ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮਸਲੇ ਹੱਲ ਨਾ ਹੋਣ ’ਤੇ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਥਾਣਿਆਂ ਮੂਹਰੇ ਧਰਨੇ

06:42 PM Sep 09, 2024 IST

ਦਵਿੰਦਰ ਸਿੰਘ ਭੰਗੂ
ਰਈਆ, 9 ਸਤੰਬਰ
ਸਬ ਡਿਵੀਜ਼ਨ ਬਾਬਾ ਬਕਾਲਾ ਸਾਹਿਬ ਦੇ ਥਾਣਾ ਤਰਸਿੱਕਾ ਅਤੇ ਬਿਆਸ ਗੇਟ ਅੱਗੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਕਲੇਰ ਬਾਲਾ ਅਤੇ ਸੂਬਾ ਆਗੂ ਕੰਵਰਦੀਪ ਸੈਦੋ ਲੇਹਲ ਦੀ ਅਗਵਾਈ ਵਿੱਚ ਇਕੱਠ ਕਰਕੇ ਧਰਨਾ ਪ੍ਰਦਰਸ਼ਨ ਕੀਤੇ ਗਏ। ਇਸ ਮੌਕੇ ਜ਼ਿਲ੍ਹਾ ਆਗੂ ਸੁਖਦੇਵ ਸਿੰਘ ਚਾਟੀ ਵਿੰਡ ਅਤੇ ਬਲਵਿੰਦਰ ਸਿੰਘ ਰੁਮਾਣਾਚੱਕ ਨੇ ਕਿਹਾ ਕਿ ਅੱਜ ਇਲਾਕੇ ਵਿੱਚ ਨਸ਼ੇ ਅਤੇ ਚੋਰੀ ਦੀਆਂ ਘਟਨਾਵਾਂ ਦੇ ਵਾਧੇ ਸਬੰਧੀ, ਨਾਜਾਇਜ਼ ਪੁਲੀਸ ਕੇਸਾਂ ਅਤੇ ਜਾਇਜ਼ ਕੇਸਾਂ ਵਿੱਚ ਪੁਲੀਸ ਦੀ ਢਿੱਲੀ ਕਾਰਗੁਜ਼ਾਰੀ, ਪੁਲੀਸ ਥਾਣਿਆਂ ਵਿੱਚ ਫੈਲੇ ਭ੍ਰਿਸ਼ਟਾਚਾਰ, ਲੰਮੇ ਸਮੇਂ ਤੋਂ ਠੰਢੇ ਬਸਤੇ ਵਿਚ ਕੁਝ ਨਿੱਜੀ ਸ਼ਿਕਾਇਤਾਂ ਵਰਗੇ ਮਸਲਿਆਂ ਨੂੰ ਪ੍ਰਸ਼ਾਸਨ ਦੇ ਧਿਆਨ ਵਿੱਚ ਲਿਆਉਣ ਲਈ ਥਾਣਿਆਂ ਦੇ ਘਿਰਾਓ ਕੀਤੇ ਗਏ ਹਨ। ਅੱਜ ਤਿੰਨ ਘੰਟਿਆਂ ਦੇ ਸੰਕੇਤਕ ਧਰਨਿਆਂ ਮੌਕੇ ਮੰਗ ਪੱਤਰ ਦਿੱਤਾ ਗਿਆ। ਪੁਲੀਸ ਅਧਿਕਾਰੀਆਂ ਨੇ ਵਿਸ਼ਵਾਸ ਦੁਆਇਆ ਕਿ ਖ਼ਾਸ ਕਰਕੇ ਇਲਾਕੇ ਵਿੱਚ ਸਕੂਲਾਂ ਦੀ ਛੁੱਟੀ ਸਮੇਂ ਪੁਲੀਸ ਮੁਲਾਜ਼ਮਾਂ ਦੀ ਗਸ਼ਤ ਤੇਜ਼ ਕੀਤੀ ਜਾਵੇਗੀ ਤੇ ਹੋਰ ਮਸਲੇ ਹੱਲ ਕੀਤੇ ਜਾਣਗੇ।

Advertisement

Advertisement