For the best experience, open
https://m.punjabitribuneonline.com
on your mobile browser.
Advertisement

ਜੇਕਰ ਭਾਜਪਾ ਮੁੜ ਸੱਤਾ ’ਚ ਆਈ ਤਾਂ ਦੇਸ਼ ਵਿੱਚੋਂ ਰਾਖਵਾਂਕਰਨ ਖਤਮ ਕਰੇਗੀ: ਬਾਜਵਾ

07:46 AM May 03, 2024 IST
ਜੇਕਰ ਭਾਜਪਾ ਮੁੜ ਸੱਤਾ ’ਚ ਆਈ ਤਾਂ ਦੇਸ਼ ਵਿੱਚੋਂ ਰਾਖਵਾਂਕਰਨ ਖਤਮ ਕਰੇਗੀ  ਬਾਜਵਾ
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 2 ਮਈ
ਕਾਂਗਰਸ ਦੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਦੋਸ਼ ਲਾਇਆ ਕਿ ਜੇਕਰ ਭਾਜਪਾ ਮੁੜ ਕੇਂਦਰੀ ਸੱਤਾ ਵਿੱਚ ਆਉਂਦੀ ਹੈ ਤਾਂ ਉਹ ਡਾਕਟਰ ਭੀਮ ਰਾਓ ਅੰਬੇਡਕਰ ਵੱਲੋਂ ਬਣਾਏ ਗਏ ਭਾਰਤੀ ਸੰਵਿਧਾਨ ਨਾਲ ਛੇੜਛਾੜ ਕਰਦਿਆਂ ਦੇਸ਼ ਵਿੱਚੋਂ ਰਾਖਵਾਂਕਰਨ ਖਤਮ ਕਰ ਦੇਣਗੇ, ਜੋ ਕਿ ਖਾਸ ਕਰਕੇ ਘੱਟ ਗਿਣਤੀਆਂ ਲਈ ਬਹੁਤ ਨੁਕਸਾਨ ਦੇਹ ਸਾਬਤ ਹੋਵੇਗਾ। ਉਹ ਅੱਜ ਇੱਥੇ ਕਾਂਗਰਸ ਦੇ ਲੋਕ ਸਭਾ ਵਾਸਤੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਵੱਲੋਂ ਤਿਆਰ ਕੀਤੇ ‘ਅੰਮ੍ਰਿਤਸਰ ਵਿਜ਼ਨ’ ਨੂੰ ਜਾਰੀ ਕਰਨ ਮੌਕੇ ਪੁੱਜੇ ਸਨ। ਉਨ੍ਹਾਂ ਦੇ ਨਾਲ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਦਵਿੰਦਰ ਯਾਦਵ ਤੇ ਹੋਰ ਕਾਂਗਰਸ ਲੀਡਰਸ਼ਿਪ ਸ਼ਾਮਲ ਸੀ।
ਇਸ ਸਬੰਧੀ ਇੱਕ ਪੱਤਰਕਾਰ ਸੰਮੇਲਨ ਦੌਰਾਨ ਸ੍ਰੀ ਬਾਜਵਾ ਨੇ ਨਵਜੋਤ ਸਿੰਘ ਸਿੱਧੂ ਬਾਰੇ ਪੁੱਛੇ ਇੱਕ ਸਵਾਲ ਦੇ ਜਵਾਬ ਵਿੱਚ ਆਖਿਆ ਕਿ ਉਹ ਅਗਲੇ ਦੋ -ਤਿੰਨ ਦਿਨਾਂ ਦੌਰਾਨ ਅੰਮ੍ਰਿਤਸਰ ਵਿੱਚ ਗੁਰਜੀਤ ਸਿੰਘ ਔਜਲਾ ਦੀ ਚੋਣ ਪ੍ਰਚਾਰ ਮੁਹਿੰਮ ਨੂੰ ਭਖਾਉਣ ਵਾਸਤੇ ਇੱਥੇ ਪੁੱਜਣਗੇ। ਉਨ੍ਹਾਂ ਇਹ ਵੀ ਕਿਹਾ ਕਿ ਭਾਜਪਾ ਸਰਕਾਰ ਨੇ ਅਗਨੀਵੀਰ ਸਕੀਮ ਰਾਹੀਂ ਪੰਜਾਬ ਦੇ ਨੌਜਵਾਨਾਂ ਅਤੇ ਕਿਸਾਨੀ ਦੋਵਾਂ ਨੂੰ ਅਣਦੇਖਿਆ ਕਰ ਦਿੱਤਾ ਹੈ। ਕਾਂਗਰਸੀ ਆਗੂ ਨੇ ਆਖਿਆ ਕਿ ਜੇਕਰ ਦੇਸ਼ ਵਿੱਚ ਕਾਂਗਰਸ ਗੱਠਜੋੜ ਦੀ ਸਰਕਾਰ ਬਣੀ ਤਾਂ ਅਗਨੀ ਵੀਰ ਸਕੀਮ ਬੰਦ ਕਰ ਕੇ ਫੌਜ ਵਿੱਚ ਰੈਗੂਲਰ ਭਰਤੀ ਕੀਤੀ ਜਾਵੇਗੀ। ਇਸ ਮੌਕੇ ਕਾਂਗਰਸ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਆਪਣਾ ਰਿਪੋਰਟ ਕਾਰਡ ਅਤੇ ਅੰਮ੍ਰਿਤਸਰ ਵਿਜ਼ਨ ਪੱਤਰ ਜਾਰੀ ਕੀਤਾ।

Advertisement

Advertisement
Author Image

joginder kumar

View all posts

Advertisement
Advertisement
×