ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜੇ ਭਾਜਪਾ ਕਿਸਾਨ ਹਿੱਤ ’ਚ ਹੈ ਤਾਂ ਕੰਗਨਾ ਖ਼ਿਲਾਫ਼ ਕਾਰਵਾਈ ਕਰੇ: ਜੀਤੀ ਪਡਿਆਲਾ

07:17 AM Sep 27, 2024 IST
ਰਣਜੀਤ ਸਿੰਘ ਜੀਤੀ ਪਡਿਆਲਾ ਤੇ ਹੋਰ ਕਾਂਗਰਸੀ ਆਗੂ ਮੀਡੀਆ ਨਾਲ ਗੱਲਬਾਤ ਕਰਦੇ ਹੋਏ।

ਮਿਹਰ ਸਿੰਘ
ਕੁਰਾਲੀ, 26 ਸਤੰਬਰ
ਭਾਜਪਾ ਦੀ ਲੋਕ ਸਭਾ ਮੈਂਬਰ ਕੰਗਨਾ ਰਣੌਤ ਵੱਲੋਂ ਖੇਤੀ ਬਿੱਲਾਂ ਨੂੰ ਲੈ ਕੇ ਦਿੱਤੇ ਬਿਆਨ ਸਬੰਧੀ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਨੇ ਅੱਜ ਇੱਥੇ ਪ੍ਰੈੱਸ ਕਾਨਫਰੰਸ ਕੀਤੀ। ਜੀਤੀ ਪਡਿਆਲਾ ਨੇ ਕਿਹਾ ਕਿ ਜੇ ਭਾਜਪਾ ਦੇਸ਼ ਦੇ ਕਿਸਾਨ ਦੇ ਹਿੱਤ ਵਿੱਚ ਹੈ ਤਾਂ ਤੁਰੰਤ ਕੰਗਨਾ ਖ਼ਿਲਾਫ਼ ਕਾਰਵਾਈ ਕੀਤੀ ਜਾਵੇ ਅਤੇ ਭਵਿੱਖ ਵਿੱਚ ਉਸ ਨੂੰ ਪੰਜਾਬ ਤੇ ਪੰਜਾਬ ਵਿਰੋਧੀ ਅਤੇ ਕਿਸਾਨਾਂ ਵਿਰੋਧੀ ਬਿਆਨ ਦੇਣ ਤੋਂ ਵਰਜ਼ੇ। ਉਨ੍ਹਾਂ ਕੰਗਨਾ ਰਣੌਤ ਵੱਲੋਂ ਖੇਤੀ ਬਿੱਲ ਲਿਆਉਣ ਦੇ ਬਿਆਨ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ।
ਇਸ ਮੌਕੇ ਬਲਾਕ ਕਾਂਗਰਸ ਦੇ ਪ੍ਰਧਾਨ ਮਦਨ ਸਿੰਘ ਮਾਣਕਪੁਰ ਸ਼ਰੀਫ਼, ਨਰਦੇਵ ਸਿੰਘ ਬਿੱਟੂ, ਹਰਨੇਕ ਸਿੰਘ ਤਕੀਪੁਰ, ਕ ਕੌਂਸਲਰ ਰਮਾਂਕਤ ਕਾਲੀਆ, ਨਵੀਨ ਬਾਂਸਲ ਖਿਜ਼ਰਾਬਾਦ,ਵਿਕਾਸ ਕੌਸ਼ਲ, ਨੰਬਰਦਾਰ ਸੁਖਦੇਵ ਕੁਮਾਰ, ਹਰਦੇਵ ਸਿੰਘ, ਜਸਵੀਰ ਸਿੰਘ, ਬਲਜੀਤ ਸਿੰਘ ਸਮੇਤ ਹੋਰ ਕਾਂਗਰਸੀ ਆਗੂ ਹਾਜ਼ਰ ਸਨ।

Advertisement

Advertisement