For the best experience, open
https://m.punjabitribuneonline.com
on your mobile browser.
Advertisement

ਮੰਡੀ ਵਿੱਚ ਬੋਲੀ ਨਾ ਹੋਣ ’ਤੇ ਡੀਸੀ ਤੇ ਹਲਕਾ ਵਿਧਾਇਕ ਦਾ ਘਿਰਾਓ

06:25 AM Oct 17, 2024 IST
ਮੰਡੀ ਵਿੱਚ ਬੋਲੀ ਨਾ ਹੋਣ ’ਤੇ ਡੀਸੀ ਤੇ ਹਲਕਾ ਵਿਧਾਇਕ ਦਾ ਘਿਰਾਓ
ਮਾਰਕੀਟ ਕਮੇਟੀ ਮੋਰਿੰਡਾ ਦੇ ਦਫਤਰ ਅੱਗੇ ਧਰਨਾ ਦਿੰਦੇ ਹੋਏ ਕਿਸਾਨ।
Advertisement

ਸੰਜੀਵ ਤੇਜਪਾਲ
ਮੋਰਿੰਡਾ, 16 ਅਕਤੂਬਰ
ਇਥੇ ਮੰਡੀ ਵਿਚ ਝੋਨੇ ਦੀ ਖਰੀਦ ਨਾ ਹੋਣ ਕਾਰਨ ਕਿਸਾਨਾਂ ਵਿਚ ਰੋਸ ਵਧ ਰਿਹਾ ਹੈ। ਇਸ ਸਬੰਧੀ ਕਿਸਾਨਾਂ ਵੱਲੋਂ ਅਧਿਕਾਰੀਆਂ ਨੂੰ ਮਸਲਾ ਹੱਲ ਕਰਨ ਦੀ ਅਪੀਲ ਕੀਤੀ ਗਈ ਸੀ ਪਰ ਹੱਲ ਨਾ ਹੋਣ ਕਾਰਨ ਉਨ੍ਹਾਂ ਅੱਜ ਹਲਕਾ ਵਿਧਾਇਕ ਡਾ.ਚਰਨਜੀਤ ਸਿੰਘ ਤੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਦਾ ਮੰਡੀ ’ਚ ਘਿਰਾਓ ਕੀਤਾ। ਇਹ ਵਿਧਾਇਕ ਤੇ ਅਧਿਕਾਰੀ ਖਰੀਦ ਦਾ ਹੱਲ ਕੱਢਣ ਲਈ ਮੰਡੀ ਵਿਚ ਪਹੁੰਚੇ ਪਰ ਕਿਸਾਨਾਂ ਨੇ ਦੋਵਾਂ ਨੂੰ ਘੇਰ ਲਿਆ। ਡੀਸੀ ਹਿਮਾਂਸ਼ੂ ਜੈਨ ਨੇ ਚੁਕਾਈ ਦਾ ਕੰਮ ਸ਼ੁਰੂ ਕਰਵਾਉਣ ਦਾ ਵਾਰ ਵਾਰ ਭਰੋਸਾ ਦਿੰਦਿਆਂ ਕਿਹਾ ਕਿ ਉਹ ਇਸ ਸਬੰ
ਧੀ ਬਣਦੇ ਉਪਰਾਲੇ ਕਰਨ ਲਈ ਚੰਡੀਗੜ੍ਹ ਜਾ ਰਹੇ ਹਨ। ਇਸ ਕਾਰਨ ਕਿਸਾਨਾਂ ਨੇ ਲਗਪਗ ਦੋ ਘੰਟੇ ਬਾਅਦ ਉਨ੍ਹਾਂ ਨੂੰ ਜਾਣ ਦਿੱਤਾ ਗਿਆ ਪਰ ਸ਼ਾਮੀਂ ਤੱਕ ਵਿਧਾਇਕ ਡਾ.ਚਰਨਜੀਤ ਸਿੰਘ ਨੂੰ ਮਾਰਕੀਟ ਕਮੇਟੀ ਮੋਰਿੰਡਾ ਦੇ ਦਫਤਰ ਵਿੱਚ ਹੀ ਘੇਰ ਕੇ ਰੱਖਿਆ ਗਿਆ। ਧਰਨੇ ਦੀ ਅਗਵਾਈ ਸੰਯੁਕਤ ਕਿਸਾਨ ਮੋਰਚਾ ਦੇ ਸੀਨੀਅਰ ਆਗੂ ਪਰਮਿੰਦਰ ਸਿੰਘ ਚਲਾਕੀ ਅਤੇ ਦਲਜੀਤ ਸਿੰਘ ਚਲਾਕੀ ਨੇ ਕੀਤੀ। ਦੋਵਾਂ ਆਗੂਆਂ ਵਲੋਂ ਡਿਪਟੀ ਕਮਿਸ਼ਨਰ ਰੂਪਨਗਰ ਅਤੇ ਹਲਕਾ ਵਿਧਾਇਕ ਨੂੰ ਅਪੀਲ ਕੀਤੀ ਗਈ ਕਿ ਉਨ੍ਹਾਂ ਦੀ ਖਰੀਦ ਦਾ ਕੋਈ ਹੱਲ ਕੱਢਿਆ ਜਾਵੇ। ਇਸ ਸਬੰਧ ਵਿੱਚ ਡਿਪਟੀ ਕਮਿਸ਼ਨਰ ਰੂਪਨਗਰ ਵਲੋਂ ਮਾਰਕੀਟ ਕਮੇਟੀ ਮੋਰਿੰਡਾ ਦੇ ਦਫਤਰ ਵਿੱਚ ਪਹਿਲਾਂ ਆੜ੍ਹਤੀ ਐਸੋਸੀਏਸ਼ਨ ਦੀ ਮੀਟਿੰਗ ਬੁਲਾਈ ਗਈ ਸੀ।

