ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਜੇ ਆਨੰਦਪੁਰ ਸਾਹਿਬ ਤੋਂ ਟਿਕਟ ਮਿਲਦੀ ਤਾਂ ਡੇਢ ਲੱਖ ਵੋਟਾਂ ਨਾਲ ਜਿੱਤਦਾ: ਰਾਣਾ ਗੁਰਜੀਤ

09:01 AM Jun 07, 2024 IST

ਨਿੱਜੀ ਪੱਤਰ ਪ੍ਰੇਰਕ
ਜਲੰਧਰ, 6 ਜੂਨ
ਸੀਨੀਅਰ ਕਾਂਗਰਸੀ ਆਗੂ ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਜੇ ਉਹ ਸ੍ਰੀ ਆਨੰਦਪੁਰ ਸਾਹਿਬ ਸੀਟ ਤੋਂ ਚੋਣ ਲੜਦੇ ਤਾਂ ਸਵਾ ਲੱਖ ਜਾਂ ਡੇਢ ਲੱਖ ਦੇ ਫਰਕ ਨਾਲ ਚੋਣ ਜਿੱਤਦੇ। ਰਾਣਾ ਗੁਰਜੀਤ ਸਿੰਘ ਦੀ ਇੰਟਰਵਿਊ ਵਾਲੀ ਇਹ ਵੀਡੀਓ ਬੜੀ ਵਾਇਰਲ ਹੋ ਰਹੀ ਹੈ। ਇਸ ਵਿੱਚ ਉਹ ਦਾਅਵਾ ਕਰ ਰਹੇ ਹਨ ਕਿ ਜੇ ਸ੍ਰੀ ਆਨੰਦਪੁਰ ਸਾਹਿਬ ਵਾਲੀ ਸੀਟ ਤੋਂ ਉਹ ਚੋਣ ਲੜਦੇ ਤਾਂ ਵੱਡੇ ਫਰਕ ਨਾਲ ਜਿੱਤ ਹਾਸਲ ਕਰਦੇ। ਜ਼ਿਕਰਯੋਗ ਹੈ ਕਿ ਵਾਇਰਲ ਹੋ ਰਹੀ ਇਹ ਵੀਡੀਓ ਚੋਣ ਨਤੀਜਾ ਆਉਣ ਤੋਂ ਇੱਕ ਦਿਨ ਪਹਿਲਾਂ ਦੀ ਦੱਸੀ ਜਾ ਰਹੀ ਹੈ। ਰਾਣਾ ਗੁਰਜੀਤ ਸਿੰਘ ਨੇ ਆਪਣੇ ਪੁੱਤਰ ਰਾਣਾ ਇੰਦਰਪ੍ਰਤਾਪ ਸਿੰਘ ਲਈ ਸ੍ਰੀ ਆਨੰਦਪੁਰ ਸਾਹਿਬ ਤੋਂ ਟਿਕਟ ਦੀ ਮੰਗ ਕੀਤੀ ਸੀ। ਉਹ ਵੀਡੀਓ ਵਿੱਚ ਆਖ ਰਹੇ ਹਨ ਕਿ ਉਨ੍ਹਾਂ ਨੇ ਚਾਰ ਵਾਰ ਸ੍ਰੀ ਆਨੰਦਪੁਰ ਸਾਹਿਬ ਤੋਂ ਟਿਕਟ ਮੰਗੀ ਸੀ ਪਰ ਪਾਰਟੀ ਹਾਈਕਮਾਂਡ ਨੇ ਟਿਕਟ ਨਹੀਂ ਦਿੱਤੀ।

Advertisement

ਪਰਗਟ ਦੇ ਸਮਰਥਕਾਂ ਵੱਲੋਂ ਪ੍ਰਧਾਨਗੀ ਕਿਸੇ ਹੋਰ ਨੂੰ ਦੇਣ ਦੀ ਮੰਗ

ਲੁਧਿਆਣਾ ਤੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਜਿੱਤ ਮਗਰੋਂ ਵਿਧਾਇਕ ਪਰਗਟ ਸਿੰਘ ਦੇ ਸਮਰਥਕਾਂ ਨੇ ਇਹ ਮੰਗ ਉਠਾਉਣੀ ਸ਼ੁਰੂ ਕਰ ਦਿੱਤੀ ਹੈ ਕਿ ਵੜਿੰਗ ਹੁਣ ਕੇਂਦਰ ਦੀ ਰਾਜਨੀਤੀ ਵਿੱਚ ਜ਼ਿਆਦਾ ਰੁੱਝੇ ਰਹਿਣਗੇ। ਇਸ ਲਈ ਪ੍ਰਧਾਨਗੀ ਦਾ ਅਹੁਦਾ ਕਿਸੇ ਵੱਡੇ ਕੱਦ ਵਾਲੇ ਆਗੂ ਕੋਲ ਜਾਣਾ ਚਾਹੀਦਾ ਹੈ। ਉਧਰ, ਵੜਿੰਗ ਦੇ ਸਹਿਯੋਗੀ ਇਹ ਕਹਿੰਦੇ ਆ ਰਹੇ ਹਨ ਕਿ ਇਸ ਪੜਾਅ ’ਤੇ ਵੜਿੰਗ ਨੂੰ ਹਟਾਉਣਾ ਉਸ ਦਾ ਅਪਮਾਨ ਹੋਵੇਗਾ, ਖਾਸ ਤੌਰ ’ਤੇ ਉਦੋਂ ਜਦੋਂ ਵੜਿੰਗ ਨੇ ਕਾਂਗਰਸ ਦੇ ‘ਗੱਦਾਰ’ ਰਵਨੀਤ ਬਿੱਟੂ ਨੂੰ ਹਰਾਉਣ ਵਿੱਚ ਕਾਮਯਾਬੀ ਹਾਸਲ ਕੀਤੀ ਹੈ।

Advertisement
Advertisement
Advertisement