ਜੇ ਸਰ੍ਹੋਂ ਦੀ ਕੀਮਤ ਘੱਟੋ ਘੱਟ ਸਮਰਥਨ ਮੁੱਲ ਤੋਂ ਹੇਠ ਜਾਂਦੀ ਹੈ ਤਾਂ ਸਰਕਾਰ ਇਸ ਨੂੰ ਖਰੀਦੇਗੀ: ਮੁੰਡਾ
01:39 PM Feb 08, 2024 IST
ਨਵੀਂ ਦਿੱਲੀ, 8 ਫਰਵਰੀ
ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਅਤੇ ਕਬਾਇਲੀ ਮਾਮਲਿਆਂ ਬਾਰੇ ਮੰਤਰੀ ਅਰਜੁਨ ਮੁੰਡਾ ਨੇ ਕਿਹਾ ਹੈ ਕਿ ਜੇ ਸਰ੍ਹੋਂ ਦੀ ਕੀਮਤ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਤੋਂ ਹੇਠਾਂ ਜਾਂਦੀ ਹੈ ਤਾਂ ਸਰਕਾਰ ਕਿਸਾਨਾਂ ਤੋਂ ਇਸ ਨੂੰ ਘੱਟੋ-ਘੱਟ ਸਮਰਥਨ ਮੁੱਲ 'ਤੇ ਖਰੀਦੇਗੀ। ਉਨ੍ਹਾਂ ਕਿਹਾ ਕਿ ਇਸ ਲਈ ਲੋੜੀਂਦੇ ਪ੍ਰਬੰਧ ਕਰ ਲਏ ਗਏ ਹਨ। ਸ੍ਰੀ ਮੁੰਡਾ ਨੇ ਬਿਆਨ ਵਿੱਚ ਕਿਹਾ, ‘ਕੇਂਦਰ ਸਰਕਾਰ ਵੱਲੋਂ ਹਾੜ੍ਹੀ ਦੇ ਮੰਡੀਕਰਨ ਸੀਜ਼ਨ ਦੌਰਾਨ ਮੁੱਲ ਸਮਰਥਨ ਸਕੀਮ ਜਾਂ ਪੀਐੱਸਐੱਸ ਤਹਿਤ ਸਰ੍ਹੋਂ ਦੀ ਖਰੀਦ ਲਈ ਤਿਆਰੀਆਂ ਕੀਤੀਆਂ ਗਈਆਂ ਹਨ। ਜੇ ਸਰ੍ਹੋਂ ਦੀ ਕੀਮਤ ਐੱਮਐੱਸਪੀ ਤੋਂ ਹੇਠਾਂ ਜਾਂਦੀ ਹੈ ਤਾਂ ਸਰਕਾਰ ਕਿਸਾਨਾਂ ਤੋਂ ਐੱਮਐੱਸਪੀ ’ਤੇ ਇਸ ਦੀ ਲਾਜ਼ਮੀ ਖ਼ਰੀਦ ਕਰੇਗੀ।’
Advertisement
Advertisement