Advertisement

ਝੋਨੇ ਦੀ ਖਰੀਦ ਰੋਕਣ ’ਤੇ ਕਿਸਾਨਾਂ ਵੱਲੋਂ ਹਾਈਵੇਅ ਜਾਮ

ਘਨੌਲੀ ਬੈਰੀਅਰ ਨੇੜੇ ਅਧਿਕਾਰੀਆਂ ਨਾਲ ਗੱਲਬਾਤ ਕਰਦੇ ਹੋਏ ਕਾਂਗਰਸੀ ਆਗੂ।

ਘਨੌਲੀ (ਜਗਮੋਹਨ ਸਿੰਘ): ਇੱਥੇ ਘਨੌਲੀ ਬੈਰੀਅਰ ’ਤੇ ਕਿਸਾਨਾਂ ਨੇ ਕੌਮੀ ਮਾਰਗ ਜਾਮ ਕਰਕੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ। ਇਸ ਮੌਕੇ ਕਾਂਗਰਸ ਕਮੇਟੀ ਰੂਪਨਗਰ ਦੇ ਹਲਕਾ ਇੰਚਾਰਜ ਬਰਿੰਦਰ ਸਿੰਘ ਢਿੱਲੋਂ ਤੇ ਕਾਮਰੇਡ ਦਲੀਪ ਸਿੰਘ ਘਨੌਲਾ ਨੇ ਵੀ ਮੌਕੇ ’ਤੇ ਪੁੱਜ ਕੇ ਕਿਸਾਨਾਂ ਦਾ ਸਮਰਥਨ ਕੀਤਾ। ਬਾਅਦ ਦੁਪਹਿਰ ਜਾਮ ਲੱਗਣ ਉਪਰੰਤ ਡੀਐਸਪੀ ਮਨਵੀਰ ਸਿੰਘ ਬਾਜਵਾ ਤੇ ਐਸਐਚਓ ਸਦਰ ਸਿਮਰਨਜੀਤ ਸਿੰਘ ਨੇ ਮੌਕੇ ’ਤੇ ਪੁੱਜ ਕੇ ਕਿਸਾਨਾਂ ਨੂੰ ਸਮਝਾ ਕੇ ਜਾਮ ਖੁੱਲ੍ਹਵਾਉਣ ਦੀ ਕੋਸ਼ਿਸ਼ ਕੀਤੀ, ਪਰ ਕਿਸਾਨਾਂ ਵੱਲੋਂ ਆਪਣੀ ਗੱਲ ’ਤੇ ਅੜੇ ਰਹਿਣ ਉਪਰੰਤ ਉਨ੍ਹਾਂ ਝੋਨੇ ਦੀ ਖਰੀਦ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਿਯੁਕਤ ਕੀਤੇ ਨੋਡਲ ਅਧਿਕਾਰੀ ਗੁਰਵਿੰਦਰ ਸਿੰਘ ਜੌਹਲ ਆਰਟੀਓ ਰੂਪਨਗਰ ਨੂੰ ਮੌਕੇ ’ਤੇ ਬੁਲਾ ਕੇ ਉਨ੍ਹਾਂ ਦੀ ਕਿਸਾਨਾਂ ਨਾਲ ਗੱਲਬਾਤ ਕਰਵਾਈ, ਜਿਸ ਦੌਰਾਨ ਧਰਨਾਕਾਰੀ ਕਿਸਾਨਾਂ ਬਹਾਦਰ ਸਿੰਘ ਬਿੱਕੋ, ਅਮਨਦੀਪ ਸਿੰਘ ਲਾਲੀ, ਸੁੱਚਾ ਸਿੰਘ ਨੰਗਲ ਸਰਸਾ, ਸੋਨੀ ਡੰਗੌਲੀ, ਐਡਵੋਕੇਟ ਰਾਜੀਵ ਸ਼ਰਮਾ, ਕੁਲਵੰਤ ਕੌਰ ਸਾਬਕਾ ਸਰਪੰਚ ਥਲੀ ਕਲਾਂ ਨੇ ਦੋਸ਼ ਲਗਾਇਆ ਕਿ ਐਫਸੀਆਈ ਅਤੇ ਮਾਰਕਫੈੱਡ ਦੇ ਖਰੀਦ ਅਧਿਕਾਰੀਆਂ ਵੱਲੋਂ ਵਾਰ ਵਾਰ ਖਰੀਦ ਅਤੇ ਲਿਫਟਿੰਗ ਦਾ ਕੰਮ ਬੰਦ ਕਰਕੇ ਕਿਸਾਨਾਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਇਸ ਉਪਰੰਤ ਸ੍ਰੀ ਜੌਹਲ ਨੇ ਐਫਸੀਆਈ ਦੇ ਇੰਸਪੈਕਟਰ ਨੂੰ ਮੌਕੇ ’ਤੇ ਸੱਦ ਕੇ ਮੰਡੀ ਵਿੱਚ ਖਰੀਦ ਦਾ ਕੰਮ ਸ਼ੁਰੂ ਕਰਵਾ ਦਿੱਤਾ ਅਤੇ ਮਾਰਕਫੈੱਡ ਦੀ ਡੀਐਮ ਪੂਨਮ ਸਿੰਗਲਾ ਨੂੰ ਵੀ ਹਦਾਇਤ ਕੀਤੀ ਕਿ ਉਹ ਵੀ ਮੰਡੀ ਵਿੱਚ ਖਰੀਦ ਦਾ ਕੰਮ ਤੁਰੰਤ ਸ਼ੁਰੂ ਕਰਵਾਉਣ।

Advertisement

Advertisement
Author Image

Advertisement