ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਨਾਜਾਇਜ਼ ਹਥਿਆਰ ਸਪਲਾਈ ਕਰਨ ਵਾਲੇ ਗੈਂਗ ਦਾ ਪਰਦਾਫਾਸ਼

10:51 AM Sep 18, 2024 IST

ਨਿੱਜੀ ਪੱਤਰ ਪ੍ਰੇਰਕ
ਮੋਗਾ, 17 ਸਤੰਬਰ
ਇਥੇ ਸੀਆਈਏ ਸਟਾਫ਼ ਪੁਲੀਸ ਨੇ ਅੰਤਰਰਾਜ਼ੀ ਲੱਕੀ ਪਟਿਆਲ ਗੈਂਗ ਦਾ ਪਰਦਾਫ਼ਾਸ ਕੀਤਾ ਹੈ। ਇਹ ਗੈਂਗ ਮੱਧ ਪ੍ਰਦੇਸ਼ (ਐੱਮਪੀ) ਤੋਂ ਪੰਜਾਬ ’ਚ ਗੈਂਗਸਟਰਾਂ ਅਤੇ ਹੋਰ ਗੈਰ-ਸਮਾਜੀ ਅਨਸਰਾਂ ਨੂੰ ਨਾਜਾਇਜ਼ ਹਥਿਆਰਾਂ ਦੀ ਸਪਲਾਈ ਕਰਦਾ ਸੀ। ਇਹ ਜਾਣਕਾਰੀ ਡੀਜੀਪੀ ਗੌਰਵ ਯਾਦਵ ਨੇ ਐਕਸ ’ਤੇ ਦਿੱਤੀ। ਮੁਲਜ਼ਮਾਂ ਕੋਲੋਂ 8 ਪਿਸਤੌਲ, 16 ਗੋਲੀਆਂ ਅਤੇ ਫੋਰਡ ਇੰਡੇਵਰ ਕਾਰ ਬਰਾਮਦ ਕੀਤੀ ਗਈ ਹੈ। ਐੱਸਐੱਸਪੀ ਡਾ. ਅੰਕੁਰ ਗੁਪਤਾ ਅਤੇ ਸਥਾਨਕ ਸੀਆਈਏ ਸਟਾਫ਼ ਮੁਖੀ ਇੰਸਪੈਕਟਰ ਦਲਜੀਤ ਸਿੰਘ ਬਰਾੜ ਨੇ ਗੈਂਗ ਕਾਬੂ ਕਰਨ ਦੀ ਪੁਸ਼ਟੀ ਤਾਂ ਕੀਤੀ ਪਰ ਉਨ੍ਹਾਂ ਕੋਈ ਵੇਰਵੇ ਨਸ਼ਰ ਕਰਨ ਤੋਂ ਇਨਕਾਰ ਕੀਤਾ। ਗੈਂਗ ਦੀ ਪਛਾਣ ਅਮਿਤ ਥਾਪਾ ਵਾਸੀ ਮੰਡੀ ਗੋਬਿੰਦਗੜ੍ਹ, ਅਭੀਸ਼ੇਕ ਵਾਸੀ ਡੱਡੂ ਮਾਜਰਾ, ਚੰਡੀਗੜ੍ਹ, ਰਾਕੇਸ਼ ਕੁਮਾਰ ਜੋਧਪੁਰ, ਰਾਜਸਥਾਨ, ਕਿਰਨਦੀਪ ਸਿੰਘ ਪਿੰਡ ਹੀਰੇਵਾਲਾ ਜ਼ਿਲ੍ਹਾ ਮਾਨਸਾ, ਗੁਰਲਾਲ ਸਿੰਘ ਪਿੰਡ ਭਲਾਈਕੇ ਜ਼ਿਲ੍ਹਾ ਮਾਨਸਾ ਅਤੇ ਸੁਖਚੈਨ ਸਿੰਘ ਪਿੰਡ ਜੰਡਵਾਲਾ ਜ਼ਿਲ੍ਹਾ ਬਠਿੰਡਾ ਵਜੋਂ ਹੋਈ।

Advertisement

Advertisement