For the best experience, open
https://m.punjabitribuneonline.com
on your mobile browser.
Advertisement

ਜਿੱਤਣ ’ਤੇ ਸੰਸਦ ’ਚ ਪੰਜਾਬ ਦੇ ਮੁੱਦੇ ਚੁੱਕਾਂਗਾ: ਕਰਮਜੀਤ ਅਨਮੋਲ

07:13 AM Mar 18, 2024 IST
ਜਿੱਤਣ ’ਤੇ ਸੰਸਦ ’ਚ ਪੰਜਾਬ ਦੇ ਮੁੱਦੇ ਚੁੱਕਾਂਗਾ  ਕਰਮਜੀਤ ਅਨਮੋਲ
ਕਰਮਜੀਤ ਅਨਮੋਲ ਦਾ ਸਵਾਗਤ ਕਰਦੇ ਹੋਏ ਵਿਧਾਇਕਾ ਸਰਵਜੀਤ ਕੌਰ ਮਾਣੂੰਕੇ ਤੇ ਹੋਰ।
Advertisement

ਜਸਬੀਰ ਸਿੰਘ ਸ਼ੇਤਰਾ
ਜਗਰਾਉਂ, 17 ਮਾਰਚ
ਆਮ ਆਦਮੀ ਪਾਰਟੀ ਵੱਲੋਂ ਲੋਕ ਸਭਾ ਦੇ ਰਾਖਵੇਂ ਹਲਕਾ ਫਰੀਦਕੋਟ ਤੋਂ ਐਲਾਨੇ ਉਮੀਦਵਾਰ ਕਰਮਜੀਤ ਅਨਮੋਲ ਦਾ ਅੱਜ ਜਗਰਾਉਂ ਪਹੁੰਚਣ ’ਤੇ ਨਿੱਘਾ ਸਵਾਗਤ ਕੀਤਾ ਗਿਆ। ਅਦਾਕਾਰ ਤੇ ਗਾਇਕ ਕਰਮਜੀਤ ਅਨਮੋਲ ਇਥੋਂ ਲੰਘ ਕੇ ਫਰੀਦਕੋਟ ਲਈ ਜਾ ਰਹੇ ਸਨ ਤਾਂ ਹਲਕਾ ਵਿਧਾਇਕਾ ਸਰਵਜੀਤ ਕੌਰ ਮਾਣੂੰਕੇ ਦੀ ਅਗਵਾਈ ਹੇਠ ਪਾਰਟੀ ਵਾਲੰਟੀਅਰਾਂ ਨੇ ਉਨ੍ਹਾਂ ਦਾ ਸਵਾਗਤ ਕੀਤਾ। ਇਨਕਲਾਬ ਜ਼ਿੰਦਾਬਾਦ ਦੇ ਨਾਅਰਿਆਂ ਹੇਠ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਕਰਮਜੀਤ ਅਨਮੋਲ ਨੇ ਵਿਧਾਇਕਾ ਮਾਣੂੰਕੇ ਅਤੇ ਉਨ੍ਹਾਂ ਦੇ ਸਾਥੀਆਂ ਦਾ ਮਾਣ-ਸਨਮਾਨ ਦੇਣ ਲਈ ਧੰਨਵਾਦ ਕਰਦਿਆਂ ਆਖਿਆ ਕਿ ਉਹ ਮੁੱਖ ਮੰਤਰੀ ਭਗਵੰਤ ਮਾਨ ਦਾ ਦਿਲੋਂ ਧੰਨਵਾਦ ਕਰਦੇ ਹਨ, ਜਿਨ੍ਹਾਂ ਨੇ ਉਨ੍ਹਾਂ ਨੂੰ ਲੋਕ ਸਭਾ ਹਲਕਾ ਫਰੀਦਕੋਟ ਦੇ ਲੋਕਾਂ ਦੀ ਸੇਵਾ ਕਰਨ ਲਈ ਭੇਜਿਆ ਹੈ। ਕਰਮਜੀਤ ਅਨਮੋਲ ਨੇ ਭਰੋਸਾ ਦਿਵਾਇਆ ਕਿ ਜੇਕਰ ਲੋਕਾਂ ਨੇ ਉਨ੍ਹਾਂ ਨੂੰ ਜੇਤੂ ਹੋਣ ਦਾ ਮਾਣ ਦਿੱਤਾ ਤਾਂ ਉਹ ਹਲਕੇ ਲੋਕਾਂ ਦੀਆਂ ਉਮੀਦਾਂ ਉੱਪਰ ਖਰਾ ਉੱਤਰਨ ਦੀ ਕੋਸ਼ਿਸ਼ ਕਰਨਗੇ ਅਤੇ ਲੋਕ ਸਭਾ ’ਚ ਹਲਕੇ ਦੀ ਆਵਾਜ਼ ਬੁਲੰਦ ਕਰਨਗੇ। ਵਿਧਾਇਕਾ ਮਾਣੂੰਕੇ ਨੇ ਆਖਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਹਰ ਪ੍ਰਕਾਰ ਦੀਆਂ ਸਹੂਲਤਾਂ ਦੇ ਰਹੀ ਹੈ ਅਤੇ ਪੰਜਾਬ ਦੇ ਲੋਕ ਪੰਜਾਬ ਸਰਕਾਰ ਤੋਂ ਪੂਰੀ ਤਰ੍ਹਾਂ ਖੁਸ਼ ਹਨ। ਇਸ ਮੌਕੇ ਮਨਜੀਤ ਸਿੰਘ ਸਿੱਧੂ, ਪ੍ਰੋ. ਸੁਖਵਿੰਦਰ ਸੁੱਖੀ, ਕਮਲਜੀਤ ਸਿੰਘ ਕਮਾਲਪੁਰਾ, ਕਰਤਾਰ ਸਿੰਘ ਸਵੱਦੀ, ਐਡਵੋਕੇਟ ਕੇਐਸ ਚੀਮਾ, ਅਮਰਦੀਪ ਸਿੰਘ ਟੂਰੇ, ਸਰਪੰਚ ਬਲਦੇਵ ਸਿੰਘ ਕਲੇਰ, ਡਾ. ਮਨਦੀਪ ਸਿੰਘ ਸਰਾਂ, ਤੇਜਿੰਦਰ ਸਿੰਘ ਪੋਨਾ, ਸੁਖਦੇਵ ਸਿੰਘ ਕਾਉਂਕੇ, ਸਾਜਨ ਮਲਹੋਤਰਾ, ਸਤੀਸ਼ ਪੱਪੂ, ਸੁਖਵਿੰਦਰ ਸਿੰਘ ਕਾਕਾ, ਜਗਜੀਤ ਸਿੰਘ ਜੱਗੀ, ਗੁਰਵਿੰਦਰ ਸਿੰਘ ਕਮਾਲਪੁਰਾ ਆਦਿ ਮੌਜੂਦ ਸਨ।

Advertisement

Advertisement
Author Image

sanam grng

View all posts

Advertisement
Advertisement
×