ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬਿਜਲੀ ਸਪਲਾਈ ਨਾ ਮਿਲਣ ’ਤੇ ਪਾਵਰਕੌਮ ਦਫ਼ਤਰ ਦਾ ਘਿਰਾਓ

10:03 AM Jul 12, 2024 IST
ਨਥਾਣਾ ਵਿੱਚ ਪਾਵਰਕੌਮ ਦਫ਼ਤਰ ਦਾ ਘਿਰਾਓ ਕਰਦੇ ਹੋਏ ਕਿਸਾਨ।

ਭਗਵਾਨ ਦਾਸ ਗਰਗ
ਨਥਾਣਾ, 11 ਜੁਲਾਈ
ਖੇਤਾਂ ਵਿਚ ਮੋਟਰਾਂ ਲਈ ਬਿਜਲੀ ਸਪਲਾਈ ਨਾ ਮਿਲਣ ’ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ, ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਅਤੇ ਪਿੰਡ ਢੇਲਵਾਂ ਦੇ ਕਿਸਾਨਾਂ ਨੇ ਸਥਾਨਕ ਪਾਵਰਕੌਮ ਦਫ਼ਤਰ ਦਾ ਘਿਰਾਓ ਕੀਤਾ। ਇਕੱਠ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਕਿਹਾ ਕਿ ਉਨ੍ਹਾਂ ਨੂੰ ਪਹਿਲਾਂ ਖੇਤੀ ਮੋਟਰਾਂ ਵਾਸਤੇ ਨਥਾਣਾ ਗਰਿੱਡ ਰਾਹੀ ਰੋਜ਼ਾਨਾ ਅੱਠ ਘੰਟੇ ਬਿਜਲੀ ਸਪਲਾਈ ਦਿੱਤੀ ਜਾਂਦੀ ਸੀ ਪਰ ਕੁਝ ਦਿਨ ਪਹਿਲਾਂ ਇਨ੍ਹਾਂ ਖੇਤੀ ਮੋਟਰਾਂ ਦੀ ਸਪਲਾਈ ਪਿੰਡ ਗੰਗਾ ਦੇ ਗਰਿੱਡ ਨਾਲ ਜੋੜ ਦਿੱਤੀ ਗਈ ਜਿਸ ਨਾਨ ਖੇਤੀ ਮੋਟਰਾਂ ਵਾਸਤੇ ਰੋਜ਼ਾਨਾ ਮੁਸ਼ਕਲ ਨਾਲ ਦੋ ਘੰਟੇ ਬਿਜਲੀ ਸਪਲਾਈ ਆ ਰਹੀ ਹੈ। ਉਨ੍ਹਾਂ ਕਿਹਾ ਕਿ ਝੋਨੇ ਦੀ ਲੁਆਈ ਚੱਲਦੀ ਹੋਣ ਕਾਰਨ ਕਿਸਾਨਾਂ ਬਿਜਲੀ ਸਪਲਾਈ ਨਾ ਮਿਲਣ ਕਰਕੇ ਪ੍ਰੇਸ਼ਾਨੀ ਵਧ ਗਈ ਹੈ। ਇਸ ਸਬੰਧੀ ਕਿਸਾਨਾਂ ਦਾ ਵਫ਼ਦ ਨਵੇਂ ਆਏ ਐੱਸਡੀਓ ਨੂੰ ਵੀ ਮਿਲਿਆ ਪਰ ਸਮੱਸਿਆ ਦਾ ਹੱਲ ਕਰਨ ਦੀ ਥਾਂ ਟਾਲ-ਮਟੋਲ ਕੀਤੀ ਗਈ। ਨਤੀਜੇ ਵਜੋਂ ਕਿਸਾਨਾਂ ਨੇ ਇਕੱਠੇ ਹੋ ਕੇ ਅੱਜ਼ ਸਾਮ ਪਾਵਰਕੌਮ ਦਫ਼ਤਰ ਦਾ ਘਿਰਾਓ ਕੀਤਾ। ਅਧਿਕਾਰੀਆਂ ਨੇ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਆਉਂਦੇ ਦੋ ਦਿਨਾਂ ਵਿੱਚ ਇਸ ਸਮੱਸਿਆ ਦਾ ਹੱਲ ਕਰਕੇ ਖੇਤੀ ਖੇਤਰ ਵਾਸਤੇ ਰੋਜ਼ਾਨਾ ਅੱਠ ਘੰਟੇ ਬਿਜਲੀ ਸਪਲਾਈ ਦਿੱਤੀ ਜਾਵੇਗੀ। ਅਧਿਕਾਰੀਆਂ ਦੇ ਭਰੋਸੇ ਮਗਰੋਂ ਨੇ ਕਿਸਾਨਾਂ ਘਿਰਾਓ ਖਤਮ ਕਰ ਦਿੱਤਾ। ਇਸ ਮੌਕੇ ਪੱਪੂ ਸਿੰਘ, ਮੇਜਰ ਸਿੰਘ, ਹਾਕਮ ਸਿੰਘ, ਨਾਇਬ ਸਿੰਘ ਅਤੇ ਜਰਨੈਲ ਸਿੰਘ ਨੇ ਵੀ ਸੰਬੋਧਨ ਕੀਤਾ।

Advertisement

Advertisement