ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੋਦੀ ਜਿੱਤੇ ਤਾਂ ਭਵਿੱਖ ’ਚ ਚੋਣਾਂ ਨਹੀਂ ਹੋਣਗੀਆਂ: ਖੜਗੇ

06:46 AM May 14, 2024 IST
ਚਤਰਾ ਵਿੱਚ ਰੈਲੀ ਦੌਰਾਨ ਇਕਜੁੱਟਤਾ ਜ਼ਾਹਿਰ ਕਰਦੇ ਹੋਏ ਮਲਿਕਾਰਜੁਨ ਖੜਗੇ ਤੇ ਹੋਰ ਆਗੂ। -ਫੋਟੋ: ਪੀਟੀਆਈ

ਹਜ਼ਾਰੀਬਾਗ/ਲਾਤੇਹਾਰ, 13 ਮਈ
ਸੰਵਿਧਾਨ ਤੇ ਲੋਕਤੰਤਰ ਦੇ ਖਤਰੇ ’ਚ ਹੋਣ ਦਾ ਦੋਸ਼ ਲਾਉਂਦਿਆਂ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਅੱਜ ਦਾਅਵਾ ਕੀਤਾ ਕਿ ਜੇ 2024 ਦੀਆਂ ਲੋਕ ਸਭਾ ਚੋਣਾਂ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਿੱਤਦੇ ਹਨ ਤਾਂ ਭਵਿੱਖ ’ਚ ਚੋਣਾਂ ਨਹੀਂ ਹੋਣਗੀਆਂ।
ਝਾਰਖੰਡ ਦੇ ਹਜ਼ਾਰੀਬਾਗ ’ਚ ਇੱਕ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਖੜਗੇ ਨੇ ਮੁੱਖ ਮੰਤਰੀ ਹੇਮੰਤ ਸੋਰੇਨ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਪ੍ਰਧਾਨ ਮੰਤਰੀ ਨੂੰ ਨਿਸ਼ਾਨੇ ’ਤੇ ਲਿਆ ਤੇ ਕਿਹਾ ਕਿ ਜੇ ਹਿੰਮਤ ਹੈ ਤਾਂ ਉਹ ‘ਅਡਾਨੀ ਤੇ ਅੰਬਾਨੀ’ ਨੂੰ ਗ੍ਰਿਫ਼ਤਾਰ ਕਰਕੇ ਦਿਖਾਉਣ। ਉਨ੍ਹਾਂ ਦਾਅਵਾ ਕੀਤਾ ਕਿ, ‘ਸੰਵਿਧਾਨ ਤੇ ਲੋਕਤੰਤਰ ਖਤਰੇ ਵਿੱਚ ਹੈ ਅਤੇ ਲੋਕ ਵੀ ਖਤਰੇ ਵਿੱਚ ਹਨ। ਜੇਕਰ ਤੁਹਾਡੇ ਕੋਲ ਬੁਨਿਆਦੀ ਅਧਿਕਾਰ ਨਹੀਂ ਰਹਿਣਗੇ ਤਾਂ ਤੁਸੀਂ ਗੁਲਾਮ ਬਣ ਜਾਵੋਗੇ। ਜੇਕਰ ਇਸ ਵਾਰ ਮੋਦੀ ਜਿੱਤੇ ਤਾਂ ਭਵਿੱਖ ’ਚ ਚੋਣਾਂ ਨਹੀਂ ਹੋਣਗੀਆਂ।’
