ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਜੇ ਚੋਣ ਲੜੀ ਤਾਂ ਬਠਿੰਡਾ ਤੋਂ ਹੀ ਲੜਾਂਗੀ: ਹਰਸਿਮਰਤ

08:39 AM Apr 16, 2024 IST
ਬਠਿੰਡਾ ਵਿੱਚ ਚੋਣ ਜਲਸੇ ਨੂੰ ਸੰਬੋਧਨ ਕਰਦੇ ਹੋਏ ਹਰਸਿਮਰਤ ਕੌਰ ਬਾਦਲ।- ਫੋਟੋ: ਪਵਨ ਸ਼ਰਮਾ

ਮਨੋਜ ਸ਼ਰਮਾ/ਜੋਗਿੰਦਰ ਸਿੰਘ ਮਾਨ
ਬਠਿੰਡਾ/ਮਾਨਸਾ, 15 ਅਪਰੈਲ
ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਹਲਕਾ ਛੱਡਣ ਦੀਆਂ ਚਰਚਾਵਾਂ ਨੂੰ ਠੱਲ੍ਹਦਿਆਂ ਕਿਹਾ ਕਿ ਉਹ ਬਠਿੰਡਾ ਤੋਂ ਹੀ ਚੋਣ ਲੜਨਗੇ। ਉਨ੍ਹਾਂ ਅੱਜ ਬਠਿੰਡਾ ਦੀ ਵੀਰ ਕਲੋਨੀ, ਨਾਮਦੇਵ ਰੋਡ, ਹਰਪਾਲ ਨਗਰ, ਬੀਬੀ ਵਾਲਾ ਰੋਡ, ਮੁਲਤਾਨੀਆ ਰੋਡ, ਮਹੇਸਵਰੀ ਚੌਕ ਆਦਿ ਮਹੱਲਿਆਂ ਵਿੱਚ ਚੋਣ ਜਲਸਿਆਂ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਟਿਕਟ ਦੀ ਵੰਡ ਭਾਵੇਂ ਪਾਰਟੀ ਨੇ ਕਰਨੀ ਹੁੰਦੀ ਹੈਪਰ ਜੇਕਰ ਉਹ ਚੋਣ ਲੜਨਗੇ ਤਾਂ ਬਠਿੰਡਾ ਤੋਂ ਹੀ ਲੜਨਗੇ। ਇਸ ਸਬੰਧ ਵਿਚ ਵਿਰੋਧੀ ਅਫਵਾਹਾਂ ਫੈਲਾ ਰਹੇ ਹਨ।
ਬੀਬਾ ਬਾਦਲ ਨੇ ਕਿਹਾ ਕਿ ਉਹ ਬਠਿੰਡਾ ਨੂੰ ਆਪਣਾ ਪਰਿਵਾਰ ਮੰਨਦੇ ਹਨ ਤੇ ਪਰਿਵਾਰ ਨੂੰ ਸਾਰੀ ਗੱਲ ਪਤਾ ਹੋਣੀ ਚਾਹੀਦੀ ਹੈ ਅਤੇ ਉਹ ਕੋਈ ਓਹਲਾ ਨਹੀਂ ਰੱਖਣਾ ਚਾਹੁੰਦੇ। ਉਹ ਬਠਿੰਡਾ ਨਾਲ ਦਿਲੋਂ ਜੁੜੇ ਹੋਏ ਹਨ ਤੇ ਜੁੜੇ ਰਹਿਣਗੇ। ਬੀਬਾ ਬਾਦਲ ਨੇ ਕਿਹਾ ਕਿ ਚੋਣ ਮੈਨੀਫੈਸਟੋ ਨੂੰ ਲੀਗਲ ਡਾਕੂਮੈਂਟਸ ਬਣਾਉਣਾ ਚਾਹੀਦਾ ਹੈ ਤਾਂ ਕਿ ਪਾਰਟੀਆਂ ਵੋਟਰਾਂ ਨਾਲ ਵੱਡੇ ਵੱਡੇ ਵਾਅਦੇ ਨਾ ਕਰਨ ਤੇ ਜੇ ਕਰਨ ਤਾਂ ਉਨ੍ਹਾਂ ਨੂੰ ਪੂਰਾ ਕੀਤਾ ਜਾਵੇ। ਉਨ੍ਹਾਂ ਕਾਂਗਰਸ ਅਤੇ ਭਾਜਪਾ ਨੂੰ ਨਿਸ਼ਾਨੇ ’ਤੇ ਲੈਂਦਿਆਂ ਕਿਹਾ ਇਹ ਦੋਨਾਂ ਪਾਰਟੀਆਂ ਨੂੰ ਬਠਿੰਡਾ ਸੀਟ ਤੋਂ ਕੋਈ ਉਮੀਦਵਾਰ ਨਹੀਂ ਮਿਲਿਆ ਜਿਸ ਕਾਰਨ ਉਹ ਅਕਾਲੀ ਦਲ ਵਿਚੋਂ ਕੱਢੇ ਹੋਏ ਉਮੀਦਵਾਰਾਂ ਨੂੰ ਟਿਕਟਾਂ ਦੇ ਰਹੇ ਹਨ। ਉਨ੍ਹਾਂ ਕਾਂਗਰਸ ਪ੍ਰਧਾਨ ਰਾਜਾ ਵੜਿੰਗ ’ਤੇ ਤਨਜ਼ ਕੱਸਦਿਆਂ ਕਿਹਾ ਕਿ ਬਠਿੰਡਾ ਵਿੱਚ ਪੋਸਟਰ ਤਾਂ ਕਾਂਗਰਸ ਪ੍ਰਧਾਨ ਦੇ ਲੱਗੇ ਹੋਏ ਹਨ ਅਤੇ ਉਨ੍ਹਾਂ ਦੀ ਪਤਨੀ ਦੋ ਮਹੀਨਿਆਂ ਤੋਂ ਹਲਕੇ ਵਿੱਚ ਵਿਚਰ ਰਹੇ ਹਨ ਪਰ ਹੈਰਾਨੀ ਹੋਈ ਕਿ ਕਾਂਗਰਸ ਵੱਲੋਂ ਟਿਕਟ ਅਕਾਲੀ ਦਲ ਵਿਚੋਂ ਕੱਢੇ ਹੋਏ ਵਿਅਕਤੀ ਨੂੰ ਦਿੱਤੀ ਗਈ ਹੈ। ਸਿਕੰਦਰ ਸਿੰਘ ਮਲੂਕਾ ਬਾਰੇ ਉਨ੍ਹਾਂ ਕਿਹਾ ਕਿ ਉਹ ਬਾਦਲ ਸਾਹਿਬ ਵੇਲੇ ਤੋਂ ਹੀ ਪਾਰਟੀ ਨਾਲ ਜੁੜੇ ਹੋਏ ਹਨ। ਉਨ੍ਹਾਂ ਦੇ ਪੁੱਤਰ ਤੇ ਨੂੰਹ ਬਾਰੇ ਟਿੱਪਣੀ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਮਲੂਕਾ ਦੀ ਬਦੌਲਤ ਹੀ ਅਹੁਦਿਆਂ ਦਾ ਆਨੰਦ ਲਿਆ ਹੈ। ਉਨ੍ਹਾਂ ਮੋਦੀ ਸਰਕਾਰ ’ਤੇ ਵੀ ਨਿਸ਼ਾਨੇ ਸੇਧੇ। ਇਸ ਮੌਕੇ ਹਲਕਾ ਬਠਿੰਡਾ ਦੇ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋਂ, ਜ਼ਿਲ੍ਹਾ ਪ੍ਰਧਾਨ ਰਾਜਵਿੰਦਰ ਸਿੰਘ ਮੌਜੂਦ ਸਨ।

Advertisement

Advertisement
Advertisement