ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪਾਣੀ ਨਾ ਮਿਲਿਆ ਤਾਂ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ’ਤੇ ਬੈਠਾਂਗੀ: ਆਤਿਸ਼ੀ

08:11 AM Jun 20, 2024 IST
ਵਿਵੇਕਾਨੰਦ ਕੈਂਪ ਵਿੱਚ ਬੁੱਧਵਾਰ ਨੂੰ ਟੈਂਕਰ ਤੋਂ ਪਾਣੀ ਭਰਦੇ ਹੋਏ ਲੋਕ। -ਫੋਟੋ: ਪੀਟੀਆਈ

ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 19 ਜੂਨ
ਦਿੱਲੀ ਦੀ ਜਲ ਮੰਤਰੀ ਆਤਿਸ਼ੀ ਨੇ ਅੱਜ ਕਿਹਾ ਕਿ ਉਨ੍ਹਾਂ ਨੇ ਕੌਮੀ ਰਾਜਧਾਨੀ ’ਚ ਪਾਣੀ ਦੇ ਸੰਕਟ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖਿਆ ਹੈ ਅਤੇ ਜੇ ਇਸ ਸੰਕਟ ਦਾ ਜਲਦੀ ਹੱਲ ਨਾ ਕੀਤਾ ਗਿਆ ਤਾਂ ਉਹ 21 ਜੂਨ ਤੋਂ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ’ਤੇ ਚਲੇ ਜਾਣਗੇ। ਆਤਿਸ਼ੀ ਨੇ ਇੱਥੇ ਇੱਕ ਪ੍ਰੈਸ ਕਾਨਫਰੰਸ ਵਿੱਚ ਕਿਹਾ ਕਿ ਦਿੱਲੀ ਪਾਣੀ ਦੇ ਸੰਕਟ ਦਾ ਸਾਹਮਣਾ ਕਰ ਰਹੀ ਹੈ। ਹਰਿਆਣਾ ਰਾਜਧਾਨੀ ਨੂੰ ਆਪਣੇ ਹਿੱਸੇ ਦਾ ਪਾਣੀ ਨਹੀਂ ਛੱਡ ਰਿਹਾ। ਉਨ੍ਹਾਂ ਕਿਹਾ ਕਿ ਬੀਤੇ ਦਿਨ ਹਰਿਆਣਾ ਨੇ ਦਿੱਲੀ ਲਈ 613 ਐੱਮਜੀਡੀ ਦੀ ਜਗ੍ਹਾ ਸਿਰਫ 513 ਐੱਮਜੀਡੀ ਪਾਣੀ ਛੱਡਿਆ ਹੈ। ਇੱਕ ਐੱਮਜੀਡੀ ਪਾਣੀ 28,500 ਲੋਕਾਂ ਲਈ ਹੁੰਦਾ ਹੈ। ਇਸ ਦਾ ਮਤਲਬ ਹੈ ਕਿ 28 ਲੱਖ ਤੋਂ ਵੱਧ ਲੋਕਾਂ ਲਈ ਪਾਣੀ ਨਹੀਂ ਛੱਡਿਆ ਗਿਆ।

ਆਤਿਸ਼ੀ ਨੇ ਕਿਹਾ ਕਿ ਇਕ ਪਾਸੇ ਲੋਕ ਅਤਿ ਦੀ ਗਰਮੀ ਦਾ ਸਾਹਮਣਾ ਕਰ ਰਹੇ ਹਨ ਅਤੇ ਦੂਜੇ ਪਾਸੇ ਉਨ੍ਹਾਂ ਨੂੰ ਪਾਣੀ ਦੇ ਸੰਕਟ ਦਾ ਵੀ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ, “ਮੈਂ ਪਾਣੀ ਦੇ ਸੰਕਟ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਇਸ ਮੁੱਦੇ ਨੂੰ ਹੱਲ ਕਰਨ ਦੀ ਬੇਨਤੀ ਕੀਤੀ ਹੈ। ਜੇ ਦੋ ਦਿਨਾਂ ’ਚ ਸਮੱਸਿਆ ਦਾ ਹੱਲ ਨਾ ਹੋਇਆ ਤਾਂ ਮੈਂ 21 ਜੂਨ ਤੋਂ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ’ਤੇ ਬੈਠਾਂਗੀ।
ਆਤਿਸ਼ੀ ਨੇ ਕਿਹਾ ਕਿ ਉਨ੍ਹਾਂ ਨੇ ਇਸ ਮੁੱਦੇ ਦੇ ਹੱਲ ਲਈ ਹਰਿਆਣਾ ਸਰਕਾਰ ਨੂੰ ਵੀ ਕਈ ਪੱਤਰ ਲਿਖੇ ਹਨ। ਇਸ ਦੌਰਾਨ ਭਾਰਤੀ ਜਨਤਾ ਪਾਰਟੀ (ਭਾਜਪਾ) ਦਿੱਲੀ ਇਕਾਈ ਦੇ ਪ੍ਰਧਾਨ ਵਰਿੰਦਰ ਸਚਦੇਵਾ ਨੇ ਆਤਿਸ਼ੀ ’ਤੇ ਪਾਣੀ ਦੀ ਚੋਰੀ ਅਤੇ ਕਾਲਾਬਾਜ਼ਾਰੀ ਤੋਂ ਧਿਆਨ ਹਟਾਉਣ ਲਈ ਡਰਾਮਾ ਕਰਨ ਦਾ ਦੋਸ਼ ਲਾਉਂਦਿਆਂ ਕਿਹਾ ਕਿ ‘ਆਪ’ ਸਰਕਾਰ ਕੁਝ ਨਹੀਂ ਕਰ ਰਹੀ, ਇਸ ਲਈ ਉਸ ਨੂੰ ਬਰਖਾਸਤ ਕੀਤਾ ਜਾਣਾ ਚਾਹੀਦਾ ਹੈ। ਭਾਜਪਾ ਆਗੂ ਨੇ ਕਿਹਾ, “ਸੱਤਾਧਾਰੀ ਆਮ ਆਦਮੀ ਪਾਰਟੀ ਦਿੱਲੀ ਨੂੰ ਪਾਣੀ ਦੇਣ ਵਿੱਚ ਅਸਫਲ ਰਹੀ ਹੈ। ਇਸ ਸਰਕਾਰ ਨੂੰ ਹਟਾ ਦੇਣਾ ਚਾਹੀਦਾ ਹੈ।’’ ਕਾਂਗਰਸ ਦੀ ਦਿੱਲੀ ਇਕਾਈ ਦੇ ਪ੍ਰਧਾਨ ਦੇਵੇਂਦਰ ਯਾਦਵ ਨੇ ਕਿਹਾ ਕਿ ਆਤਿਸ਼ੀ ਨੂੰ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨੂੰ ਪੱਤਰ ਲਿਖਣਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਦਿੱਲੀ ਸਰਕਾਰ ਨੂੰ ਪਾਣੀ ਦੀ ਉਪਲਬਧਤਾ ਅਤੇ ਵੰਡ ਸਬੰਧੀ ਪਹਿਲਾਂ ਤੋਂ ਹੀ ਚੰਗੀ ਯੋਜਨਾ ਬਣਾਉਣੀ ਚਾਹੀਦੀ ਸੀ।
Advertisement

Advertisement
Advertisement