ਹੁਕਮਾਂ ਦੀ ਉਲੰਘਣਾ ਹੋਈ ਤਾਂ ਅਸੀਂ ਤੋੜੇ ਢਾਂਚੇ ਬਹਾਲ ਕਰਨ ਲਈ ਕਹਾਂਗੇ: ਸੁਪਰੀਮ ਕੋਰਟ
06:54 AM Oct 05, 2024 IST
ਨਵੀਂ ਦਿੱਲੀ:
Advertisement
ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਜੇ ਉਸ ਨੂੰ ਪਤਾ ਲੱਗਾ ਕਿ ਗੁਜਰਾਤ ਦੇ ਅਧਿਕਾਰੀਆਂ ਨੇ ਜਾਇਦਾਦ ਢਾਹੁਣ ਸਬੰਧੀ ਉਸ ਦੇ ਹੁਕਮਾਂ ਦੀ ਉਲੰਘਣਾ ਕੀਤੀ ਹੈ ਤਾਂ ਉਹ ਉਨ੍ਹਾਂ ਨੂੰ ਢਾਹੇ ਗਏ ਢਾਂਚੇ ਬਹਾਲ ਕਰਨ ਲਈ ਕਹਿਣਗੇ। ਜਸਟਿਸ ਬੀਆਰ ਗਵਈ ਤੇ ਜਸਟਿਸ ਕੇਵੀ ਵਿਸ਼ਵਨਾਥਨ ਦਾ ਬੈਂਚ ਸੁਪਰੀਮ ਕੋਰਟ ਦੇ 17 ਸਤੰਬਰ ਦੇ ਹੁਕਮਾਂ ਦੀ ਕਥਿਤ ਉਲੰਘਣਾ ਲਈ ਹੱਤਕ ਕਾਰਵਾਈ ਸ਼ੁਰੂ ਕਰਨ ਦੀ ਅਪੀਲ ਵਾਲੀ ਪਟੀਸ਼ਨ ’ਤੇ ਸੁਣਵਾਈ ਕਰ ਰਿਹਾ ਸੀ। -ਪੀਟੀਆਈ
Advertisement
Advertisement