ਪ੍ਰਧਾਨ ਮੰਤਰੀ ਨੇ ਹਾਲ ਹੀ ਵਿੱਚ ਦੋਸ਼ ਲਾਇਆ ਸੀ ਕਿ ਰਾਹੁਲ ਗਾਂਧੀ ਨੂੰ ‘ਅਪਸ਼ਬਦ’ ਬੋਲਣ ਤੋਂ ਰੋਕਣ ਲਈ ਕਾਂਗਰਸ ਨੂੰ ਦੋਵਾਂ ਕਾਰੋਬਾਰੀਆਂ ਤੋਂ ‘ਟੈਂਪੂ ਭਰ ਕੇ ਨਕਦੀ’ ਹਾਸਲ ਹੋਈ ਹੈ। ਇਸ ਦੇ ਜਵਾਬ ਵਿੱਚ ਖੜਗੇ ਨੇ ਕਿਹਾ, ‘ਤੁਸੀਂ ਹੇਮੰਤ ਸੋਰੇਨ ਨੂੰ ਗ੍ਰਿਫ਼ਤਾਰ ਕੀਤਾ, ਤੁਸੀਂ ਅਡਾਨੀ ਤੇ ਅੰਬਾਨੀ ਨੂੰ ਗ੍ਰਿਫ਼ਤਾਰ ਕਿਉਂ ਨਹੀਂ ਕਰ ਰਹੇ।’ ਉਨ੍ਹਾਂ ਕਿਹਾ ਕਿ ਜੇਕਰ ਇੰਡੀਆ ਗੱਠਜੋੜ ਸੱਤਾ ’ਚ ਆਇਆ ਤਾਂ ਕੇਂਦਰ ’ਚ ਭਾਜਪਾ ਦੀ ਅਗਵਾਈ ਹੇਠਲੀ ਸਰਕਾਰ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਇੰਡੀਆ ਗੱਠਜੋੜ ਦੀਆਂ ਪਾਰਟੀਆਂ ਦੇ ਸਾਰੇ ਆਗੂ ਰਿਹਾਅ ਕੀਤੇ ਜਾਣਗੇ। ਉਨ੍ਹਾਂ ਦਾਅਵਾ ਕੀਤਾ ਕਿ ਸੱਤਾ ’ਚ ਮੋਦੀ ਦੀ ਵਾਪਸੀ ਅਸੰਭਵ ਹੈ। ਉਨ੍ਹਾਂ ਇਹ ਦੋਸ਼ ਵੀ ਲਾਇਆ ਕਿ ਜਿਨ੍ਹਾਂ ਨੇ ਚੋਣ ਬਾਂਡ ਰਾਹੀਂ ਭਾਜਪਾ ਨੂੰ ਚੰਦਾ ਦਿੱਤਾ, ਉਨ੍ਹਾਂ ਨੂੰ ਬਦਲੇ ਵਿੱਚ ਅਹਿਮ ਪ੍ਰਾਜੈਕਟਾਂ ਦੇ ਠੇਕੇ ਦਿੱਤੇ ਗਏ।
ਇਸੇ ਤਰ੍ਹਾਂ ਲਾਤੇਹਾਰ ’ਚ ਰੈਲੀ ਨੂੰ ਸੰਬੋਧਨ ਕਰਦਿਆਂ ਖੜਗੇ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤਾਨਾਸ਼ਾਹੀ ’ਚ ਭਰੋਸਾ ਕਰਦੇ ਹਨ ਅਤੇ ਵਿਰੋਧੀ ਧਿਰ ਉਨ੍ਹਾਂ ਨੂੰ ਸਬਕ ਸਿਖਾਏਗੀ। ਉਨ੍ਹਾਂ ਦੋਸ਼ ਲਾਇਆ ਕਿ ਹੇਮੰਤ ਸੋਰੇਨ ਨੂੰ ਇੰਡੀਆ ਗੱਠਜੋੜ ਤੋਂ ਵੱਖ ਨਾ ਹੋਣ ਕਾਰਨ ਜੇਲ੍ਹ ’ਚ ਸੁੱਟ ਦਿੱਤਾ ਗਿਆ। ਉਨ੍ਹਾਂ ਕਿਹਾ, ‘ਪ੍ਰਧਾਨ ਮੰਤਰੀ ਆਰਐੱਸਐੱਸ ਦੇ ਹਥਿਆਰ ਹਨ ਅਤੇ ਅਸੀਂ ਉਨ੍ਹਾਂ ਵੱਲੋਂ ਪ੍ਰਚਾਰੀ ਜਾ ਰਹੀ ਆਰਐੱਸਐੱਸ ਦੀ ਵਿਚਾਰਧਾਰਾ ਖ਼ਿਲਾਫ਼ ਲੜ ਰਹੇ ਹਾਂ।’ ਖੜਗੇ ਨੇ ਕਿਹਾ ਕਿ ਪ੍ਰਧਾਨ ਮੰਤਰੀ ਰਾਮ ਮੰਦਰ ਦੇ ਪ੍ਰਾਣ ਪ੍ਰਤਿਸ਼ਠਾ ਸਮਾਗਮ ਲਈ ਅਦਾਕਾਰਾਂ ਤੇ ਉਦਯੋਗਪਤੀਆਂ ਨੂੰ ਸੱਦਾ ਦੇਣਾ ਨਹੀਂ ਭੁੱਲੇ ਪਰ ਉਨ੍ਹਾਂ ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਸੱਦਾ ਨਹੀਂ ਦਿੱਤਾ। -ਪੀਟੀਆਈ

Advertisement

Advertisement