ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਰਾਹੁਲ ਦਾ ਸੰਘਰਸ਼ ਨਾਕਾਮ ਹੋਇਆ ਤਾਂ ਦੁੱਖ ਭੋਗਣਗੇ ਲੋਕ: ਖੜਗੇ

09:35 AM Feb 04, 2024 IST
ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਤੇ ਹੋਰ ਨੇਤਾ ਸਮਰਥਕਾਂ ਦਾ ਪਿਆਰ ਕਬੂਲਦੇ ਹੋਏ। -ਫੋਟੋ: ਪੀਟੀਆਈ

ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 3 ਫਰਵਰੀ
ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਅੱਜ ਇੱਥੇ ਕਿਹਾ ਕਿ ਰਾਹੁਲ ਗਾਂਧੀ ਮੁਸ਼ਕਲ ਹਾਲਾਤ ਦੌਰਾਨ ਦੇਸ਼ ਦੀ ਜਮਹੂਰੀਅਤ ਨੂੰ ਬਚਾਉਣ ਲਈ ‘ਭਾਰਤ ਜੋੜੋ ਨਿਆਏ ਯਾਤਰਾ’ ਕੱਢ ਰਹੇ ਹਨ ਅਤੇ ਜੇਕਰ ਇਹ ਸੰਘਰਸ਼ ਫੇਲ੍ਹ ਹੁੰਦਾ ਹੈ ਤਾਂ ਮੋਦੀ ਸਰਕਾਰ ਦੇ ਰਾਜ ਹੇਠ ਲੋਕ ਦੁੱਖ ਝੱਲਣਗੇ। ਖੜਗੇ ਨੇ ਕਾਂਗਰਸ ਵੱਲੋਂ ਰਾਹੁਲ ਗਾਂਧੀ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਉਨ੍ਹਾਂ ਦਾ ਯਾਤਰਾ ਕੱਢਣ ਦਾ ਫ਼ੈਸਲਾ ਸ਼ਾਇਦ ਹੁਣ ਤੱਕ ਪਾਰਟੀ ਦੇ ਕਿਸੇ ਵੀ ਨੇਤਾ ਵੱਲੋਂ ਲਿਆ ਗਿਆ ਸਭ ਤੋਂ ਵੱਡਾ ਫ਼ੈਸਲਾ ਹੈ।
ਇੱਥੇ ਪੂਰਬੀ ਦਿੱਲੀ ਵਿੱਚ ‘ਨਿਆਏ ਸੰਕਲਪ ਸੰਮੇਲਨ’ ਵਿੱਚ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਉਹ (ਰਾਹੁਲ) ਨੌਜਵਾਨਾਂ, ਔਰਤਾਂ, ਕਿਸਾਨਾਂ ਤੇ ਗਰੀਬਾਂ ਸਣੇ ਸਾਰਿਆਂ ਲਈ ਨਿਆਂ ਮੰਗ ਰਹੇ ਹਨ। ਅਜਿਹੀਆਂ ਉਲਟ ਸਥਿਤੀਆਂ ਅਤੇ ਠੰਢ ਦੇ ਬਾਵਜੂਦ ਯਾਤਰਾ ਕੱਢ ਰਹੇ ਹਨ। ਉਹ ਸਰਕਾਰ ਦੇ ਜ਼ੁਲਮ ਖ਼ਿਲਾਫ਼ ਲੜ ਰਹੇ ਹਨ। ਉਨ੍ਹਾਂ ਆਖਿਆ, ‘‘ਇਹ ਲੜਾਈ ਦੇਸ਼ ਦੇ ਸੰਵਿਧਾਨ ਅਤੇ ਲੋਕਤੰਤਰ ਨੂੰ ਬਚਾਉਣ ਲਈ ਹੈ। ਇਸ ਲੜਾਈ ਵਿੱਚ ਜੇਕਰ ਤੁਸੀਂ ਕਾਂਗਰਸ ਨੂੰ ਸਮਰਥਨ ਦੇਣ ’ਚ ਫੇਲ੍ਹ ਹੁੰਦੇ ਹੋ ਤਾਂ ਤੁਸੀਂ ਮੋਦੀ ਦੇ ਗੁਲਾਮ ਬਣ ਜਾਓਗੇ।’’
ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਵਰ੍ਹਦਿਆਂ ਕਾਂਗਰਸ ਪ੍ਰਧਾਨ ਨੇ ਉਨ੍ਹਾਂ ’ਤੇ ਨੌਜਵਾਨਾਂ ਨੂੰ ਨੌਕਰੀਆਂ ਮੁਹੱਈਆ ਕਰਵਾਉਣ ਅਤੇ ਦੇਸ਼ ਵਿੱਚੋਂ ਕਾਲਾ ਧਨ ਵਾਪਸ ਲਿਆਉਣ ਦਾ ਵਾਅਦਾ ਪੂਰਾ ਨਾ ਕਰਨ ਦਾ ਦੋਸ਼ ਲਾਇਆ।
ਖੜਗੇ ਕਿਹਾ, ‘‘ਮੋਦੀ ਦੀ ਗਾਰੰਟੀ ਕੀ ਹੈੈੈ? ਵਾਅਦੇ ਪੂਰੇ ਨਾ ਕਰਨਾ ਉਨ੍ਹਾਂ ਦੀ ਗਾਰੰਟੀ ਹੈ।’’ ਉਨ੍ਹਾਂ ਦੋਸ਼ ਲਾਇਆ ਕਿ ਪ੍ਰਧਾਨ ਮੰਤਰੀ ‘‘ਦੇਸ਼ ’ਤੇ ਆਪਣੇ ਵਿਚਾਰ ਥੋਪਣ ਅਤੇ ਸੱਤਾ ਹਾਸਲ ਕਰਨ ਲਈ ਹਰ ਕਿਸੇ ਨੂੰ ਸਜ਼ਾ ਦੇਣ’’ ਦੀ ਕੋਸ਼ਿਸ਼ ਕਰ ਰਹੇ ਹਨ। ਮਲਿਕਾਰਜੁਨ ਖੜਗੇ ਮੁਤਾਬਕ, ‘‘ਸਾਡੀ ਲੜਾਈ ਆਰਐੱਸਐੱਸ ਤੇ ਭਾਜਪਾ ਦੇ ਖ਼ਿਲਾਫ਼ ਹੈ। ਉਹ ਦੇਸ਼ ਨੂੰ ਖਤਮ ਅਤੇ ਗਰੀਬਾਂ ਨੂੰ ਦੂਰ ਕਰਨਾ ਚਾਹੁੰਦੇ ਹਨ। ਕਾਂਗਰਸ ਨੂੰ ਭਾਜਪਾ ਦੀ ਵੰਡਪਾਊ ਨੀਤੀ ਬਾਰੇ ਜਾਗਰੂਕਤਾ ਫੈਲਾਉਣ ਲਈ ਹਰ ਘਰ ਜਾਣਾ ਪਵੇਗਾ।’’ ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਕਾਂਗਰਸੀਆਂ ਸਣੇ ਜੋ ਵੀ ਸਰਕਾਰ ਖ਼ਿਲਾਫ਼ ਆਵਾਜ਼ ਚੁੱਕਦਾ ਹੈ ਉਨ੍ਹਾਂ ਵਿਰੁੱਧ ਪਰਚੇ ਦਰਜ ਕੀਤੇ ਜਾਂਦੇ ਹਨ । ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਸੱਤਾ ’ਚ ਬਣੇ ਰਹਿਣ ਲਈ ਲੋਕਾਂ ਅਤੇ ਵਿਰੋਧੀ ਪਾਰਟੀਆਂ ਨੂੰ ਡਰਾਉਣਾ ਚਾਹੁੰਦੀ ਹੈ।

Advertisement

Advertisement
Advertisement