ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

IG Gautam Cheema: ਸੀਬੀਆਈ ਅਦਾਲਤ ਵੱਲੋਂ ਆਈਜੀ ਚੀਮਾ ਤੇ ਹੋਰਾਂ ਨੂੰ 8 ਮਹੀਨੇ ਦੀ ਸਜ਼ਾ

06:00 AM Dec 21, 2024 IST

ਦਰਸ਼ਨ ਸਿੰਘ ਸੋਢੀ
ਐੱਸਏਐੱਸ ਨਗਰ (ਮੁਹਾਲੀ), 20 ਦਸੰਬਰ
ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਇੱਕ ਅਪਰਾਧਿਕ ਮਾਮਲੇ ਦਾ ਨਿਬੇੜਾ ਕਰਦਿਆਂ ਪੰਜਾਬ ਪੁਲੀਸ ਦੇ ਆਈਜੀ ਗੌਤਮ ਚੀਮਾ ਨੂੰ ਅੱਠ ਮਹੀਨੇ ਦੀ ਸਜ਼ਾ ਸੁਣਾਈ ਹੈ। ਉਨ੍ਹਾਂ ਨਾਲ ਅਜੈ ਚੌਧਰੀ, ਰਸ਼ਮੀ ਨੇਗੀ, ਵਰੁਨ ਉਤਰੇਜਾ, ਵਿੱਕੀ ਵਰਮਾ ਅਤੇ ਆਰੀਅਨ ਸਿੰਘ ਨੂੰ ਵੀ ਸ਼ਜਾ ਸੁਣਾਈ ਗਈ ਹੈ। ਆਈਜੀ ਸਮੇਤ ਹੋਰ ਵਿਅਕਤੀਆਂ ਨੂੰ ਧਾਰਾ 225 ਤਹਿਤ 8 ਮਹੀਨੇ ਦੀ ਕੈਦ ਅਤੇ 5000 ਹਜ਼ਾਰ ਰੁਪਏ ਜੁਰਮਾਨਾ, ਧਾਰਾ 120-ਬੀ ਤਹਿਤ 3 ਮਹੀਨੇ ਦੀ ਕੈਦ ਤੇ 1000 ਰੁਪਏ ਜੁਰਮਾਨਾ, ਧਾਰਾ 186 ਤਹਿਤ 3 ਮਹੀਨੇ ਦੀ ਕੈਦ ਅਤੇ 500 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ। ਅਦਾਲਤ ਨੇ ਆਈਜੀ ਗੌਤਮ ਚੀਮਾ ਸਮੇਤ ਬਾਕੀ ਵਿਅਕਤੀਆਂ ਦੀ ਜ਼ਮਾਨਤ ਮਨਜ਼ੂਰ ਕਰ ਲਈ ਹੈ। ਉਨ੍ਹਾਂ ਵੱਲੋਂ ਫ਼ੈਸਲੇ ਨੂੰ ਉੱਚ ਅਦਾਲਤ ’ਚ ਚੁਣੌਤੀ ਦਿੱਤੀ ਜਾਵੇਗੀ। ਆਈਜੀ ਦੇ ਵਕੀਲ ਤਰਮਿੰਦਰ ਸਿੰਘ ਨੇ ਦੱਸਿਆ ਕਿ ਪੁਖ਼ਤਾ ਸਬੂਤ ਨਾ ਹੋਣ ਕਾਰਨ ਗੌਤਮ ਚੀਮਾ ਅਤੇ ਹੋਰਾਂ ਨੂੰ ਧਾਰਾ 365, 323, 506, 452 ਤਹਿਤ ਦਰਜ ਮਾਮਲੇ ਵਿੱਚ ਬਰੀ ਕਰ ਦਿੱਤਾ ਗਿਆ ਹੈ ਜਦੋਂਕਿ ਬਾਕੀ ਧਾਰਾਵਾਂ 225, 120ਬੀ ਅਤੇ 186 ਤਹਿਤ ਸਜ਼ਾ ਸੁਣਾਈ ਗਈ ਹੈ। ਬਚਾਅ ਪੱਖ ਦੇ ਵਕੀਲ ਨੇ ਦੱਸਿਆ ਕਿ ਉਨ੍ਹਾਂ ਦੇ ਮੁਵੱਕਿਲ ਜਲਦੀ ਹੀ ਫ਼ੈਸਲੇ ਵਿਰੁੱਧ ਉੱਚ ਅਦਾਲਤ ਵਿੱਚ ਅਪੀਲ ਦਾਇਰ ਕਰਨਗੇ।

