ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮਨੀਪੁਰ ਮਸਲਾ ਜਲਦੀ ਹੱਲ ਨਾ ਹੋਇਆ ਤਾਂ ਦੇਸ਼ ਲਈ ਸੁਰੱਖਿਆ ਚੁਣੌਤੀਆਂ ਖੜ੍ਹੀਆਂ ਹੋਣਗੀਆਂ: ਕਾਂਗਰਸ

12:23 PM Jul 30, 2023 IST
ਮਨੀਪੁਰ ਗਏ ਇੰਡੀਆ ਦੇ ਸੰਸਦ ਮੈਂਬਰ ਰਾਜ ਭਵਨ ਦੇ ਬਾਹਰ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ। ਫੋਟੋ: ਪੀਟੀਆਈ

ਇੰਫਾਲ, 30 ਜੁਲਾਈ
ਕਾਂਗਰਸ ਆਗੂ ਅਧੀਰ ਰੰਜਨ ਚੌਧਰੀ ਨੇ ਅੱਜ ਜ਼ੋਰ ਦੇ ਕੇ ਆਖਿਆ ਕਿ ਜੇ ਮਨੀਪੁਰ ਨਸਲੀ ਵਿਵਾਦ ਨੂੰ ਜਲਦੀ ਹੀ ਹੱਲ ਨਾ ਕੀਤਾ ਗਿਆ ਤਾਂ ਇਹ ਦੇਸ਼ ਲਈ ਸੁਰੱਖਿਆ ਚੁਣੌਤੀਆਂ ਖੜ੍ਹੀਆਂ ਕਰ ਸਕਦਾ ਹੈ। ਵਿਰੋਧੀ ਧਿਰਾਂ ਦੇ ਗੱਠਜੋੜ ‘ਇੰਡੀਆ’ ਦੇ ਸੰਸਦ ਮੈਂਬਰਾਂ ਨੇ ਮਨੀਪੁਰ ਫੇਰੀ ਦੇ ਦੂਜੇ ਦਿਨ ਅੱਜ ਰਾਜਪਾਲ ਅਨੁਸੂਈਆ ਉਈਕੇ ਨਾਲ ਰਾਜ ਭਵਨ ਵਿੱਚ ਮੁਲਾਕਾਤ ਕੀਤੀ ਤੇ ਉੱਤਰ-ਪੂਰਬੀ ਰਾਜ ਦੇ ਮੌਜੂਦਾ ਹਾਲਾਤ ਬਾਰੇ ਇੱਕ ਮੰਗ ਪੱਤਰ ਸੌਂਪਿਆ। ਰਾਜਪਾਲ ਨਾਲ ਮੁਲਾਕਾਤ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਾਂਗਰਸ ਆਗੂ ਨੇ ਕਿਹਾ, ‘‘ਰਾਜਪਾਲ ਨੇ ਸਾਡੀ ਗੱਲ ਸੁਣੀ ਤੇ ਇਨ੍ਹਾਂ ਬਾਰੇ ਸਹਿਮਤੀ ਦਿੱਤੀ। ਉਨ੍ਹਾਂ ਹਿੰਸਕ ਘਟਨਾਵਾਂ ’ਤੇ ਦੁੱਖ ਜ਼ਾਹਿਰ ਕੀਤਾ ਤੇ ਸੁਝਾਅ ਦਿੱਤਾ ਕਿ ਇਕ ਸਰਬ ਪਾਰਟੀ ਵਫ਼ਦ ਮਨੀਪੁਰ ਦਾ ਦੌਰਾ ਕਰਕੇ ਲੋਕਾਂ ਨਾਲ ਗੱਲਬਾਤ ਕਰੇ ਤਾਂ ਕਿ ਭਾਈਚਾਰੇ ਵਿੱਚ ਘਰ ਕਰ ਚੁੱਕੀ ਬੇਭਰੋਸਗੀ ਨੂੰ ਦੂਰ ਕੀਤਾ ਜਾ ਸਕੇ।’’ ਚੌਧਰੀ ਨੇ ਕਿਹਾ ਕਿ ਮਨੀਪੁਰ ਗਏ ਸੰਸਦ ਮੈਂਬਰ ਹਿੰਸਾ ਦੇ ਝੰਬੇ ਸੂਬੇ ਦੇ ਮੌਜੂਦਾ ਹਾਲਾਤ ਬਾਰੇ ਆਪਣੇ ਵਿਚਾਰ ਸੰਸਦ ਵਿੱਚ ਰੱਖਣਗੇ। ਚੌਧਰੀ ਨੇ ਕਿਹਾ, ‘‘ਅਸੀਂ ਸੰਸਦ ਵਿੱਚ ਮਨੀਪੁਰ ਦੇ ਮਸਲੇ ’ਤੇ ਵਿਚਾਰ ਚਰਚਾ ਕਰਵਾਉਣ ਦੀ ਅਪੀਲ ਕੀਤੀ ਹੈ ਕਿਉਂਕਿ ਹਾਲਾਤ ਦਿਨ ਬਦਿਨ ਖਰਾਬ ਹੁੰਦੇ ਜਾ ਰਹੇ ਹਨ।’’ ਚੇਤੇ ਰਹੇ ਕਿ ਵਿਰੋਧੀ ਧਿਰਾਂ ਨਾਲ ਸਬੰਧਤ 21 ਸੰਸਦ ਮੈਂਬਰਾਂ ਦਾ ਵਫ਼ਦ ਜ਼ਮੀਨੀ ਹਾਲਾਤ ਦੀ ਸਮੀਖਿਆ ਲਈ ਸ਼ਨਿੱਚਰਵਾਰ ਨੂੰ ਦੋ ਰੋਜ਼ਾ ਫੇਰੀ ਤਹਿਤ ਮਨੀਪੁਰ ਪੁੱਜਾ ਸੀ। ਸੰਸਦ ਮੈਂਬਰਾਂ ਨੇ ਇੰਫਾਲ, ਬਿਸ਼ਨੂਪਰ ਜ਼ਿਲ੍ਹੇ ਦੇ ਮੋਇਰਾਂਗ ਤੇ ਚੂਰਾਚਾਂਦਪੁਰ ਦੇ ਰਾਹਤ ਕੈਂਪਾਂ ਵਿੱਚ ਨਸਲੀ ਹਿੰਸਾ ਦੇ ਪੀੜਤਾਂ ਨਾਲ ਮੁਲਾਕਾਤ ਕੀਤੀ ਸੀ। -ਪੀਟੀਆਈ

Advertisement

Advertisement