For the best experience, open
https://m.punjabitribuneonline.com
on your mobile browser.
Advertisement

ਜੇ ਕਿਸਾਨਾਂ ’ਤੇ ਤਸ਼ਦੱਦ ਹੋਇਆ ਤਾਂ ਸਾਡੇ ਲਈ ਦਿੱਲੀ ਦੂਰ ਨਹੀਂ: ਟਿਕੈਤ

09:35 PM Feb 13, 2024 IST
ਜੇ ਕਿਸਾਨਾਂ ’ਤੇ ਤਸ਼ਦੱਦ ਹੋਇਆ ਤਾਂ ਸਾਡੇ ਲਈ ਦਿੱਲੀ ਦੂਰ ਨਹੀਂ  ਟਿਕੈਤ
Advertisement

ਪੱਤਰ ਪ੍ਰੇਰਕ
ਨਵੀਂ ਦਿੱਲੀ, 13 ਫਰਵਰੀ
ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਦੇ ਬੁਲਾਰੇ ਰਾਕੇਸ਼ ਟਿਕੈਤ ਨੇ ਕਿਹਾ ਕਿ ਭਾਵੇਂ ਉਨ੍ਹਾਂ ਨੂੰ ਇਸ ਸਬੰਧੀ ਸੱਦਾ ਨਹੀਂ ਭੇਜਿਆ ਗਿਆ ਪਰ ਜੇ ਸਰਕਾਰ ਨੇ ਕਿਸਾਨਾਂ ’ਤੇ ਕਿਸੇ ਵੀ ਤਰ੍ਹਾਂ ਦਾ ਤਸ਼ੱਦਦ ਕੀਤਾ ਤਾਂ ਉਨ੍ਹਾਂ ਲਈ ਦਿੱਲੀ ਦੂਰ ਨਹੀਂ ਹੈ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਜਿੱਥੇ ਕਿਤੇ ਵੀ ਕਿਸਾਨਾਂ ਨਾਲ ਧੱਕਾ ਹੋਵੇਗਾ, ਉਹ ਉਥੇ ਜਾ ਕੇ ਕਿਸਾਨਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕਰਨਗੇ। ਟਿਕੈਤ ਨੇ ਕਿਹਾ ਕਿ ਕਿਸਾਨ ਆਪਣਾ ਪੱਖ ਰੱਖਣ ਲਈ ਆ ਰਹੇ ਹਨ। ਸਰਕਾਰ ਨੂੰ ਉਨ੍ਹਾਂ ਦੀ ਗੱਲ ਸੁਣਨੀ ਚਾਹੀਦੀ ਹੈ।

Advertisement

Advertisement
Author Image

Advertisement
Advertisement
×