ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਆਜ਼ਾਦ ਤੇ ਨਿਰਪੱਖ ਚੋਣਾਂ ਹੋਈਆਂ ਤਾਂ ਸੱਤਾ ਤੋਂ ਬਾਹਰ ਹੋਵੇਗੀ ਭਾਜਪਾ: ਮਾਇਆਵਤੀ

07:46 AM May 26, 2024 IST

ਗੋਰਖਪੁਰ (ਯੂਪੀ), 25 ਮਈ
ਬਹੁਜਨ ਸਮਾਜ ਪਾਰਟੀ (ਬਸਪਾ) ਪ੍ਰਧਾਨ ਮਾਇਆਵਤੀ ਨੇ ਅੱਜ ਦਾਅਵਾ ਕੀਤਾ ਕਿ ਜੇ ਲੋਕ ਸਭਾ ਚੋਣਾਂ ਆਜ਼ਾਦ ਅਤੇ ਨਿਰਪੱਖ ਹੁੰਦੀਆਂ ਹਨ ਤਾਂ ਭਾਜਪਾ ਅਤੇ ਉਨ੍ਹਾਂ ਦੇ ਸਹਿਯੋਗੀ ਸੱਤਾ ਤੋਂ ਬਾਹਰ ਹੋ ਜਾਣਗੇ। ਉਨ੍ਹਾਂ ਕਿਹਾ ਕਿ ਲੋਕ ਗ਼ਲਤ ਨੀਤੀਆਂ ਕਾਰਨ ਭਾਜਪਾ ਅਤੇ ਕਾਂਗਰਸ ਨੂੰ ਛੱਡ ਰਹੇ ਹਨ। ਉੱਤਰ ਪ੍ਰਦੇਸ਼ ਦੀ ਸਾਬਕਾ ਮੁੱਖ ਮੰਤਰੀ ਮਾਇਆਵਤੀ ਗੋਰਖਪੁਰ ਸੰਸਦੀ ਹਲਕੇ ਤੋਂ ਬਸਪਾ ਉਮੀਦਵਾਰ ਜਾਵੇਦ ਸਿਮਨਾਨੀ ਦੇ ਸਮਰਥਨ ਵਿੱਚ ਚੋਣ ਰੈਲੀ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਵੀ ਕਾਂਗਰਸ ਵਾਂਗ ਗ਼ਲਤ ਨੀਤੀਆਂ ’ਤੇ ਚੱਲ ਰਹੀ ਹੈ। ਉਨ੍ਹਾਂ ਭਰੋਸਾ ਜਤਾਇਆ ਕਿ ਭਾਜਪਾ ਅਤੇ ਇਸ ਦੀਆਂ ਸਹਿਯੋਗੀ ਪਾਰਟੀਆਂ ਦੀਆਂ ਜਾਤਵਾਦੀ, ਪੂੰਜੀਵਾਦੀ ਅਤੇ ਫ਼ਿਰਕੂ ਨੀਤੀਆਂ ਕਾਰਨ ਕੌਮੀ ਜਮਹੂਰੀ ਗੱਠਜੋੜ (ਐੱਨਡੀਏ) ਸੱਤਾ ਬਰਕਰਾਰ ਨਹੀਂ ਰੱਖ ਸਕੇਗਾ, ਸ਼ਰਤ ਹੈ ਕਿ ਚੋਣਾਂ ਨਿਰਪੱਖ ਹੋਣ ਅਤੇ ਵੋਟਿੰਗ ਮਸ਼ੀਨਾਂ ਨਾਲ ਕੋਈ ਛੇੜ-ਛਾੜ ਨਾ ਕੀਤੀ ਜਾਵੇ। ਬਸਪਾ ਮੁਖੀ ਨੇ ਕਿਹਾ, ‘‘ਹਿੰਦੂਤਵ ਦੀ ਆੜ ਹੇਠ ਘੱਟ ਗਿਣਤੀਆਂ ਖ਼ਿਲਾਫ਼ ਅੱਤਿਆਚਾਰ ਸਿਖਰ ’ਤੇ ਹਨ। ਇਸ ਦੇ ਨਾਲ ਹੀ ਉੱਚ ਜਾਤੀ ਦੇ ਗ਼ਰੀਬ ਲੋਕਾਂ ਦੀ ਹਾਲਤ ਵੀ ਬਹੁਤੀ ਚੰਗੀ ਨਹੀਂ ਹੈ। ਖਾਸ ਕਰ ਬ੍ਰਾਹਮਣ ਭਾਈਚਾਰੇ ਨੂੰ ਪੂਰੇ ਸੂਬੇ ਵਿੱਚ ਵੱਡੇ ਪੱਧਰ ’ਤੇ ਤੰਗ-ਪ੍ਰੇਸ਼ਾਨ ਕੀਤਾ ਜਾ ਰਿਹਾ ਹੈ।’’ ਉਨ੍ਹਾਂ ਕਿਹਾ, ‘‘ਭਾਜਪਾ ਸਰਕਾਰ ਦੀਆਂ ਗ਼ਲਤ ਨੀਤੀਆਂ ਕਾਰਨ ਦੇਸ਼ ਦੀ ਅਰਥਵਿਵਸਥਾ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ। ਗ਼ਰੀਬੀ, ਬੇਰੁਜ਼ਗਾਰੀ ਅਤੇ ਮਹਿੰਗਾਈ ਲਗਾਤਾਰ ਵਧ ਰਹੀ ਹੈ, ਜਦੋਂਕਿ ਭ੍ਰਿਸ਼ਟਾਚਾਰ ਖ਼ਤਮ ਨਹੀਂ ਹੋਇਆ।’’ ਮਾਇਆਵਤੀ ਨੇ ਜ਼ੋਰ ਦੇ ਕੇ ਕਿਹਾ ਕਿ ਜੇਕਰ ਬਸਪਾ ਸੱਤਾ ਵਿੱਚ ਆਉਂਦੀ ਹੈ ਤਾਂ ਉਹ ਸਮਾਜ ਦੀ ਭਲਾਈ ਨੂੰ ਯਕੀਨੀ ਬਣਾਏਗੀ। -ਪੀਟੀਆਈ

Advertisement

Advertisement
Advertisement