ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜੇ ਕਿਸਾਨਾਂ ’ਤੇ ਤਸ਼ੱਦਦ ਹੋਇਆ ਤਾਂ ਸਾਡੇ ਲਈ ਦਿੱਲੀ ਦੂਰ ਨਹੀਂ: ਟਿਕੈਤ

08:25 AM Feb 14, 2024 IST

ਪੱਤਰ ਪ੍ਰੇਰਕ
ਨਵੀਂ ਦਿੱਲੀ, 13 ਫਰਵਰੀ
ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ ਨੇ ਕਿਹਾ ਕਿ ਭਾਵੇਂ ਉਨ੍ਹਾਂ ਨੂੰ ‘ਦਿੱਲੀ ਚੱਲੋ’ ਦੇ ਪ੍ਰੋਗਰਾਮ ਬਾਰੇ ਕੋਈ ਸੱਦਾ ਨਹੀਂ ਭੇਜਿਆ ਗਿਆ ਪਰ ਜੇ ਸਰਕਾਰ ਨੇ ਕਿਸਾਨਾਂ ’ਤੇ ਕਿਸੇ ਵੀ ਤਰ੍ਹਾਂ ਦਾ ਤਸ਼ੱਦਦ ਕੀਤਾ ਤਾਂ ਉਨ੍ਹਾਂ ਲਈ ਦਿੱਲੀ ਦੂਰ ਨਹੀਂ ਹੈ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਜਿੱਥੇ ਕਿਤੇ ਵੀ ਕਿਸਾਨਾਂ ਨਾਲ ਧੱਕਾ ਹੋਵੇਗਾ, ਉਹ ਉਥੇ ਜਾ ਕੇ ਕਿਸਾਨਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕਰਨਗੇੇ। ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ 16 ਫਰਵਰੀ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ। ਕੋਈ ਜਥੇਬੰਦੀ ਪਹਿਲਾਂ ਸੰਘਰਸ਼ ਕਰ ਰਹੀ ਹੈ ਤੇ ਕੋਈ ਦੋ ਦਿਨ ਬਾਅਦ ਕਰੇਗੀ ਪਰ ਸਾਰਿਆਂ ਦੀਆਂ ਮੰਗਾਂ ਇੱਕੋ ਜਿਹੀਆਂ ਹਨ।

Advertisement

Advertisement