ਦਾ ਉਮੀਦਵਾਰ ਜਿੱਤਦਾ ਹੈ ਤਾਂ ਸਰਕਾਰ ਵਿੱਚ ਤੁਹਾਡੀ ਹਿੱਸੇਦਾਰੀ ਹੋਵੇਗੀ, ਜਿਸ ਕਾਰਨ ਇਸ ਇਲਾਕੇ ਦਾ ਵਿਕਾਸ ਤੇਜ਼ੀ ਨਾਲ ਸੰਭਵ ਹੋ ਸਕੇਗਾ।

Advertisement

ਪਹਿਲਾ ਮੁੱਖ ਮੰਤਰੀ ਆਪਣੇ ਪਰਿਵਾਰ ਨਾਲ ਜਲੰਧਰ ਰਹਿਣ ਆਇਆ: ਮਹਿੰਦਰ ਭਗਤ

‘ਆਪ’ ਉਮੀਦਵਾਰ ਮਹਿੰਦਰ ਭਗਤ ਨੇ ਰੋਡ ਸ਼ੋਅ ਦੌਰਾਨ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੋਇਆ ਹੈ ਕਿ ਕੋਈ ਮੁੱਖ ਮੰਤਰੀ ਆਪਣੇ ਪਰਿਵਾਰ ਸਣੇ ਜਲੰਧਰ ਵਿੱਚ ਰਹਿਣ ਆਇਆ ਹੈ। ਉਨ੍ਹਾਂ ਕਿਹਾ ਕਿ ਇੱਥੋਂ ਦੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਮੁੱਖ ਮੰਤਰੀ ਨੇ ਇੱਥੇ ਕਿਰਾਏ ’ਤੇ ਮਕਾਨ ਲਿਆ ਹੈ ਅਤੇ ਲਗਾਤਾਰ ਲੋਕਾਂ ਨੂੰ ਮਿਲ ਰਹੇ ਹਨ। ਉਨ੍ਹਾਂ ਕਿਹਾ ਕਿ ‘ਝਾੜੂ’ ਨੂੰ ਵੋਟ ਪਾਉਣ ਦਾ ਮਤਲਬ ਹੈ ਕਿ ਮੁੱਖ ਮੰਤਰੀ ਦੇ ਲੋਕ ਭਲਾਈ ਕੰਮਾਂ ’ਤੇ ਮੋਹਰ ਲਾ ਕੇ ਜਲੰਧਰ ਦੇ ਵਿਕਾਸ ਲਈ ਰਾਹ ਸਾਫ਼ ਕਰਨਾ।

Advertisement
Advertisement
Advertisement