ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮੰਡੀਕਰਨ ਸਿਸਟਮ ਨਾ ਬਚਿਆ ਤਾਂ ਹਰੇਕ ਵਰਗ ਤਬਾਹ ਜਾਵੇਗਾ: ਰਾਜਾ ਵੜਿੰਗ

08:05 AM Apr 27, 2024 IST

ਸਰਬਜੀਤ ਸਿੰਘ ਭੱਟੀ
ਲਾਲੜੂ, 26 ਅਪਰੈਲ
ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਜੇਕਰ ਕਿਸਾਨਾਂ, ਆੜ੍ਹਤੀਆਂ ਤੇ ਮਜ਼ਦੂਰਾਂ ਨੂੰ ਬਚਾਉਣਾ ਹੈ ਤਾਂ ਸਾਨੂੰ ਸਭ ਤੋਂ ਪਹਿਲਾਂ ਮੰਡੀਕਰਨ ਸਿਸਟਮ ਨੂੰ ਬਚਾਉਣਾ ਪਵੇਗਾ, ਕਿਉਂਕਿ ਭਾਜਪਾ ਦੀ ਅਗਵਾਈ ਵਾਲੀ ਮੌਜੂਦਾ ਕੇਂਦਰ ਸਰਕਾਰ ਮੰਡੀਕਰਨ ਸਿਸਟਮ ਨੂੰ ਖ਼ਤਮ ਕਰ ਕੇ ਸਾਰਾ ਪ੍ਰਬੰਧ ਕਾਰਪੋਰੇਟ ਘਰਾਣਿਆਂ ਨੂੰ ਸੌਂਪਣਾ ਚਾਹੁੰਦੀ ਹੈ। ਉਹ ਅੱਜ ਲਾਲੜੂ ਦੀ ਦਾਣਾ ਮੰਡੀ ਵਿੱਚ ਮੰਡੀਕਰਨ ਨਾਲ ਜੁੜੀਆਂ ਧਿਰਾਂ ਨਾਲ ਚਰਚਾ ਕਰ ਰਹੇ ਸਨ। ਉਨ੍ਹਾਂ ਕਰੀਬ ਇਕ ਘੰਟਾ ਕਿਸਾਨਾਂ ,ਆੜ੍ਹਤੀਆਂ ਤੇ ਮਜ਼ਦੂਰਾਂ ਨਾਲ ਖੁੱਲ੍ਹ ਕੇ ਗੱਲਬਾਤ ਕੀਤੀ। ਇਸ ਮੌਕੇ ਕਾਂਗਰਸ ਦੇ ਹਲਕਾ ਇੰਚਾਰਜ ਦੀਪਇੰਦਰ ਸਿੰਘ ਢਿੱਲੋਂ ਤੇ ਨਗਰ ਕੌਂਸਲ ਜ਼ੀਰਕਪੁਰ ਦੇ ਪ੍ਰਧਾਨ ਉਦੈਵੀਰ ਸਿੰਘ ਢਿੱਲੋਂ ਵੀ ਮੌਜੂਦ ਸਨ।
ਸ੍ਰੀ ਰਾਜਾ ਵੜਿੰਗ ਨੇ ਕਾਂਗਰਸ ਪਾਰਟੀ ਦਾ ਚੋਣ ਮੈਨੀਫੈਸਟੋ ਵੰਡਦਿਆਂ ਕਿਹਾ ਕਿ ਕਾਂਗਰਸ ਪਾਰਟੀ ਨੇ ਆਪਣੇ ਚੋਣ ਮੈਨੀਫੈਸਟੋ ਵਿੱਚ ਸਾਰੇ ਵਰਗਾਂ ਦੀਆਂ ਮੰਗਾਂ ਨੂੰ ਸ਼ਾਮਲ ਕਰਦਿਆਂ ਘੱਟੋ-ਘੱਟ ਖਰੀਦ ਗਾਰੰਟੀ ਕਾਨੂੰਨ ਬਣਾਉਣ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਕੇਂਦਰ ਸਰਕਾਰ ਮੰਡੀਕਰਨ ਨੂੰ ਖ਼ਤਮ ਕਰਨ ’ਤੇ ਤੁਲੀ ਹੋਈ ਹੈ, ਪਰ ਕਾਂਗਰਸ ਇਸ ਨੂੰ ਖ਼ਤਮ ਨਹੀਂ ਹੋਣ ਦੇਵੇਗੀ। ਉਨ੍ਹਾਂ ਕਿਹਾ ਕਿ ਮੰਡੀਕਰਨ ਸਿਸਟਮ ਖ਼ਤਮ ਹੋਣ ਨਾਲ ਜਿੱਥੇ ਆੜ੍ਹਤੀਆਂ ਤੇ ਮਜ਼ਦੂਰਾਂ ਦਾ ਕੰਮ ਖਤਮ ਹੋ ਜਾਵੇਗਾ, ਉੱਥੇ ਹੀ ਕਿਸਾਨ ਖੁਦ ਵੱਡੇ ਕਾਰਪੋਰੇਟ ਘਰਾਣਿਆਂ ਦਾ ਮਜ਼ਦੂਰ ਬਣ ਜਾਵੇਗਾ।

Advertisement

Advertisement
Advertisement