Advertisement

ਥਾਣੇ ’ਚੋਂ ਜਬਰੀ ਚੁੱਕਿਆ ਸੀ ਮੁਲਜ਼ਮ

ਮੁਹਾਲੀ ਦੇ ਥਾਣਾ ਫੇਜ਼-1 ਵਿੱਚ ਆਈਜੀ ਗੌਤਮ ਚੀਮਾ ’ਤੇ ਪੁਲੀਸ ਹਿਰਾਸਤ ’ਚੋਂ ਮੁਲਜ਼ਮ ਸੁਮੇਧ ਗੁਲਾਟੀ ਨੂੰ ਕਥਿਤ ਤੌਰ ’ਤੇ ਅਗਵਾ ਕਰਨ ਦਾ ਪਰਚਾ ਦਰਜ ਹੈ। ਚੀਮਾ ’ਤੇ ਦੋਸ਼ ਕਿ 26 ਅਗਸਤ, 2014 ਨੂੰ ਸ਼ਰਾਬ ਦੇ ਨਸ਼ੇ ਵਿੱਚ ਉਹ ਥਾਣੇ ਆਇਆ ਸੀ ਅਤੇ ਸੁਮੇਧ ਗੁਲਾਟੀ ਨੂੰ ਜਬਰੀ ਪੁਲੀਸ ਹਿਰਾਸਤ ’ਚੋਂ ਆਪਣੇ ਨਾਲ ਲੈ ਗਿਆ ਸੀ। ਇਸੇ ਤਰ੍ਹਾਂ ਦੂਜਾ ਮਾਮਲਾ ਥਾਣਾ ਮਟੌਰ ਵਿੱਚ ਦਰਜ ਹੈ, ਜਿਸ ਵਿੱਚ ਸੈਕਟਰ-70 ਦੀ ਇੱਕ ਔਰਤ ਨੇ ਦੋਸ਼ ਲਾਇਆ ਸੀ ਕਿ 20 ਮਾਰਚ, 2020 ਦੀ ਰਾਤ ਚੀਮਾ, ਅਜੈ ਚੌਧਰੀ ਅਤੇ ਉਨ੍ਹਾਂ ਦੀ ਮਹਿਲਾ ਦੋਸਤ ਨਸ਼ੇ ਵਿੱਚ ਉਨ੍ਹਾਂ ਦੇ ਘਰ ਆਏ ਅਤੇ ਸਭ ਦੇ ਸਾਹਮਣੇ ਉਸ ਨਾਲ ਕਥਿਤ ਤੌਰ ’ਤੇ ਛੇੜਛਾੜ ਕੀਤੀ ਸੀ। ਬਾਅਦ ਵਿੱਚ ਇਹ ਮਾਮਲਾ ਹਾਈ ਕੋਰਟ ਪਹੁੰਚ ਗਿਆ ਸੀ ਅਤੇ ਪੀੜਤਾ ਦੀ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਾਈ ਕੋਰਟ ਨੇ ਇਸ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪ ਦਿੱਤੀ ਸੀ। ਸੀਬੀਆਈ ਨੇ ਗੌਤਮ ਚੀਮਾ ਅਤੇ ਹੋਰਾਂ ਵਿਰੁੱਧ ਪਰਚਾ ਦਰਜ ਕੀਤਾ ਸੀ ਅਤੇ 31 ਦਸੰਬਰ, 2020 ਨੂੰ ਛੇ ਮੁਲਜ਼ਮਾਂ ਖ਼ਿਲਾਫ਼ ਚਲਾਨ ਪੇਸ਼ ਕੀਤਾ ਸੀ। ਇਸ ਮਾਮਲੇ ਦੀ ਚਾਰਜਸ਼ੀਟ ਮੁਹਾਲੀ ਦੀ ਵਿਸ਼ੇਸ਼ ਸੀਬੀਆਈ ਅਦਾਲਤ ਵਿੱਚ ਦਾਖ਼ਲ ਕੀਤੀ ਗਈ ਸੀ।

Advertisement
Advertisement