ਜੇ ਭਾਜਪਾ 400 ਤੋਂ ਵੱਧ ਸੀਟਾਂ ਲੈ ਗਈ ਤਾਂ ‘ਇੰਡੀਆ’ ਦੀ ਅਗਵਾਈ ਕਰਨ ਵਾਲੇ ਜ਼ਿੰਮੇਵਾਰ ਹੋਣਗੇ: ਆਜ਼ਾਦ
11:20 PM Feb 10, 2024 IST
ਜੰਮੂ, 10 ਫਰਵਰੀਡੈਮੋਕਰੈਟਿਕ ਪ੍ਰੋਗਰੈਸਿਵ ਆਜ਼ਾਦ ਪਾਰਟੀ (ਡੀਪੀਏਪੀ) ਦੇ ਚੇਅਰਮੈਨ ਗ਼ੁਲਾਮ ਨਬੀ ਆਜ਼ਾਦ ਨੇ ਕਾਂਗਰਸ ’ਤੇ ਸਿੱਧਾ ਸ਼ਬਦੀ ਹਮਲਾ ਬੋਲਦਿਆਂ ਅੱਜ ਕਿਹਾ ਕਿ ਜੇਕਰ ਭਾਜਪਾ ਨੇ ਆਗਾਮੀ ਲੋਕ ਸਭਾ ਚੋਣਾਂ ਵਿੱਚ ਆਪਣੇ 400 ਤੋਂ ਵੱਧ ਸੀਟਾਂ ਦੇ ਟੀਚੇ ਨੂੰ ਹਾਸਲ ਕਰ ਲਿਆ ਤਾਂ ਇਸ ਸਭ ਲਈ ਵਿਰੋਧੀ ਧਿਰ ਦੇ ਗੱਠਜੋੜ ‘ਇੰਡੀਆ’ ਦੀ ਅਗਵਾਈ ਕਰਨ ਵਿੱਚ ਨਾਕਾਮ ਰਹਿਣ ਵਾਲੀ ਪਾਰਟੀ ਜ਼ਿੰਮੇਵਾਰੀ ਹੋਵੇਗੀ। ਸਾਬਕਾ ਕਾਂਗਰਸ ਆਗੂ ਨੇ ਸਾਬਕਾ ਪ੍ਰਧਾਨ ਮੰਤਰੀਆਂ ਪੀਵੀ ਨਰਸਿਮਹਾ ਰਾਓ ਅਤੇ ਚੌਧਰੀ ਚਰਨ ਸਿੰਘ ਨੂੰ ‘ਭਾਰਤ ਰਤਨ’ ਦੇਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਦੇਸ਼ ਵਿੱਚ ਪਾਏ ਮਹੱਤਵਪੂਰਨ ਯੋਗਦਾਨ ਲਈ ਇਸ ਸਨਮਾਨ ਦੇ ਹੱਕਦਾਰ ਸਨ।
Advertisement
Advertisement