ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੋਈ ਬੁਰਾ ਬੋਲੇ ਤਾਂ ਸਾਨੂੰ ਕੰਨ ਬੰਦ ਕਰ ਲੈਣੇ ਚਾਹੀਦੇ ਨੇ: ਬਿੱਟੂ

07:35 AM Oct 03, 2024 IST
ਸੈਕਟਰ-17 ਵਿੱਚ ਚਰਖਾ ਕਤਦੇ ਹੋਏ ਰਵਨੀਤ ਸਿੰਘ ਬਿੱਟੂ। -ਫੋਟੋ: ਪ੍ਰਦੀਪ ਤਿਵਾੜੀ

ਆਤਿਸ਼ ਗੁਪਤਾ
ਚੰਡੀਗੜ੍ਹ, 2 ਅਕਤੂਬਰ
ਕੇਂਦਰੀ ਫੂਡ ਪ੍ਰਾਸੈਸਿੰਗ ਉਦਯੋਗ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਅੱਜ ਮਹਾਤਮਾ ਗਾਂਧੀ ਦੀ ਜੈਯੰਤੀ ਮੌਕੇ ਚੰਡੀਗੜ੍ਹ ਵਿੱਚ ਵੱਖ-ਵੱਖ ਸਮਾਗਮਾਂ ਵਿੱਚ ਸ਼ਮੂਲੀਅਤ ਕੀਤੀ। ਸ੍ਰੀ ਬਿੱਟੂ ਨੇ ਪਹਿਲਾਂ ਸੈਕਟਰ-16 ਵਿੱਚ ਸਥਿਤ ਮਹਾਤਮਾ ਗਾਂਧੀ ਸਮਾਰਕ ਵਿਖੇ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ। ਇਸ ਤੋਂ ਬਾਅਦ ਸ਼ਾਮ ਨੂੰ ਸ੍ਰੀ ਬਿੱਟੂ ਨੇ ਸੈਕਟਰ-17 ਵਿੱਚ ਸਥਿਤ ਖਾਦੀ ਭੰਡਾਰ ਵਿੱਚ ਪਹੁੰਚ ਕੇ ਲੋਕਾਂ ਨੂੰ ਮਹਾਤਮਾ ਗਾਂਧੀ ਦੇ ਦਿਖਾਏ ਰਾਹ ’ਤੇ ਚੱਲਣ ਦੀ ਅਪੀਲ ਕੀਤੀ। ਇਸ ਦੌਰਾਨ ਸ੍ਰੀ ਕੇਂਦਰੀ ਰਾਜ ਮੰਤਰੀ ਨੇ ਚਰਖਾ ਕੱਤਿਆ ਗਿਆ ਅਤੇ ਸਾਰਿਆਂ ਨੂੰ ਖਾਦੀ ਅਪਨਾਉਣ ਦੀ ਅਪੀਲ ਕੀਤੀ।
ਇਸ ਮੌਕੇ ਮੀਡੀਆ ਵੱਲੋਂ ਕੰਗਨਾ ਰਣੌਤ ਦੇ ਮਹਾਤਮਾ ਗਾਂਧੀ ਸਬੰਧੀ ਕੀਤੀ ਟਿੱਪਣੀ ਬਾਰੇ ਸਵਾਲ ਪੁੱਛਣ ’ਤੇ ਉਨ੍ਹਾਂ ਕਿਹਾ ਕਿ ਜੇ ਸਮਾਜ ਵਿੱਚ ਕੋਈ ਬੁਰਾ ਬੋਲਦਾ ਹੈ ਤਾਂ ਸਾਨੂੰ ਕੰਨ ਬੰਦ ਕਰ ਲੈਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਮਹਾਤਮਾ ਗਾਂਧੀ ਨੇ ਨਾ ਬੁਰਾ ਬੋਲੋ, ਨਾ ਸੁਣੋ ਅਤੇ ਨਾ ਬੁਰਾ ਦੇਖਣ ਦਾ ਸੁਨੇਹਾ ਸਮਾਜ ਨੂੰ ਦਿੱਤਾ ਸੀ, ਪਰ ਅੱਜ ਸਾਡਾ ਸਮਾਜ ਉਨ੍ਹਾਂ ਦੇ ਦਿਖਾਏ ਰਾਹ ਤੋਂ ਦੂਰ ਹੁੰਦਾ ਜਾ ਰਿਹਾ ਹੈ। ਉਨ੍ਹਾਂ ਨੇ ਸਾਰਿਆਂ ਨੂੰ ਮਹਾਤਮਾ ਗਾਂਧੀ ਦੇ ਦਿਖਾਏ ਰਾਹ ’ਤੇ ਚੱਲਣ ਦੀ ਅਪੀਲ ਕੀਤੀ। ਸ੍ਰੀ ਬਿੱਟੂ ਨੇ ਕਿਹਾ ਕਿ ਸਵੱਛਤਾ ਇਸ ਸਾਡੀ ਸਮਾਜਿਕ ਜ਼ਿਮੇਵਾਰੀ ਨਹੀਂ ਹੈ, ਬਲਕਿ ਇਹ ਸਵੱਛ ਸਮਾਜ ਦੀ ਬੁਨਿਆਦ ਰੱਖਦੀ ਹੈ। ਇਸ ਲਈ ਸਾਰਿਆਂ ਨੂੰ ਆਪਣਾ ਆਲਾ-ਦੁਆਲਾ ਸਾਫ ਰੱਖਣਾ ਚਾਹੀਦਾ ਹੈ।
ਇਸ ਮੌਕੇ ਚੰਡੀਗੜ੍ਹ ਭਾਜਪਾ ਦੇ ਪ੍ਰਧਾਨ ਜਤਿੰਦਰ ਪਾਲ ਮਲਹੋਤਰਾ ਵੀ ਮੌਜੂਦ ਰਹੇ। ਜਿਨ੍ਹਾਂ ਨੇ ਸਾਰਿਆਂ ਨੂੰ ਖਾਦੀ ਦੀ ਵਧ ਤੋਂ ਵੱਧ ਵਰਤੋਂ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਖਾਦੀ ਉਤਪਾਲ ਸਵਦੇਸ਼ੀ ਦੇ ਨਾਲ-ਨਾਲ ਇੱਥੋਂ ਦੇ ਲੋਕਾਂ ਨੂੰ ਰੁਜ਼ਗਾਰ ਦੇ ਸਾਧਨ ਵੀ ਮੁਹੱਈਆ ਕਰਵਾਉਂਦਾ ਹੈ।

Advertisement

Advertisement